ਪਾਤੜਾਂ, 21 ਜਨਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਕਾਂਗਰਸ ਪਾਰਟੀ ਦੀ ਜ਼ਿਲ੍ਹਾ ਪਟਿਆਲਾ ਦਿਹਾਤੀ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਅਤੇ ਕਾਂਗਰਸ ਪਾਰਟੀ ਦੇ ਐੱਸ.ਸੀ. ਸੈੱਲ ਪੰਜਾਬ ਦੇ ਸਟੇਟ ਕੋਆਰਡੀਨੇਟਰ ਨਛੱਤਰ ਸਿੰਘ ਅਰਾਈਾਮਾਜਰਾ ਵਲੋਂ ਹਲਕਾ ਸ਼ੁਤਰਾਣਾ ਅੰਦਰ ਮਨਰੇਗਾ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਕਾਂਗਰਸ ਨੇ ਦੇਸ਼ ਦੇ ਹਰ ਵਰਗ ਦੀ ਭਲਾਈ ਲਈ ਸਕੀਮਾਂ ਚਲਾਈਆਂ ਸਨ ਅਤੇ ਉਨ੍ਹਾਂ ਮਜ਼ਦੂਰ ਵਰਗ ਦੀ ਭਲਾਈ ਲਈ ਵਿਸ਼ੇਸ਼ ਧਿਆਨ ਦਿੰਦਿਆਂ ਮਨਰੇਗਾ ਸਕੀਮ ਚਲਾਈ ਸੀ ਜਿਸ ਨਾਲ ਪਿੰਡਾਂ ਅੰਦਰ ਮਜ਼ਦੂਰਾਂ ਨੂੰ ਪੱਕੀ ਮਜ਼ਦੂਰੀ ਮਿਲਣ ਲੱਗੀ ਸੀ ਪਰ ਹੁਣ ਕੇਂਦਰ ਦੀ ਭਾਜਪਾ ਸਰਕਾਰ ਨੇ ਵੱਡੇ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਮਨਰੇਗਾ ਸਕੀਮ ਖ਼ਤਮ ਕਰਕੇ ਜੀ ਰਾਮ ਜੀ ਸਕੀਮ ਸ਼ੁਰੂ ਕੀਤੀ ਹੈ ਜਿਸ ਦਾ ਮਜ਼ਦੂਰ ਵਰਗ ਨੂੰ ਵੱਡਾ ਨੁਕਸਾਨ ਪਹੁੰਚੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਸਮੁੱਚੇ ਦੇਸ਼ ਅੰਦਰ ਮਨਰੇਗਾ ਬਚਾਓ ਸੰਗਰਾਮ ਪ੍ਰੋਗਰਾਮ ਅਧੀਨ ਮੁਹਿੰਮ ਚਲਾਈ ਗਈ ਹੈ | ਜਿਸ 'ਚ ਮਨਰੇਗਾ ਨੂੰ ਖ਼ਤਮ ਕਰਨ ਦਾ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਮੁੱਚੇ ਜ਼ਿਲ੍ਹੇ ਅੰਦਰ ਮਨਰੇਗਾ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਮਨਰੇਗਾ ਸਕੀਮ ਖ਼ਤਮ ਕਰਨ ਬਾਰੇ ਦੱਸ ਕੇ ਲਾਮਬੰਦ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਦਾ ਡਟ ਕੇ ਵਿਰੋਧ ਕੀਤਾ ਜਾ ਸਕੇ | ਇਸ ਮੌਕੇ ਮਾਰਕੀਟ ਕਮੇਟੀ ਪਾਤੜਾਂ ਦੇ ਸਾਬਕਾ ਚੇਅਰਮੈਨ ਜੈ ਪ੍ਰਤਾਪ ਸਿੰਘ ਕਾਹਲੋਂ ਡੇ.ਜੀ., ਨਗਰ ਕੌਂਸਲ ਪਾਤੜਾਂ ਦੇ ਸਾਬਕਾ ਪ੍ਰਧਾਨ ਨਰਿੰਦਰ ਸਿੰਗਲਾ, ਬਲਾਕ ਪ੍ਰਧਾਨ ਹਰਦੀਪ ਸਿੰਘ, ਕੁਲਦੀਪ ਕੁਮਾਰ ਰਿੰਕੂ ਪ੍ਰਧਾਨ ਸੇਵਾ ਦਲ ਜ਼ਿਲ੍ਹਾ ਪਟਿਆਲਾ, ਸ਼ੇਖਰ ਚੰਦ ਸ਼ਰਮਾ ਬ੍ਰਾਹਮਣਮਾਜਰਾ, ਗੁਰਪ੍ਰੀਤ ਸਿੰਘ ਮੰਡਲ ਪ੍ਰਧਾਨ, ਗੁਰਮੁਖ ਸਿੰਘ ਸਾਬਕਾ ਸਰਪੰਚ ਅਰਾਈਮਾਜਰਾ, ਬਲਦੇਵ ਸਿੰਘ ਬੋਹੜੀਵਾਲਾ, ਕੁਲਵੰਤ ਸਿੰਘ ਮਤੌਲੀ, ਰਾਮਪਾਲ ਮਤੋਲੀ, ਲਖਵਿੰਦਰ ਸਿੰਘ ਗੁਰਦਿੱਤਪੁਰਾ, ਸਤਨਾਮ ਸਿੰਘ ਅਰਨੋਂ, ਬਲਕਾਰ ਸਿੰਘ ਬਹਿਰ, ਬਹਾਦਰ ਸਿੰਘ ਬਹਿਰ, ਮਹਿੰਦਰ ਸਿੰਘ ਬਹਿਰ, ਤਰਲੋਕ ਸਿੰਘ ਮਤੌਲੀ, ਹਰਜਿੰਦਰ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |