29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਟੈਗੋਰ ਇੰਟਰਨੈਸ਼ਨਲ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 25-01-2026
ਦੇਵੀਗੜ੍ਹ, 24 ਜਨਵਰੀ (ਰਾਜਿੰਦਰ ਸਿੰਘ ਮੌਜੀ)-ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗ਼ਾਨਾਂ ਵਿਚ ਬਸੰਤ ਪੰਚਮੀ ਅਤੇ ਵਿਦਿਆ ਦੀ ਦੇਵੀ ਮਾਂ ਸਰਸਵਤੀ ਜੀ ਦੇ ਪਾਵਨ ਜਨਮ ਦਿਹਾੜੇ ਨੂੰ ਬੜੇ ਹੀ ਧਾਰਮਿਕ, ਸਭਿਆਚਾਰਕ ਅਤੇ ਉਤਸ਼ਾਹਪੂਰਨ ਮਾਹੌਲ ਵਿਚ ਮਨਾਇਆ ਗਿਆ | ਇਸ ਮੌਕੇ ਪੂਰਾ ਸਕੂਲ ਪੀਲੇ ਰੰਗ ਦੀ ਖੁਸ਼ੀ 'ਚ ਗੂੰਜ ਉੱਠਿਆ | ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸਰਸਵਤੀ ਵੰਦਨਾ ਅਤੇ ਸ਼ਬਦ ਕੀਰਤਨ ਨਾਲ ਕੀਤੀ ਗਈ, ਜਿਸ ਨਾਲ ਸਾਰਾ ਵਾਤਾਵਰਨ ਭਗਤੀ ਅਤੇ ਸ਼ਾਂਤੀ ਨਾਲ ਭਰ ਗਿਆ | ਇਸ ਉਪਰੰਤ ਵਿਧੀਵਤ ਤਰੀਕੇ ਨਾਲ ਮਾਂ ਸਰਸਵਤੀ ਦੀ ਪੂਜਾ ਅਰਚਨਾ ਕੀਤੀ ਗਈ, ਜਿਸ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਰਧਾ ਸਹਿਤ ਭਾਗ ਲਿਆ | ਬਸੰਤ ਪੰਚਮੀ ਦੇ ਤਿਉਹਾਰ ਨੂੰ ਹੋਰ ਵੀ ਰੌਣਕਦਾਰ ਬਣਾਉਂਦਿਆਂ ਸਕੂਲ ਵਿਚ 'ਕਾਈਟ ਮੇਕਿੰਗ' ਪ੍ਰਤੀਯੋਗਤਾ ਕਰਵਾਈ ਗਈ | ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀ ਕਲਾਤਮਕ ਪ੍ਰਤਿਭਾ ਦਾ ਸੁੰਦਰ ਪ੍ਰਦਰਸ਼ਨ ਕੀਤਾ | ਇਸ ਮੌਕੇ ਸਕੂਲ ਦੇ ਨਰਸਰੀ ਦੇ ਛੋਟੇ ਬੱਚਿਆਂ ਨੇ ਵੀ ਬਸੰਤ ਪੰਚਮੀ ਦਾ ਤਿਉਹਾਰ ਬੜੀ ਖੁਸ਼ੀ ਨਾਲ ਮਨਾਇਆ | ਬੱਚੇ ਪੀਲੇ ਰੰਗ ਦੇ ਪਕਵਾਨ ਲੈ ਕੇ ਸਕੂਲ ਆਏ ਅਤੇ ਕਈ ਨੰਨ੍ਹੇ ਵਿਦਿਆਰਥੀ ਮਾਂ ਸਰਸਵਤੀ ਜੀ ਦਾ ਰੂਪ ਧਾਰਨ ਕਰਕੇ ਸਜ-ਧਜ ਕੇ ਆਏ, ਜਿਸ ਨਾਲ ਸਾਰਾ ਸਕੂਲ ਖੁਸ਼ੀ ਨਾਲ ਭਰ ਗਿਆ | ਇਸ ਮੌਕੇ ਸਕੂਲ ਡਾਇਰੈਕਟਰ ਸ੍ਰੀ ਗੌਰਵ ਗੁਲ੍ਹਾਟੀ, ਪ੍ਰਧਾਨ ਸ੍ਰੀਮਤੀ ਸਲੋਨੀ ਗੁਲ੍ਹਾਟੀ, ਮੈਨੇਜਰ ਸੁਸ਼ੀਲ ਮਿਸ਼ਰਾ ਅਤੇ ਪਿ੍ੰਸੀਪਲ ਡਾ. ਮੀਨਾਕਸ਼ੀ ਸੂਦ ਨੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਪਾਵਨ ਤਿਉਹਾਰ ਸਾਨੂੰ ਗਿਆਨ, ਸੱਭਿਆਚਾਰ ਅਤੇ ਨੈਤਿਕ ਮੁੱਲਾਂ ਨਾਲ ਜੁੜਨ ਦੀ ਪੇ੍ਰਰਨਾ ਦਿੰਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਾਂ ਸਰਸਵਤੀ ਜੀ ਦੇ ਆਸ਼ੀਰਵਾਦ ਨਾਲ ਵਿਦਿਆ ਅਤੇ ਜੀਵਨ ਵਿਚ ਨਿਰੰਤਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਪੀ.ਪੀ.ਸੀ.ਬੀ. ਵਲੋਂ ਪਾਬੰਦੀਸ਼ੁਦਾ ਚਾਈਨਾ ਡੋਰ ਦੀ ਰੋਕਥਾਮ ਲਈ ਕੀਤਾ ਨਿਰੀਖਣ ਅਗਲੀ ਖ਼ਬਰ ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ-ਜਗਜੀਤ ਛੜਬੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।