30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪਟੇਲ ਕਾਲਜ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 25-01-2026
ਰਾਜਪੁਰਾ, 24 ਜਨਵਰੀ (ਜੀ.ਪੀ. ਸਿੰਘ)-ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖੇ ਪਿ੍ੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਦੀ ਅਗਵਾਈ ਅਤੇ ਹਿੰਦੀ ਵਿਭਾਗ ਦੀ ਚੇਅਰਪਰਸਨ ਡਾ. ਪਵਨਦੀਪ ਕੌਰ ਦੀ ਦੇਖ-ਰੇਖ ਹੇਠ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ 'ਚ ਪਿ੍ੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਨੇ ਇਸ ਦਿਨ ਦੀ ਮਹੱਤਤਾ 'ਤੇ ਚਾਨਣਾ ਪਾ ਕੇ ਕੀਤੀ | ਇਸ ਦੌਰਾਨ ਡਾ. ਪਵਨਦੀਪ ਕੌਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਬਸੰਤ ਪੰਚਮੀ ਦਾ ਤਿਉਹਾਰ ਗਿਆਨ ਅਤੇ ਵਿੱਦਿਆ ਦੀ ਦੇਵੀ ਸਰਸਵਤੀ ਦੀ ਪੂਜਾ ਵਜੋਂ ਮਨਾਇਆ ਜਾਂਦਾ ਹੈ | ਬਸੰਤ ਦੀ ਸ਼ੁਰੂਆਤ ਇਕ ਨਵੀਂ ਊਰਜਾ ਦਾ ਪ੍ਰਤੀਕ ਹੈ | ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਲਈ ਮਿੱਠੇ ਚੌਲਾਂ ਦਾ ਲੰਗਰ (ਭੋਜਨ ਵੰਡ) ਵੀ ਲਗਾਇਆ ਗਿਆ | ਡਾ. ਮਨਦੀਪ ਸਿੰਘ, ਡਾ. ਵੰਦਨਾ ਗੁਪਤਾ, ਪ੍ਰੋ. ਦੀਪਿਕਾ ਕਥੂਰੀਆ, ਡਾ. ਦੀਪਿਕਾ ਸ਼ਾਰਦਾ, ਪ੍ਰੋ. ਸਮਿ੍ਤੀ, ਪ੍ਰੋ. ਨਰਿੰਦਰ, ਪ੍ਰੋ. ਸਤਵਿੰਦਰ, ਮੰਜੂ ਬਾਲਾ (ਕਲਰਕ) ਅਤੇ ਸ਼੍ਰੀ ਭੂਸ਼ਣ ਸਮੇਤ ਸਮੁੱਚੇ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਮੌਜੂਦ ਸਨ |
ਪਿਛਲੀ ਖ਼ਬਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਟੌਹੜਾ ਇੰਸਟੀਚਿਊਟ ਦੇ ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਇਕ ਸ਼ਲਾਘਾਯੋਗ ਕਦਮ-ਵਿਧਾਇਕ ਦੇਵ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।