02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਕਤਲ ਕੇਸ 'ਚੋਂ ਦੋ ਬਰੀ

ਅਜੀਤ ਡੈਸਕ 31-01-2026
ਪਟਿਆਲਾ, 30 ਜਨਵਰੀ (ਮਨਦੀਪ ਸਿੰਘ ਖਰੌੜ)-ਸਥਾਨਕ ਮਾਨਯੋਗ ਅਦਾਲਤ ਵਲੋਂ 2016 ਤੋਂ ਚਲੇ ਆ ਰਹੇ ਕਤਲ ਕੇਸ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਬਰੀ ਕਰ ਦਿੱਤਾ ਹੈ | ਇਸ ਸੰਬੰਧੀ ਮੁਵੱਕਲ ਦੇ ਵਕੀਲ ਸੁਮੇਸ਼ ਜੈਨ, ਕੁੰਦਨ ਸਿੰਘ ਨਾਗਰਾ, ਦੀਪਕ ਸੂਦ, ਨਵੀਨ ਤ੍ਰੇਹਣ ਤੇ ਵੈਭਵ ਜੈਨ ਨੇ ਦਸਿਆ ਕਿ ਕੇਵਲ ਸਿੰਘ ਦੇ ਕਤਲ ਦੇ ਮਾਮਲੇ 'ਚ ਉਕਤ ਕੇਸ ਸਾਲ 2016 'ਚ ਥਾਣਾ ਘਨੌਰ ਦੀ ਪੁਲਿਸ ਵਲੋਂ ਕਾਜਲ ਮਹੰਤ ਅਤੇ ਜਸਪ੍ਰੀਤ ਸਿੰਘ ਦੇ ਖ਼ਿਲਾਫ਼ ਦਰਜ ਕੀਤਾ ਗਿਆ ਸੀ | ਇਸ ਕੇਸ ਦੀ ਸੁਣਵਾਈ ਦੌਰਾਨ ਮਾਨਯੋਗ ਅਦਾਲਤ ਨੇ ਅੱਜ ਉਨ੍ਹਾਂ ਦੀਆਂ ਦਲੀਲਾਂ ਦੇ ਮੱਦੇਨਜ਼ਰ ਇਸ ਕੇਸ 'ਚੋਂ ਕਾਜਲ ਮਹੰਤ ਅਤੇ ਜਸਪ੍ਰੀਤ ਸਿੰਘ ਨੂੰ ਬਰੀ ਕਰ ਦਿੱਤਾ ਹੈ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਚਾਈਨਾ ਡੋਰ ਨੇ ਬੁਝਾਏ ਕਈ ਘਰਾਂ ਦੇ ਚਿਰਾਗ, ਪ੍ਰਸ਼ਾਸਨ ਕੁੰਭਕਰਨੀ ਨੀਂਦ ਤੋਂ ਨਹੀਂ ਰਿਹਾ ਜਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।