26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪੰਜਾਬ ਦੇ 3 ਕਰੋੜ ਵਿਅਕਤੀਆਂ ਦੇ ਬਣਨਗੇ 'ਮੁੱਖ ਮੰਤਰੀ ਸਿਹਤ ਯੋਜਨਾ' ਕਾਰਡ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਅਜੀਤ ਤਸਵੀਰ<br/> 01-02-2026

ਪਟਿਆਲਾ, 31 ਜਨਵਰੀ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸੂਬੇ ਭਰ ਦੇ ਵਸਨੀਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਜੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਨੇ ਸਾਰੇ ਨਾਗਰਿਕਾਂ ਲਈ ਪਹੁੰਚਯੋਗ, ਭਰੋਸੇਮੰਦ ਅਤੇ ਮੁਫ਼ਤ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਹੈ | ਜਿਸ ਤਹਿਤ ਪੰਜਾਬ ਦੇ 3 ਕਰੋੜ ਵਿਅਕਤੀਆਂ ਦੇ 'ਮੁੱਖ ਮੰਤਰੀ ਸਿਹਤ ਯੋਜਨਾ' ਕਾਰਡ ਬਣਾਏ ਜਾਣਗੇ | ਇੱਥੇ ਸਰਕਟ ਹਾਊਸ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਤਹਿਤ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁਫ਼ਤ ਇਲਾਜ ਦਾ ਵੱਡਾ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ, ਜੋ ਕਿ ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਦਿ੍ੜ ਵਚਨਬੱਧਤਾ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਲੋਕ ਇਸ ਯੋਜਨਾ ਬਾਰੇ ਵਿਰੋਧੀਆਂ ਦੇ ਕੂੜ ਪ੍ਰਚਾਰ ਤੋਂ ਬਚ ਕੇ ਰਹਿਣ ਕਿਉਂਕਿ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਸਹੂਲਤ ਦਾ ਲਾਭ ਸਾਰੇ ਸਰਕਾਰੀ ਅਤੇ ਇੰਪੈਨਲਡ ਨਿੱਜੀ ਹਸਪਤਾਲਾਂ 'ਚ ਮਿਲੇਗਾ | ਸਿਹਤ ਮੰਤਰੀ ਨੇ ਦੱਸਿਆ ਕਿ ਉਹ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜਾ ਕੇ ਇਸ ਪ੍ਰਕਿਰਿਆ ਦਾ ਨਿਰੀਖਣ ਵੀ ਕਰਕੇ ਆਏ ਹਨ ਅਤੇ ਇਸ ਸਹੂਲਤ ਦਾ ਲਾਭ ਲੈ ਰਹੇ ਮਰੀਜ਼ਾਂ ਨੂੰ ਵੀ ਮਿਲ ਕੇ ਆਏ ਹਨ ਅਤੇ ਲੋਕ ਇਸ ਸਹੂਲਤ ਤੋਂ ਬਹੁਤ ਖ਼ੁਸ਼ ਹਨ |
ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸੌ ਫ਼ੀਸਦੀ ਪੰਜਾਬ ਸਰਕਾਰ ਦੇ ਫ਼ੰਡਾਂ 'ਤੇ ਨਿਰਭਰ ਅਤੇ ਬਜਟ 'ਚ ਰੱਖੀ ਗਈ ਯੋਜਨਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ 'ਚ 16.5 ਲੱਖ ਐੱਸ.ਸੀ ਅਤੇ ਸੀ.ਸੀ. ਪਰਿਵਾਰ ਇਸ ਯੋਜਨਾ ਦੇ ਤਹਿਤ 10 ਲੱਖ ਰੁਪਏ ਦੇ ਲਾਭਾਂ ਲਈ ਯੋਗ ਹਨ | ਉਨ੍ਹਾਂ ਕਿਹਾ, ਇਹ ਇਕ ਸਰਬ-ਵਿਆਪੀ ਸਿਹਤ ਯੋਜਨਾ ਹੈ ਅਤੇ ਕਿਸੇ ਵੀ ਨਾਗਰਿਕ ਨੂੰ ਇਸ ਦਾ ਲਾਭ ਲੈਣ ਲਈ ਕਿਸੇ ਨੂੰ ਵੀ ਇਕ ਪੈਸਾ ਨਹੀਂ ਦੇਣਾ ਪਵੇਗਾ ਤੇ ਇਹ ਪੰਜਾਬ ਦੇ ਲੋਕਾਂ ਲਈ ਪੂਰੀ ਤਰ੍ਹਾਂ ਮੁਫ਼ਤ ਹੈ |

ਪਿਛਲੀ ਖ਼ਬਰ 480ਵੇਂ ਦਿਨ ਟਾਵਰ ਮੋਰਚੇ ਦੀ ਮਹਾਂ ਰੈਲੀ 'ਤੇ ਪਹੁੰਚੀਆਂ ਜਥੇਬੰਦੀਆਂ ਵਲੋਂ ਸੜਕ 'ਤੇ ਧਰਨਾ ਅਗਲੀ ਖ਼ਬਰ ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਣਾ 'ਚ ਵਿਸ਼ਾਲ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।