18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਕਿਸਾਨਾਂ ਨੇ ਚਿੱਪ ਵਾਲੇ ਮੀਟਰ ਉਤਾਰ ਕੇ ਪਾਵਰਕਾਮ ਦਫ਼ਤਰ ਜਮ੍ਹਾਂ ਕਰਵਾਏ

ਅਜੀਤ ਡੈਸਕ 01-01-2026
ਰਾਜਪੁਰਾ, 31 ਦਸੰਬਰ (ਜੀ.ਪੀ. ਸਿੰਘ)-ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂਆਂ ਵਲੋਂ ਜਥੇਬੰਦੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੇ ਨਾਲ ਕਿਸਾਨ ਮਜ਼ਦੂਰ ਮੋਰਚੇ ਵਲੋਂ ਦਿੱਤੀ ਗਈ ਕਾਲ ਦੇ ਚਲਦਿਆਂ ਦੋ ਪਿੰਡਾਂ ਦੇ ਵਿੱਚੋਂ ਚਿੱਪ ਵਾਲੇ ਮੀਟਰ ਉਤਾਰ ਕੇ ਬਿਜਲੀ ਦਫ਼ਤਰ ਜਮਾ ਕਰਵਾਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਬਲਕਾਰ ਸਿੰਘ ਬੈਂਸ, ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਠੇਕੇਦਾਰ ਬੂਟਾ ਸਿੰਘ ਖਰਾਜਪੁਰ ਸਮੇਤ ਹੋਰਨਾ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚੇ ਵਲੋਂ ਦਿੱਤੀ ਗਈ ਕਾਲ ਦੇ ਚਲਦਿਆਂ ਜਿਹੜਾ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿਲ 2025 ਲਿਆਂਦਾ ਜਾ ਰਿਹਾ ਹੈ ਅਤੇ ਜਿਸ ਦੇ ਤਹਿਤ ਪਿੰਡਾਂ ਤੇ ਸ਼ਹਿਰਾਂ 'ਚ ਚਿੱਪ ਵਾਲੇ ਮੀਟਰ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪ੍ਰਾਈਵੇਟ ਨੀਤੀ ਦੇ ਚਲਦਿਆਂ ਇਸ ਬਿੱਲ ਨੂੰ ਪਾਸ ਕਰਕੇ ਚਿੱਪ ਵਾਲੇ ਮੀਟਰ ਲਗਾ ਕੇ ਆਮ ਲੋਕਾਂ ਦੀਆਂ ਜੇਬਾਂ ਤੇ ਡਾਕਾ ਮਾਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ | ਅੱਜ ਕਿਸਾਨ ਜਥੇਬੰਦੀ ਵਲੋਂ ਪਿੰਡ ਨੈਣਾ ਅਤੇ ਉਗਾਣੀ ਵਿਚ ਪਹਿਲਾਂ ਤੋਂ ਲੱਗੇ ਹੋਏ ਚਿੱਪ ਵਾਲੇ ਮੀਟਰ ਉਤਾਰ ਕੇ ਬਿਜਲੀ ਬੋਰਡ ਦਫ਼ਤਰ ਸਰਾਏ ਬਣਜਾਰਾ ਵਿਖੇ ਜਮਾ ਕਰਵਾਏ ਗਏ | ਇਸ ਮੌਕੇ ਲਖਮੀਰ ਸਿੰਘ ਲੱਖਾ ਸੌਟੀ ਬਲਾਕ ਪ੍ਰਧਾਨ ਬੰਸਤਪੁਰਾ, ਗੁਰਤੇਜ ਸਿੰਘ ਨੈਣਾ ਜ਼ਿਲ੍ਹਾ ਆਗੂ ਗੁਰਧਿਆਨ ਸਿੰਘ ਨੈਣਾ ਜ਼ਿਲ੍ਹਾ ਆਗੂ, ਗੁਰਬਚਨ ਸਿੰਘ ਉਗਾਣੀ, ਜੀਦ ਸਿੰਘ ਪੱਮੀ ਉਗਾਣੀ, ਜਸਵਿੰਦਰ ਸਿੰਘ ਸਮੇਤ ਜਥੇਬੰਦੀ ਦੇ ਅਹੁਦੇਦਾਰਾਂ ਸਮੇਤ ਹੋਰਨਾਂ ਪਿੰਡਾਂ ਦੇ ਲੋਕ ਹਾਜ਼ਰ ਸਨ |
ਪਿਛਲੀ ਖ਼ਬਰ ਡੀ. ਏ. ਵੀ. ਸਕੂਲ ਵਿਖੇ 'ਕਰੀਅਰ ਬਲੂਮ-ਸੀਜ਼ਨ-2' ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਲਾਈਨਜ਼ ਕਲੱਬ ਸਮਾਣਾ ਰਾਇਲ ਵਲੋਂ ਸੜਕ ਸੁਰੱਖਿਆ ਲਈ ਵਿਸ਼ੇਸ਼ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।