27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਅਜੋਕੀ ਪੀੜ੍ਹੀ ਗੌਰਵਮਈ ਇਤਿਹਾਸ ਨਾਲ ਜੁੜ ਕੇ ਰਵਾਇਤੀ ਪ੍ਰੰਪਰਾਵਾਂ ਦੀ ਧਾਰਨੀ ਬਣੇ-ਹਰਜਿੰਦਰ ਸਿੰਘ ਧਾਮੀ <br/>

ਅਜੀਤ ਡੈਸਕ 24-01-2026
ਪਟਿਆਲਾ, 23 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪਾਤਿਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਮੌਕੇ ਵੱਡੀ ਗਿਣਤੀ 'ਚ ਸੰਗਤ ਗੁਰੂ ਦਰਬਾਰ ਵਿਚ ਨਤਮਸਤਕ ਹੋਈ, ਉਥੇ ਹੀ ਪਵਿੱਤਰ ਸਰੋਵਰ 'ਚ ਆਸਥਾ ਦੀ ਡੁਬਕੀ ਲਗਾ ਕੇ ਇਸ਼ਨਾਨ ਕੀਤਾ | ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਸੰਗਤਾਂ ਦੇ ਇਕੱਠ ਨੂੰ ਦੀਵਾਨ ਹਾਲ ਵਿਖੇ ਹੋਏ ਧਾਰਮਿਕ ਸਮਾਗਮਾਂ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਦੇ ਸਾਲਾਨਾ ਜੋੜ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਮਾਨਵਤਾ ਦੇ ਕਲਿਆਣਮਾਈ ਕਾਰਜਾਂ ਨੂੰ ਇੱਥੇ ਦਾ ਇਤਿਹਾਸ ਦਰਸਾਉਂਦਾ ਹੈ ਕਿ ਗੁਰੂ ਘਰ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਨ ਵਾਲਿਆਂ ਦੇ ਜਿਥੇ ਸਰੀਰ ਰੋਗ ਦੂਰ ਹੁੰਦੇ ਹਨ, ਉਥੇ ਹੀ ਪਰਉਪਕਾਰੀ ਗੁਰੂ ਨੂੰ ਸਮਰਪਿਤ ਰਹਿਣ ਵਾਲੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਵੀ ਪ੍ਰਾਪਤ ਕਰਦੇ ਹਨ | ਸਿੱਖ ਕੌਮ ਮਹਾਨ ਵਿਰਾਸਤ ਅਤੇ ਇਤਿਹਾਸ ਨੂੰ ਸਮੋਈ ਬੈਠੀ ਹੈ ਅੱਜ ਲੋੜ ਹੈ ਕਿ ਸਾਡੀ ਅਜੌਕੀ ਪੀੜ੍ਹੀ ਗੌਰਵ ਇਤਿਹਾਸ ਨਾਲ ਜੁੜ ਕੇ ਆਪਣੀਆਂ ਕਦਰਾਂ ਕੀਮਤਾਂ ਅਤੇ ਰਵਾਇਤੀ ਪ੍ਰੰਪਰਾਵਾਂ ਦੀ ਧਾਰਨੀ ਬਣੇ | ਇਸ ਮੌਕੇ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਅੱਜ ਪੰਥ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਅਜਿਹੀਆਂ ਏਜੰਸੀਆਂ ਤੇ ਤਾਕਤਾਂ ਸਰਗਰਮ ਹਨ, ਜਿਨ੍ਹਾਂ ਪ੍ਰਤੀ ਸੰਗਤਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ | ਕਵਾੜ੍ਹ ਖੁੱਲ੍ਹਣ ਮਗਰੋਂ ਕੀਰਤਨ ਆਸਾ ਕੀ ਵਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਵਲੋਂ ਕਰਨ ਉਪਰੰਤ ਕਥਾ ਪ੍ਰਵਾਹ ਭਾਈ ਪਿ੍ਤਪਾਲ ਸਿੰਘ ਨੇ ਕੀਤਾ ਅਤੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਗਏ |

ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਵਰ੍ਹਦੇ ਮੀਂਹ 'ਚ ਵੀ ਸੰਗਤਾਂ ਨੇ ਪਵਿੱਤਰ ਸਰੋਵਰ 'ਚ ਕੀਤਾ ਇਸ਼ਨਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।