28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਨਾਭਾ 'ਚ ਕਰੰਟ ਲੱਗਣ ਨਾਲ 18 ਸਾਲਾ ਨੌਜਵਾਨ ਦੀ ਹੋਈ ਮੌਤ <br/>

ਅਜੀਤ ਡੈਸਕ 24-01-2026
ਨਾਭਾ, 23 ਜਨਵਰੀ (ਜਗਨਾਰ ਸਿੰਘ ਦੁਲੱਦੀ)-ਬਸੰਤ ਪੰਚਮੀ ਦੇ ਤਿਉਹਾਰ ਤੇ ਮੌਸਮ ਦੇ ਬਦਲਣ ਕਰਕੇ ਸ਼ਹਿਰੀ ਇਲਾਕਿਆਂ ਵਿਚ ਸੜਕਾਂ 'ਤੇ ਪਾਣੀ ਖੜ੍ਹਾ ਨਜ਼ਰ ਆ ਰਿਹਾ ਹੈ ਕੁਝ ਇਸ ਤਰ੍ਹਾਂ ਹੀ ਅੱਜ ਦੀ ਬਰਸਾਤ ਨਾਲ ਨਾਭਾ ਵਿਖੇ ਵੇਖਣ ਨੂੰ ਮਿਲਿਆ ਜਿੱਥੇ ਸ਼ਹਿਰ ਦੇ ਤਕਰੀਬਨ ਸਾਰੇ ਹੀ ਮੁਹੱਲਿਆਂ ਵਿਚ ਸੜਕਾਂ 'ਤੇ ਪਾਣੀ ਹੀ ਪਾਣੀ ਨਜ਼ਰ ਆਇਆ | ਇਸ ਮੀਂਹ ਪਾਣੀ ਦੇ ਨਾਲ ਹੀ ਇਕ 18 ਸਾਲਾਂ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ | ਸਥਾਨਕ ਮੁਹੱਲਾ ਕਰਤਾਰਪੁਰਾ ਦੇ ਰਹਿਣ ਵਾਲੇ 18 ਸਾਲਾਂ ਭਵਿਸ਼ ਆਪਣੇ ਘਰ ਦੇ ਬਾਹਰ ਮੌਸਮ ਦੇ ਸਾਫ ਹੋਣ ਕਾਰਨ ਨਿਕਲਿਆ ਸੀ, ਮੁਹੱਲੇ ਵਿਚ ਮੀਂਹ ਪਾਣੀ ਖੜ੍ਹਾ ਸੀ ਜਿੱਥੇ ਇੱਕ ਖੰਭੇ ਨਾਲ ਹੱਥ ਲਗਾਉਣ 'ਤੇ ਅਚਾਨਕ ਉਸ ਨੂੰ ਕਰੰਟ ਲੱਗਿਆ, ਜਿਸ ਕਰਕੇ ਉਸ ਦੀ ਮੌਤ ਹੋ ਗਈ | ਬਸੰਤ ਪੰਚਮੀ ਤਿਉਹਾਰ ਮੌਕੇ 18 ਸਾਲਾਂ ਨੌਜਵਾਨ ਦੀ ਮੌਤ ਹੋਣ ਨਾਲ ਮਿ੍ਤਕ ਨੌਜਵਾਨ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ | ਪਰਿਵਾਰ ਵਾਲੇ ਅਤੇ ਸਥਾਨਕ ਨਿਵਾਸੀ ਨਗਰ ਕੌਂਸਲ ਦੇ ਖਿਲਾਫ ਰੋਸ ਜਾਹਿਰ ਕਰ ਰਹੇ ਹਨ ਜਿਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਵੀ ਇਥੇ ਕੁਝ ਸਾਲ ਪਹਿਲਾਂ ਇਸੇ ਤਰ੍ਹਾਂ ਇੱਕ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਵੀ ਹਾਲੇ ਤੱਕ ਕਈ ਸਾਲਾਂ ਤੋਂ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਸਹੀ ਢੰਗ ਨਾਲ ਨਹੀਂ ਕੀਤਾ ਗਿਆ | ਇਸ ਸੰਬੰਧੀ ਗੱਲ ਕਰਦੇ ਹੋਏ ਮਿ੍ਤਕ ਦੇ ਪਰਿਵਾਰਕ ਮੈਂਬਰ ਦਾ ਕਹਿਣਾ ਹੈ ਭਵਿਸ਼ ਆਈਟੀਆਈ ਇਲੈਕਟਰੀਸ਼ਨ ਦਾ ਵਿਦਿਆਰਥੀ ਸੀ ਤੇ ਅੱਜ ਜਿਵੇਂ ਹੀ ਆਪਣੇ ਘਰ ਦੇ ਬਾਹਰ ਨਿਕਲਿਆ ਤਾਂ ਅਚਾਨਕ ਖੰਭੇ ਵਿੱਚ ਕਰੰਟ ਆਉਣ ਕਰਕੇ ਉਹ ਜਮੀਨ 'ਤੇ ਪਾਣੀ ਵਿੱਚ ਡਿੱਗ ਗਿਆ, ਜਿਸ ਨੂੰ ਜਦੋਂ ਹਸਪਤਾਲ ਲੈ ਕੇ ਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ |

ਪਿਛਲੀ ਖ਼ਬਰ ਨਾਜਾਇਜ਼ ਪਿਸਤੌਲ ਅਤੇ ਜ਼ਿੰਦਾ ਰੌਂਦਾ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਤੇ ਸਾਲਾਨਾ ਇਨਾਮ ਵੰਡ ਸਮਾਰੋਹ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।