01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਦਾਖ਼ਲਾ ਵੈਨ ਦਾ ਬਲਾਕ ਪਟਿਆਲਾ-2 ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ

ਅਜੀਤ ਡੈਸਕ 31-01-2026
ਪਟਿਆਲਾ, 30 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸੂਬੇ ਦੇ ਸਰਕਾਰੀ ਸਕੂਲਾਂ ਵਿਚ ਦਾਖਲਾ ਮੁਹਿੰਮ-2026 ਦੀ ਸ਼ੁਰੂਆਤ ਹੋ ਚੁੱਕੀ ਹੈ | ਜਿਸ ਦੇ ਚਲਦਿਆਂ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪਟਿਆਲਾ ਨੇ ਵੀ ਦਾਖਲਾ ਮੁਹਿੰਮ ਦੀ ਆਰੰਭਤਾ ਕਰਦੇ ਹੋਏ ਵੱਖ ਵੱਖ ਬਲਾਕਾਂ ਵਿਚ ਪ੍ਰਚਾਰ ਕਰਨ ਲਈ ਦਾਖਲਾ ਵੈਨ ਰਵਾਨਾ ਕਰ ਦਿੱਤੀ ਹੈ | ਇਸ ਦਾਖਲਾ ਵੈਨ ਦਾ ਬਲਾਕ ਪਟਿਆਲਾ-2 ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ਕਰਨ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਪਿ੍ਥੀ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਜਿੱਥੇ ਮੁੱਖ ਮਹਿਮਾਨ ਵਜੋਂ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਨੇ ਸ਼ਿਰਕਤ ਕੀਤੀ ਜਦ ਕਿ ਵਿਸ਼ੇਸ਼ ਮਹਿਮਾਨ ਵਜੋਂ ਪੀਐਮ ਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਟਿਆਲਾ ਦੇ ਪਿ੍ੰਸੀਪਲ ਮੈਡਮ ਵਿਜੈ ਕਪੂਰ ਨੇ ਸ਼ਿਰਕਤ ਕੀਤੀ | ਇਸ ਦੌਰਾਨ ਸੰਬੋਧਨ ਕਰਦਿਆਂ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਪਾਠ ਪੁਸਤਕਾਂ, ਵਰਦੀਆਂ ਅਤੇ ਮਿਡ-ਡੇ ਮੀਲ ਦੀ ਸਹੂਲਤ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਹਰ ਪੱਖੋਂ ਯੋਗ ਅਤੇ ਸਮਰਪਿਤ ਹੋਣ ਕਾਰਨ ਪੰਜਾਬ ਦਾ ਭਵਿੱਖ ਸੁਰੱਖਿਅਤ ਹੱਥਾਂ ਵਿਚ ਹੈ | ਉਨ੍ਹਾਂ ਕਿਹਾ ਕਿ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਤੱਕ ਸਰਕਾਰੀ ਸਕੂਲ ਕਿਸੇ ਵੀ ਤਰ੍ਹਾਂ ਨਿੱਜੀ ਸਕੂਲਾਂ ਤੋਂ ਘੱਟ ਨਹੀਂ ਹਨ | ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਪਿ੍ਥੀ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ-ਪੱਧਰੀ ਸਕੂਲਾਂ ਵਜੋਂ ਵਿਕਸਿਤ ਕੀਤਾ ਗਿਆ ਹੈ ਅਤੇ ਸਿੱਖਿਆ ਦੇ ਢਾਂਚੇ ਵਿਚ ਵੱਡੇ ਪੱਧਰ 'ਤੇ ਸੁਧਾਰ ਕੀਤੇ ਗਏ ਹਨ | ਅਖੀਰ ਵਿਚ ਉਨ੍ਹਾਂ ਨੇ ਸਮੂਹ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਦੀ ਅਪੀਲ ਕੀਤੀ | ਇਸ ਮੌਕੇ ਸੀ.ਐਚ.ਟੀ. ਪੂਰਨ ਸਿੰਘ, ਸੀ.ਐਚ.ਟੀ. ਸੰਦੀਪ ਕੌਰ, ਸੀ.ਐਚ.ਟੀ. ਅਮਨਦੀਪ ਕੌਰ, ਸੀ. ਐਚ. ਟੀ. ਸਤਵੰਤ ਕੌਰ, ਸੀ.ਐਚ.ਟੀ. ਭੁਪਿੰਦਰ ਸਿੰਘ, ਸੀ.ਐਚ.ਟੀ. ਸੁਰੇਸ਼ ਕੁਮਾਰ, ਸੀ. ਐਚ. ਟੀ. ਰੇਖਾ ਰਾਣੀ, ਸੀ.ਐਚ.ਟੀ. ਬਿੰਦੂ ਬਾਲਾ, ਹੈਡ ਮਿਸਟ੍ਰੈੱਸ-ਕਮ-ਬਲਾਕ ਨੋਡਲ ਅਫਸਰ ਮੀਨਾ ਸੱਚਰ ਸਮੇਤ ਸਮੂਹ ਹੈਡ ਟੀਚਰ, ਸਮੂਹ ਅਧਿਆਪਕ ਅਤੇ ਵੱਡੀ ਗਿਣਤੀ ਵਿਚ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ. ਆਈ. ਚਮਕੌਰ ਸਿੰਘ ਪੁਲਿਸ ਚੌ ਕੀ ਛੀਟਾਂਵਾਲਾ ਦੇ ਮੁਖੀ ਨਿਯੁਕਤ ਅਗਲੀ ਖ਼ਬਰ ਗੈਂਗਸਟਰਵਾਦ ਖ਼ਤਮ ਕਰਨ ਲਈ 'ਆਪ੍ਰੇਸ਼ਨ ਪ੍ਰਹਾਰ' ਹੀ ਇਕਲੌਤਾ ਹੱਲ-ਐਡ. ਅਮਨ ਗਰਗ ਸੂਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।