01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਪੰਜਾਬ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਸਰਕਾਰ ਦੇ ਵਸੋਂ ਬਾਹਰ-ਹਰਿਆਊ

ਅਜੀਤ ਡੈਸਕ 31-01-2026
ਸਮਾਣਾ, 30 ਜਨਵਰੀ (ਸਾਹਿਬ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਸਮਾਣਾ ਦੇ ਪਾਰਟੀ ਮੁਖੀ ਜਗਮੀਤ ਸਿੰਘ ਹਰਿਆਊ ਨੇ ਪੰਜਾਬ 'ਚ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ | ਉਨ੍ਹਾਂ ਕਿਹਾ ਕਿ ਸੂਬੇ 'ਚ ਹਾਲਾਤ ਬਹੁਤ ਖ਼ਰਾਬ ਹੋ ਚੁੱਕੇ ਹਨ ਅਤੇ ਕਤਲ, ਡਕੈਤੀਆਂ ਤੇ ਫਿਰੌਤੀਆਂ ਮੰਗਣ ਦੇ ਮਾਮਲੇ ਵਧ ਰਹੇ ਹਨ | ਜਗਮੀਤ ਸਿੰਘ ਹਰਿਆਊ ਨੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਿਛਲੇ ਸਾਲਾਂ 'ਚ ਅਪਰਾਧੀ ਘਟਨਾਵਾਂ 'ਚ ਵਾਧਾ ਵੇਖਣ ਨੂੰ ਮਿਲ ਰਿਹਾ ਹੈ | ਉਦਾਹਰਨ ਵਜੋਂ ਕੁਝ ਰਿਪੋਰਟਾਂ ਅਨੁਸਾਰ ਐੱਨ.ਸੀ.ਆਰ.ਬੀ. ਅਤੇ ਹੋਰ ਸਰੋਤਾਂ ਵਿਚ ਪੰਜਾਬ 'ਚ ਹੱਤਿਆਵਾਂ, ਅਗਵਾ ਅਤੇ ਫਿਰੌਤੀਆਂ ਮੰਗਣ ਵਰਗੇ ਅਪਰਾਧਾਂ 'ਚ ਵਾਧਾ ਦਰਜ ਹੋਇਆ ਹੈ, ਜਿਸ ਨਾਲ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਅਕਾਲੀ ਦਲ ਦੇ ਸ਼ਾਸਨ ਕਾਲ 'ਚ ਕਾਨੂੰਨ ਵਿਵਸਥਾ ਮਜ਼ਬੂਤ ਸੀ ਅਤੇ ਅਪਰਾਧ ਦਰ ਘੱਟ ਸੀ, ਪਰ ਹੁਣ ਸੂਬਾ ਅਰਾਜਕਤਾ ਵੱਲ ਵਧ ਰਿਹਾ ਹੈ | ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਅਸਮਰਥ ਸਾਬਤ ਹੋ ਰਿਹਾ ਹੈ ਅਤੇ ਲੋਕ ਸੁਰੱਖਿਆ ਭਾਵਨਾ ਖ਼ਤਮ ਹੋ ਰਹੀ ਹੈ | ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲ ਸੂਬੇ ਦੀ ਮਾੜੀ ਕਾਨੂੰਨ ਵਿਵਸਥਾ ਦਰਸਾਉਂਦਾ ਹੈ | ਜਥੇਦਾਰ ਹਰਿਆਊ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਸਖ਼ਤ ਕਦਮ ਚੁੱਕੇ, ਅਪਰਾਧੀਆਂ ਵਿਰੁੱਧ ਕਾਰਵਾਈ ਕਰੇ ਅਤੇ ਸੂਬੇ ਨੂੰ ਮੁੜ ਸੁਰੱਖਿਅਤ ਬਣਾਏ | ਉਨ੍ਹਾਂ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁੱਦੇ 'ਤੇ ਲੋਕਾਂ 'ਚ ਜਾਗਰੂਕਤਾ ਫੈਲਾਉਣ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣ | ਉਨ੍ਹਾਂ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਜੇਕਰ ਉਨ੍ਹਾਂ ਤੋਂ ਸੂਬਾ ਸੰਭਾਲਿਆ ਜਾਂਦਾ ਤਾਂ ਉਹ ਸੱਤਾ ਤੋਂ ਪਾਸੇ ਹੋ ਜਾਣ ਅਤੇ ਸੂਬੇ ਦੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਨਾ ਖੇਡਣ |
ਪਿਛਲੀ ਖ਼ਬਰ ਝਪਟਮਾਰ ਔਰਤ ਦੀ ਚੈਨੀ ਖੋਹ ਕੇ ਫਰਾਰ ਅਗਲੀ ਖ਼ਬਰ ਐੱਸ. ਆਈ. ਚਮਕੌਰ ਸਿੰਘ ਪੁਲਿਸ ਚੌ ਕੀ ਛੀਟਾਂਵਾਲਾ ਦੇ ਮੁਖੀ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।