26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ ਪਿੰਡ ਉਪਲੀ ਦੇ ਕਈ ਪਰਿਵਾਰ 'ਆਪ' 'ਚ ਸ਼ਾਮਿਲ

ਰਣਜੋਧ ਹਡਾਣਾ ਦੀ ਅਗਵਾਈ 'ਚ ਪਿੰਡ ਉਪਲੀ ਦੇ ਪਰਿਵਾਰ 'ਆਪ' ਵਿਚ ਸ਼ਾਮਿਲ ਹੁੰਦੇ ਹੋਏ | ਅਜੀਤ ਤਸਵੀਰ<br/> 01-02-2026

ਭੁੱਨਰਹੇੜੀ, 31 ਜਨਵਰੀ (ਧਨਵੰਤ ਸਿੰਘ)-ਹਲਕਾ ਸਨੌਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਉਪਲੀ ਦੇ ਕਈ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਦਾ ਪੱਲ੍ਹਾ ਛੱਡ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ-ਪੱਖੀ ਨੀਤੀਆਂ ਵਿਚ ਵਿਸ਼ਵਾਸ ਪ੍ਰਗਟਾਇਆ | ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਪਾਰਟੀ ਵਿਚ ਸਵਾਗਤ ਕੀਤਾ | ਇਸ ਮੌਕੇ ਹਲਕੇ ਦੀ ਸਮੁੱਚੀ ਲੀਡਰਸ਼ਿਪ, ਬਲਾਕ ਪ੍ਰਧਾਨ, ਸਰਪੰਚ ਅਤੇ ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰ ਤੇ ਵਰਕਰ ਮੌਜੂਦ ਸਨ | ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਪਿਛਲੇ ਕੁਝ ਸਮੇਂ ਵਿਚ ਜੋ ਇਤਿਹਾਸਕ ਫੈਸਲੇ ਲਏ ਹਨ, ਉਨ੍ਹਾਂ ਕਾਰਨ ਅੱਜ ਪੰਜਾਬ ਦਾ ਹਰ ਵਰਗ 'ਆਪ' ਨਾਲ ਜੁੜ ਰਿਹਾ ਹੈ | ਇਸ ਮੌਕੇ ਹਡਾਣਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਵਰਕਰਾਂ ਨੂੰ ਭਰੋਸਾ ਦਿਵਾਉਂਦੇ ਹੋਏ, ਅਖਿਆ ਪਾਰਟੀ ਵਿਚ ਹਰ ਮਿਹਨਤੀ ਵਰਕਰ ਨੂੰ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਿਆਸੀ ਜੁਆਇਨਿੰਗ ਨਹੀਂ ਹੈ, ਸਗੋਂ ਇਹ ਇੱਕ ਪਰਿਵਾਰ ਦਾ ਵਾਧਾ ਹੈ ਜੋ ਪੰਜਾਬ ਦੀ ਤਰੱਕੀ ਲਈ ਮਿਲ ਕੇ ਕੰਮ ਕਰੇਗਾ |

ਪਿਛਲੀ ਖ਼ਬਰ ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਣਾ 'ਚ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਝਿੰਜਰ ਦੀ ਅਗਵਾਈ 'ਚ 50 ਤੋਂ ਵੱਧ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।