15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਰਕਾਰੀ ਐਲੀਮੈਂਟਰੀ ਸਕੂਲ ਕਾਠਮੱਠੀ ਦੇ ਵਿਦਿਆਰਥੀਆਂ ਨੂੰ ਸਮਾਜ ਸੇਵੀ ਕਰਮਜੀਤ ਸਿੰਘ ਨੇ ਬੂਟ ਵੰਡੇ

ਅਜੀਤ ਡੈਸਕ 22-01-2026
ਪਟਿਆਲਾ, 21 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸਮਾਜਸੇਵੀ ਕਰਮਜੀਤ ਸਿੰਘ ਪਨੈਚ ਵਾਸੀ ਪਿੰਡ ਦੁਘਾਟ ਵਲੋਂ ਆਪਣੇ ਪੁੱਤਰ ਪੁਨੀਤਇੰਦਰ ਸਿੰਘ ਅਤੇ ਨੂੰ ਹ ਕਿਰਨਪ੍ਰੀਤ ਕੌਰ ਕੈਨੇਡਾ ਦੇ ਵਿਆਹ ਦੀ ਦੂਜੀ ਵਰ੍ਹੇਗੰਢ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਕਾਠਮੱਠੀ ਦੇ ਵਿਦਿਆਰਥੀਆਂ ਨੂੰ ਬੂਟ ਵੰਡੇ ਗਏ | ਇਸ ਮੌਕੇ 'ਤੇ ਉਨ੍ਹਾਂ ਨੇ ਬੱਚਿਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿਚ ਕਿਸੇ ਵੀ ਖੇਤਰ ਵਿਚ ਤਰੱਕੀ ਕਰਨ ਲਈ ਸਿੱਖਿਆ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਬੱਚਿਆਂ ਨੂੰ ਝੂਠ ਬੋਲਣ, ਚੋਰੀ ਕਰਨ ਅਤੇ ਨਸ਼ੇ ਜਿਹੀਆਂ ਬੁਰੀਆਂ ਆਦਤਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਸਕੂਲ ਮੁਖੀ ਮੈਡਮ ਪਰਵੀਤ ਕੌਰ ਨੇ ਕਰਮਜੀਤ ਸਿੰਘ ਅਤੇ ਉਨ੍ਹਾਂ ਦੇ ਬੱਚਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ | ਉਨ੍ਹਾਂ ਨੇ ਦੱਸਿਆ ਕਿ ਕਰਮਜੀਤ ਸਿੰਘ ਹੋਰਨਾਂ ਥਾਵਾਂ 'ਤੇ ਵੀ ਲੋੜਵੰਦ ਵਿਅਕਤੀਆਂ ਦੀ ਸੇਵਾ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ | ਇਸ ਮੌਕੇ ਅਮਰਜੀਤ ਸਿੰਘ ਸੀ.ਐੱਚ.ਟੀ. ਰੌਂਗਲਾ, ਪੁਨੀਤਇੰਦਰ ਸਿੰਘ ਪਨੈਚ ਕੈਨੇਡਾ, ਅਮਰਜੀਤ ਸਿੰਘ ਆਜ਼ਾਦ ਅਤੇ ਹਰਪ੍ਰੀਤ ਸਿੰਘ ਸਕੂਲ ਅਧਿਆਪਕ ਹਾਜ਼ਰ ਸਨ |
ਪਿਛਲੀ ਖ਼ਬਰ ਬੈਂਕ ਸਟਰੀਟ ਦਾ ਨਾਂਅ ਰੱਖਿਆ ਭਗਵਾਨ ਮਹਾਂਵੀਰ ਸਵਾਮੀ ਮਾਰਗ ਅਗਲੀ ਖ਼ਬਰ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਤੇ ਸਰਕਟ ਹਾਊਸ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।