ਰਾਜਪੁਰਾ, 21 ਜਨਵਰੀ (ਜੀ.ਪੀ. ਸਿੰਘ)-ਰਾਜਪੁਰਾ 'ਚ ਕਾਂਗਰਸ ਪਾਰਟੀ ਨੂੰ ਹੋਰ ਮਜਬੂਤੀ ਮਿਲੀ ਜਦੋਂ ਆਮ ਆਦਮੀ ਪਾਰਟੀ ਦੀ ਬਲਾਕ ਪ੍ਰਧਾਨ ਬਲਵਿੰਦਰ ਕੌਰ ਆਪਣੇ ਸਾਥੀਆਂ ਸਮੇਤ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਹਾਜਰੀ 'ਚ ਕਾਂਗਰਸ ਵਿਚ ਸ਼ਾਮਲ ਹੋ ਗਈ | ਇਸ ਮੌਕੇ ਸਾਬਕਾ ਵਿਧਾਇਕ ਕੰਬੋਜ ਨੇ ਬਲਵਿੰਦਰ ਕੌਰ ਤੇ ਉਸਦੇ ਸਾਥੀਆਂ ਨਰਿੰਦਰ ਕੌਰ ਅਤੇ ਡਾ. ਹਰਮੇਸ਼ ਕੁਮਾਰ ਦਾ ਸਵਾਗਤ ਕਰਦਿਆਂ ਕਿਹਾ ਕਿ ਬਲਵਿੰਦਰ ਕੌਰ ਇਕ ਇਮਾਨਦਾਰ ਅਤੇ ਲੋਕਾਂ ਦੀ ਸੇਵਾ ਕਰਨ ਵਾਲੀ ਸ਼ਖ਼ਸ਼ਅਤ ਹਨ ਤੇ ਆਪਣੇ ਇਲਾਕੇ 'ਚ ਬਹੁਤ ਲੋਕਾਂ ਦੇ ਦੁੱਖ-ਸੁੱਖ 'ਚ ਹਮੇਸ਼ਾਂ ਨਾਲ ਖੜ੍ਹਦੇ ਹਨ | ਉਨ੍ਹਾਂ ਕਿਹਾ ਕਿ ਬਲਵਿੰਦਰ ਕੌਰ ਦੇ ਪਾਰਟੀ ਵਿਚ ਆਉਣ ਨਾਲ ਰਾਜਪੁਰਾ ਕਾਂਗਰਸ ਨੂੰ ਹੋਰ ਮਜਬੂਤੀ ਮਿਲੇਗੀ | ਇਸ ਮੌਕੇ ਬਲਵਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕ ਝੂਠੇ ਅਤੇ ਚਾਪਲੂਸ ਲੋਕਾਂ ਦੀ ਪਾਰਟੀ ਹੈ | ਆਮ ਆਦਮੀ ਪਾਰਟੀ ਦੇ ਆਗੂ ਝੂਠ ਬੋਲ ਕੇ ਅਤੇ ਲੋਕਾਂ ਨੂੰ ਗੁਮਰਾਹ ਕਰਨ ਦੇ ਮਾਹਿਰ ਹਨ ਤੇ ਵਿਕਾਸ ਨਾਂਅ ਦੀ ਕੋਈ ਗੱਲ ਨਹੀਂ ਕਰਦਾ | ਇਸ ਮੌਕੇ ਕਾਂਗਰਸ ਬਲਾਕ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ, ਸਾਬਕਾ ਚੇਅਰਮੈਨ ਮਲਕੀਤ ਸਿੰਘ ਉੱਪਲਹੇੜੀ, ਜਗਵਿੰਦਰ ਸਿੰਘ ਜੱਗਾ ਕੋਟਲਾ ਸਮੇਤ ਹੋਰ ਮੌਜੂਦ ਸਨ |