26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਦੋਸ਼ ਹੇਠ ਮਾਮਲਾ ਦਰਜ

ਅਜੀਤ ਡੈਸਕ 01-02-2026
ਸਨੌਰ, 31 ਜਨਵਰੀ (ਮੋਹਣ ਸਿੰਘ ਭੱਟੀ)-ਥਾਣਾ ਸਨੌਰ ਦੀ ਪੁਲਿਸ ਨੇ ਪਿੰਡ ਬੁੱਢਣਪੁਰ ਵਿਖੇ ਇਕ ਮਹਿਲਾ ਨੂੰ ਘੇਰ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿਚ ਕਈ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਪਾਸ ਦਰਜ ਕਰਵਾਏ ਬਿਆਨਾਂ 'ਚ ਮੁਦੈਲਾ ਸਰਮੀਤ ਕੌਰ ਪਤਨੀ ਬਹਾਦਰ ਸਿੰਘ, ਵਾਸੀ ਪਿੰਡ ਬੁੱਢਣਪੁਰ ਨੇ ਦੱਸਿਆ ਕਿ 9 ਜਨਵਰੀ ਨੂੰ ਸਵੇਰੇ ਜਦੋਂ ਉਹ ਪਿੰਡ ਦੇ ਗੁਰਦੁਆਰਾ ਸਾਹਿਬ ਪਾਸ ਮੌਜੂਦ ਸੀ, ਤਾਂ ਦੋਸ਼ੀਆਨ ਨੇ ਉਸ ਨੂੰ ਘੇਰ ਲਿਆ | ਇਸ ਦੌਰਾਨ ਦੋਸ਼ੀਆਨ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ | ਪੁਲਿਸ ਨੇ ਇਸ ਮਾਮਲੇ 'ਚ ਬਖਸੀਸ ਸਿੰਘ, ਖੁਸਬਦੀਪ, ਗੀਤਾ ਰਾਣੀ, ਅਮਨ, ਪਰਦੀਪ ਸਿੰਘ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਰਾਜ ਕੌਰ (ਸਾਰੇ ਵਾਸੀ ਪਿੰਡ ਬੁੱਢਣਪੁਰ) ਵਿਰੁੱਧ ਐਫ.ਆਈ.ਆਰ. ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਗੁਰੂ ਹਰਿਗੋਬਿੰਦ ਖਾਲਸਾ ਗਰਲ ਕਾਲਜ ਕਰਹਾਲੀ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਆਹ ਪਾਰਟੀ 'ਚ ਡੀ.ਜੇ. ਨੂੰ ਬੰਦ ਕਰਵਾਉਣ ਤੋਂ ਹੋਈ ਕੁੱਟਮਾਰ 'ਚ 4 ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।