29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ-ਜਗਜੀਤ ਛੜਬੜ

ਅਜੀਤ ਡੈਸਕ 25-01-2026
ਬਨੂੜ, 24 ਜਨਵਰੀ (ਭੁਪਿੰਦਰ ਸਿੰਘ)-84 ਸਿੱਖ ਕਤਲੇਆਮ ਦੇ ਕਥਿਤ ਦੋਸ਼ੀਆਂ 'ਚ ਗਿਣੇ ਜਾਂਦੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਅੱਜ ਕਤਲੇਆਮ ਸੰਬੰਧੀ ਕੇਸੇ 'ਚੋਂ ਅਦਾਲਤ ਵਲੋਂ ਬਰੀ ਕਰ ਦਿੱਤੇ ਜਾਣ 'ਤੇ ਪ੍ਰਤੀਕਰਮ ਦਿੰਦਿਆ ਬਸਪਾ ਪੰਜਾਬ ਦੇ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਕਿਹਾ ਕਿ ਇਹ ਸਿੱਖਾਂ ਦੇ ਜ਼ਖ਼ਮਾਂ ਤੇ ਲੂਣ ਛਿੜਕਣ ਦੇ ਬਰਾਬਰ ਹੈ ਤੇ ਇਉਂ ਲੱਗਦੈ ਜਿਵੇਂ ਹਿੰਦੁਸਤਾਨ 'ਚ ਦੋ ਕਾਨੂੰਨ ਚੱਲ ਰਹੇ ਹੋਣ | ਜਗਜੀਤ ਛੜਬੜ ਨੇ ਕਿਹਾ ਕਿ ਇਕ ਪਾਸੇ ਤਾਂ 84 ਸਿੱਖਾਂ ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਅਦਾਲਤਾਂ ਵਲੋਂ ਬਰੀ ਕੀਤਾ ਜਾ ਰਿਹਾ ਹੈ ਤੇ ਦਜੇ ਪਾਸੇ 35-35 ਸਾਲ ਤੋਂ ਜੇਲ੍ਹਾਂ 'ਚ ਬੰਦ ਸਿੱਖ ਬੰਦੀਆਂ ਨੂੰ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ, ਜਦੋਂਕਿ ਕਈਆਂ ਨੂੰ ਐਨ.ਐਸ.ਏ. ਲਗਾ ਕੇ ਜੇਲ੍ਹਾਂ 'ਚ ਡੱਕਿਆ ਹੋਇਆ ਹੈ | ਜਗਜੀਤ ਛੜਬੜ ਨੇ ਦੱਸਿਆ ਕਿ ਪਿਛਲੇ 41 ਸਾਲ ਤੋਂ ਸਿੱਖ ਕਤਲਆਮ ਦੇ ਪੀੜਤ ਇਨਸਾਫ ਲਈ ਆਸ ਲਗਾਈ ਬੈਠੇ ਸਨ, ਪਰ ਇਸ ਫੈਸਲੇ ਨਾਲ ਪਰਿਵਾਰਾਂ ਨਾਲ ਘੋਰ ਬੇਇਨਸਾਫੀ ਹੋਈ ਹੈ | ਉਨ੍ਹਾਂ ਦੱਸਿਆ ਕਿ ਇਸ ਫ਼ੈਸਲੇ ਨਾਲ ਪੀੜਤ ਪਰਿਵਾਰਾਂ ਨੂੰ ਮਾਨਸਿਕ ਤੌਰ 'ਤੇ ਵੀ ਡੂੰਘੀ ਸੱਟ ਵੱਜੀ ਹੈ |
ਪਿਛਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜ਼ਿੰਦਗੀ ਵਿਚ ਪਲਾਸਟਿਕ ਦੀ ਵਰਤੋਂ ਘਟਾ ਕੇ ਵਾਤਾਵਰਨ ਦੀ ਰੱਖਿਆ ਕਰਨਾ ਜ਼ਰੂਰੀ-ਮੇਅਰ ਕੁੰਦਨ ਗੋਗੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।