16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਥਾਣਾ ਸਦਰ ਪੁਲਿਸ ਨਾਭਾ ਵਲੋਂ ਭਗੌੜਾ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 22-01-2026
ਨਾਭਾ, 21 ਜਨਵਰੀ (ਜਗਨਾਰ ਸਿੰਘ ਦੁਲੱਦੀ)-ਥਾਣਾ ਸਦਰ ਪੁਲਿਸ ਵਲੋਂ ਨਾਭਾ ਦੇ ਪਿੰਡ ਬਨੇਰਾ ਕਲਾਂ ਦੇ ਰਹਿਣ ਵਾਲੇ ਅਵਤਾਰ ਸਿੰਘ ਨੂੰ 2023 ਦੇ ਮਾਮਲੇ ਵਿਚ ਗਿ੍ਫਤਾਰ ਕੀਤਾ ਗਿਆ ਹੈ¢ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਖੋਖਰ ਨੇ ਦੱਸਿਆ ਕਿ 2023 ਦੀਆਂ ਚੋਣਾਂ ਦÏਰਾਨ ਲੜਾਈ ਝਗੜੇ ਦੇ ਕੇਸ ਵਿਚ ਅਵਤਾਰ ਸਿੰਘ ਸਮੇਤ ਤਿੰਨ ਵਿਅਕਤੀਆਂ ਦੇ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਥਾਣਾ ਸਦਰ ਵਿਚ ਮਾਮਲਾ ਦਰਜ ਹੋਇਆ ਸੀ ਜਿਸ ਦੇ ਖਿਲਾਫ ਮਾਨਯੋਗ ਅਦਾਲਤ ਵਲੋਂ 15 ਸਤੰਬਰ 2024 ਨੂੰ ਵਰੰਟ ਜਾਰੀ ਹੋਏ ਸਨ¢ ਉਨ੍ਹਾਂ ਦੱਸਿਆ ਕਿ ਮਾਨਯੋਗ ਅਦਾਲਤ ਵਲੋਂ ਪੇਸ਼ ਨਾ ਹੋਣ ਤੋਂ ਬਾਅਦ 16 ਅਕਤੂਬਰ 2024 ਨੂੰ ਹੀ ਅਵਤਾਰ ਸਿੰਘ ਨੂੰ ਭਗੋੜਾ ਘੋਸ਼ਿਤ ਕੀਤਾ ਸੀ ਜਿਸ ਨੂੰ ਪੁਲਿਸ ਪਾਰਟੀ ਨੇ ਗਿ੍ਫ਼ਤਾਰ ਕਰ ਲਿਆ ਹੈ ਅਤੇ ਗਿ੍ਫਤਾਰ ਕੀਤੇ ਗਏ ਵਿਅਕਤੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ¢ ਇਸ ਮÏਕੇ ਸਹਾਇਕ ਥਾਣੇਦਾਰ ਮੇਵਾ ਸਿੰਘ, ਹੌਲਦਾਰ ਹਰਜਿੰਦਰ ਸਿੰਘ ਮੁੱਖ ਮੁਨਸ਼ੀ ਥਾਣਾ ਸਦਰ, ਹੋਲਦਾਰ ਜਸਕਿਰਤ ਸਿੰਘ ਰਾਏ ਅਤੇ ਹੋਲਦਾਰ ਸੰਦੀਪ ਕੁਮਾਰ ਆਦਿ ਮੁਲਾਜ਼ਮ ਮÏਜੂਦ ਸਨ¢
ਪਿਛਲੀ ਖ਼ਬਰ ਮੇਅਰ ਨੇ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਲਈ ਦੁਕਾਨਦਾਰਾਂ ਨੂੰ ਕੀਤੀ ਅਪੀਲ ਅਗਲੀ ਖ਼ਬਰ ਸੜਕ ਹਾਦਸੇ 'ਚ ਲੜਕੀ ਦੀ ਮੌਤ, ਦੋ ਲੜਕੀਆਂ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।