15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

'ਆਪ੍ਰੇਸ਼ਨ ਪ੍ਰਹਾਰ' ਤਹਿਤ ਪੁਲਿਸ ਦਾ ਮੁਲਜ਼ਮਾਂ 'ਤੇ ਪ੍ਰਹਾਰ-140 ਦੇ ਕਰੀਬ ਗਿ੍ਫ਼ਤਾਰ

ਅਜੀਤ ਡੈਸਕ 22-01-2026
ਪਟਿਆਲਾ, 21 ਜਨਵਰੀ (ਮਨਦੀਪ ਸਿੰਘ ਖਰੌੜ)-ਪੰਜਾਬ ਪੁਲਿਸ ਨੇ ਸੂਬੇ 'ਚੋਂ ਗੈਂਗਸਟਰਾਂ ਦੇ ਖ਼ੌਫ਼ ਨੂੰ ਖ਼ਤਮ ਕਰਨ ਲਈ ਚਲਾਏ 'ਆਪ੍ਰੇਸ਼ਨ ਪ੍ਰਹਾਰ' ਦੌਰਾਨ ਪਟਿਆਲਾ ਰੇਂਜ 'ਚ 140 ਦੇ ਕਰੀਬ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ 'ਚ ਗੈਂਗਸਟਰਾਂ ਦੇ ਕਹਿਣ 'ਤੇ ਗੋਲੀਆਂ ਚਲਾਉਣ ਵਾਲੇ ਨੌਜਵਾਨ, ਇਰਾਦਾ ਕਤਲ, ਹੱਤਿਆ, ਝਪਟਮਾਰੀ, ਲੁੱਟਾਂ ਖੋਹਾਂ ਕਰਨ ਵਾਲੇ ਅਤੇ ਕੇਸਾਂ 'ਚ ਭਗੌੜੇ ਚਲੇ ਆ ਰਹੇ ਮੁਲਜ਼ਮ ਸ਼ਾਮਲ ਹਨ | ਹਾਲੇ ਤੱਕ ਪੁਲਿਸ ਵਲੋਂ ਮੁਲਜ਼ਮਾਂ ਤੋਂ ਬਰਾਮਦ ਹੋਏ ਹਥਿਆਰਾਂ ਅਤੇ ਹੋਰ ਸਮਗਰੀ ਸੰਬੰਧੀ ਸਪਸ਼ਟ ਜਾਣਕਾਰੀ ਨਹੀਂ ਦਿੱਤੀ ਗਈ, ਪਰ ਸੂਤਰਾਂ ਦਾ ਕਹਿਣਾ ਹੈ ਕਿ ਦਰਜਨ ਦੇ ਕਰੀਬ ਨਾਜਾਇਜ਼ ਅਸਲ੍ਹਾ ਵੀ ਪੁਲਿਸ ਟੀਮਾਂ ਨੂੰ ਬਰਾਮਦ ਹੋਏ ਹਨ | ਇਸ ਸੰਬੰਧੀ ਪਟਿਆਲਾ ਰੇਂਜ ਦੇ ਡੀ. ਆਈ. ਜੀ. ਕੁਲਦੀਪ ਸਿੰਘ ਚਾਹਲ ਨੇ ਦਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਪੰਜਾਬ ਦੇ ਕਿਸੇ ਵੀ ਗੈਂਗਸਟਰ ਤੇ ਉਨ੍ਹਾਂ ਦੇ ਕਹੇ 'ਤੇ ਗੋਲੀਆਂ ਚਲਾਉਣ ਵਾਲੇ ਮੁਲਜ਼ਮਾਂ ਲਈ ਕੋਈ ਜਗ੍ਹਾ ਨਹੀਂ ਹੈ | ਇਸ ਮੰਤਵ ਲਈ ਚਲਾਏ 'ਆਪੇ੍ਰਸ਼ਨ ਪ੍ਰਹਾਰ' ਤਹਿਤ ਪਟਿਆਲਾ ਜ਼ਿਲ੍ਹੇ 'ਚੋਂ 60 ਤੋਂ ਵਧ ਮੁਲਜ਼ਮ ਗਿ੍ਫ਼ਤਾਰ ਕੀਤੇ ਗਏ ਹਨ ਅਤੇ 8 ਉਹ ਨੌਜਵਾਨ ਕਾਬੂ ਕੀਤੇ ਗਏ ਹਨ ਜਿਹੜੇ ਗੈਂਗਸਟਰਾਂ ਦੇ ਕਹੇ 'ਤੇ ਗੋਲੀਬਾਰੀ ਕਰਦੇ ਸੀ | ਪੂਰੀ ਰੇਂਜ 'ਚ ਇਹ ਅੰਕੜਾ 140 ਦੇ ਕਰੀਬ ਹੋ ਗਿਆ ਹੈ | ਇਸ ਦੌਰਾਨ ਐੱਸ.ਐੱਸ.ਪੀ. ਵਰੁਣ ਸ਼ਰਮਾ ਨੇ ਦਸਿਆ ਕਿ ਅੱਜ ਸੀ.ਆਈ.ਏ. ਪਟਿਆਲਾ ਦੇ ਮੁਖੀ ਪ੍ਰਦੀਪ ਸਿੰਘ ਬਾਜਵਾ ਅਤੇ ਥਾਣਾ ਬਨੂੜ ਦੇ ਮੁਖੀ ਆਕਾਸ਼ਦੀਪ ਸ਼ਰਮਾ ਦੀ ਅਗਵਾਈ ਵਾਲੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਟਿਆਲਾ ਦੱਖਣੀ ਬਾਈਪਾਸ 'ਤੇ ਇਕ ਮੁਲਜ਼ਮ ਹਰਜਿੰਦਰ ਸਿੰਘ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਿਸ ਨੇ ਪੁਲਿਸ ਪਾਰਟੀ 'ਤੇ ਗੋਲੀ ਚਲਾ ਦਿੱਤੀ ਅਤੇ ਪੁਲਿਸ ਵਲੋਂ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਜ਼ਖ਼ਮੀ ਹੋ ਗਿਆ | ਜਿਸ ਤੋਂ ਇਕ ਵਿਦੇਸ਼ੀ ਪਿਸਟਲ ਬਰਾਮਦ ਹੋਇਆ ਹੈ | ਮੁਲਜ਼ਮ ਹਰਜਿੰਦਰ ਸਿੰਘ 2017 'ਚ ਬਨੂੜ ਤੋਂ ਕੈਸ਼ ਵੈਨ 'ਚੋਂ ਲੁੱਟੇ ਕਰੋੜਾਂ ਰੁਪਏ ਲਈ ਵੀ ਲੋੜੀਂਦਾ ਸੀ | ਇਹ ਜੈਪਾਲ ਭੁੱਲਰ ਗੈਂਗ ਦਾ ਸ਼ੂਟਰ ਵੀ ਹੈ | ਇਸ 'ਤੇ ਪੰਜਾਬ, ਹਰਿਆਣਾ 'ਚ 8 ਦੇ ਕਰੀਬ ਖ਼ਤਰਨਾਕ ਅਪਰਾਧਾਂ ਦੇ ਮਾਮਲੇ ਦਰਜ ਹਨ |
ਪਿਛਲੀ ਖ਼ਬਰ ਨਾਬਾਲਗ ਨਾਲ ਜਬਰ ਜਨਾਹ ਕਰਨ ਵਾਲਾ ਨੌਜਵਾਨ ਕਾਬੂ <br/> ਅਗਲੀ ਖ਼ਬਰ ਨਾਭਾ ਵਿਖੇ ਗੰਨ ਪੁਆਇੰਟ 'ਤੇ 60 ਹਜ਼ਾਰ ਦੀ ਲੁੱਟ ਖੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।