15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਥਾਰ ਚਾਲਕ ਨੇ ਸਕੂਟਰੀ ਸਵਾਰ ਲੜਕੀ ਨੂੰ ਦਰੜਿਆ

ਅਜੀਤ ਡੈਸਕ 22-01-2026
ਪਟਿਆਲਾ, 21 ਜਨਵਰੀ (ਮਨਦੀਪ ਸਿੰਘ ਖਰੌੜ)-ਸਥਾਨਕ ਲਾਅ ਯੂਨੀਵਰਸਿਟੀ ਲਾਗੇ ਸਕੂਟਰੀ 'ਤੇ ਜਾ ਰਹੀ ਇਕ ਲੜਕੀ ਨੂੰ ਥਾਰ ਗੱਡੀ ਦੇ ਚਾਲਕ ਨੇ ਟੱਕਰ ਮਾਰ ਦਿੱਤੀ | ਇਸ ਹਾਦਸੇ 'ਚ ਸੁਖਵਿੰਦਰ ਕੌਰ ਵਾਸੀ ਜ਼ਿਲ੍ਹਾ ਪਟਿਆਲਾ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ | ਇਸ ਸੰਬੰਧੀ ਗੁਰਪ੍ਰੀਤ ਸਿੰਘ ਨੇ ਥਾਣਾ ਬਖਸ਼ੀਵਾਲਾ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਭੈਣ ਸੁਖਵਿੰਦਰ ਕੌਰ ਸ਼ਾਮੀਂ 7 ਵਜੇ ਦੇ ਕਰੀਬ ਸਕੂਟਰੀ 'ਤੇ ਪਿੰਡ ਸਿੱਧੂਵਾਲ ਨੇੜੇ ਜਾ ਰਹੀ ਸੀ | ਇਸ ਦੌਰਾਨ ਲਾਪ੍ਰਵਾਹੀ ਨਾਲ ਗੱਡੀ ਚਲਾਉਂਦਿਆਂ ਥਾਰ ਗੱਡੀ ਦੇ ਚਾਲਕ ਰਣਜੀਤ ਸਿੰਘ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਸੁਖਵਿੰਦਰ ਕੌਰ ਦੀ ਮੌਤ ਹੋ ਗਈ | ਜਿਸ ਆਧਾਰ 'ਤੇ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਗੁਰੂ ਨਾਨਕ ਚੈਰਿਟੀ ਟਰੱਸਟ ਵਲੋਂ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਮਾਲੀ ਸਹਾਇਤਾ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਨਹਿਰੀ ਜਲ ਯੋਜਨਾ ਲਈ ਜਲ ਸੋਧਕ ਪਲਾਂਟ ਅਬਲੋਵਾਲ ਦੀ ਪ੍ਰਗਤੀ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।