30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗÏਰਮਿੰਟ (ਸਟੇਟ) ਕਾਲਜ ਆਫ ਐਜੂਕੇਸ਼ਨ ਵਿਖੇ ਡਿਗਰੀ ਵੰਡ ਸਮਾਰੋਹ ਕਰਵਾਇਆ

ਅਜੀਤ ਡੈਸਕ 25-01-2026
ਪਟਿਆਲਾ, 24 ਜਨਵਰੀ (ਗੁਰਵਿੰਦਰ ਸਿੰਘ ਔਲਖ)-ਸਥਾਨਕ ਗÏਰਮਿੰਟ (ਸਟੇਟ) ਕਾਲਜ ਆਫ ਐਜੂਕੇਸ਼ਨ ਵਿਖੇ ਪਿ੍ੰਸੀਪਲ ਡਾ. ਦਪਿੰਦਰ ਕÏਰ ਦੀ ਅਗਵਾਈ ਹੇਠ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ¢ ਜਿਸ ਦÏਰਾਨ ਬੀ.ਐਡ. ਤੇ ਐਮ.ਐਡ. ਦੇ ਕੁੱਲ 184 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ¢ ਇਸ ਮੌਕੇ ਪ੍ਰੋਫੈਸਰ (ਡਾ.) ਰਤਨ ਸਿੰਘ, ਵਾਈਸ ਚਾਂਸਲਰ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਨੇ ਬਤÏਰ ਮੁੱਖ ਮਹਿਮਾਨ ਸ਼ਿਰਕਤ ਕੀਤੀ¢ ਕਾਲਜ ਪਿ੍ੰਸੀਪਲ ਡਾ. ਦਪਿੰਦਰ ਕÏਰ ਵਲੋਂ ਮੁੱਖ ਮਹਿਮਾਨ, ਮਾਪੇ-ਅਧਿਆਪਕ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ, ਕਾਲਜ ਐਲੂਮਨੀ ਐਸੋਸੀਏਸ਼ਨ ਦੇ ਮੈਂਬਰਾਂ, ਵੱਖ-ਵੱਖ ਕਾਲਜਾਂ ਦੇ ਪਿ੍ੰਸੀਪਲ, ਸਾਬਕਾ ਅਧਿਆਪਕ, ਪੱਤਰਕਾਰਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਇਸ ਸਮਾਰੋਹ ਵਿਚ ਸ਼ਾਮਲ ਹੋਣ ਤੇ ਨਿੱਘਾ ਸਵਾਗਤ ਕੀਤਾ ਗਿਆ¢ ਉਨ੍ਹਾਂ ਨੇ ਪ੍ਰੋਫੈਸਰ (ਡਾ.) ਰਤਨ ਸਿੰਘ ਦੇ ਅਕਾਦਮਿਕ ਜੀਵਨ, ਪ੍ਰਸ਼ਾਸਕੀ ਪ੍ਰਬੰਧਾਂ ਅਤੇ ਉਨ੍ਹਾਂ ਦੀਆਂ ਪ੍ਰਕਾਸ਼ਨਾਵਾਂ ਬਾਰੇ ਜਾਣੂ ਕਰਵਾਇਆ¢ ਇਸ ਦੇ ਨਾਲ ਹੀ ਉਨ੍ਹਾਂ ਨੇ ਕਾਲਜ ਦੇ ਪਿਛੋਕੜ, ਕਾਲਜ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ¢ ਕਨਵੋਕੇਸ਼ਨ ਦÏਰਾਨ ਸੈਸ਼ਨ 2021-22 ਦੇ ਬੀ.ਐਡ ਦੇ 38 ਵਿਦਿਆਰਥੀਆਂ, ਸੈਸ਼ਨ 2022-23 ਦੇ ਬੀ.ਐਡ. ਦੇ 51 ਵਿਦਿਆਰਥੀਆਂ, ਸੈਸ਼ਨ 2023-24 ਦੇ ਬੀ.ਐਡ. ਦੇ 83 ਵਿਦਿਆਰਥੀਆਂ ਅਤੇ ਐਮ.ਐਡ. ਦੇ 12 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ¢
ਮੁੱਖ ਮਹਿਮਾਨ ਪ੍ਰੋ. (ਡਾ.) ਰਤਨ ਸਿੰਘ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ¢ ਉਨ੍ਹਾਂ ਕਿਹਾ ਕਿ ਬੀ.ਐਡ. ਤੇ ਐਮ.ਐਡ ਦੇ ਵਿਦਿਆਰਥੀ ਭਵਿੱਖ ਤੇ ਅਧਿਆਪਕ ਹਨ ਅਤੇ ਇੱਕ ਚੰਗੇ ਸਮਾਜ ਦੀ ਸਿਰਜਣਾ ਲਈ ਅਧਿਆਪਕਾਂ ਦੀ ਅਹਿਮ ਭੂਮਿਕਾ ਹੈ¢ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਿੰਦਗੀ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦਾ ਡੱਟ ਕੇ ਮੁਕਾਬਲਾ ਕਰਨ ਅਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ¢ ਇਸ ਸਮਾਗਮ ਵਿੱਚ ਸੱਭਿਆਚਾਰਕ ਪ੍ਰੋਗਰਾਮ ਦÏਰਾਨ ਕਾਲਜ ਦੇ ਵਿਦਿਆਰਥੀਆਂ ਵਲੋਂ ਗਜ਼ਲ ਗਾਇਨ ਕੀਤਾ ਗਿਆ¢ ਅਸਿ.ਪ੍ਰੋ. ਯਸ਼ਪ੍ਰੀਤ ਸਿੰਘ ਰਜਿਸਟਰਾਰ (ਘਰੇਲੂ ਪ੍ਰੀਖਿਆਵਾਂ) ਦੁਆਰਾ ਧੰਨਵਾਦੀ ਸ਼ਬਦ ਕਹੇ ਗਏ¢ ਇਸ ਅਵਸਰ ਤੇ ਕਾਲਜ ਕÏਾਸਲ ਮੈਂਬਰ ਰੁਪਿੰਦਰ ਸਿੰਘ ਲਾਇਬ੍ਰੇਰੀਅਨ, ਡਾ. ਮਨਪ੍ਰੀਤ ਕÏਰ, ਡਾ. ਹਰਦੀਪ ਕÏਰ ਸੈਣੀ, ਸਮੂਹ ਸਟਾਫ਼ ਅਤੇ ਵਿਦਿਆਰਥੀ ਸ਼ਾਮਲ ਹੋਏ¢
ਪਿਛਲੀ ਖ਼ਬਰ ਮਾਨਵ ਵਿਕਾਸ ਸੰਸਥਾਨ ਨੇ ਕਿਸਾਨਾਂ ਨੂੰ ਖੇਤੀਬਾੜੀ ਸੰਬੰਧੀ ਜਾਗਰੂਕ ਕੀਤਾ ਅਗਲੀ ਖ਼ਬਰ ਪੁਲਿਸ ਵਲੋਂ ਗਣਤੰਤਰ ਦਿਵਸ ਸੰਬੰਧੀ ਝੰਡਾ ਮਾਰਚ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।