26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਹੋਈ ਵਿਦਾਇਗੀ ਪਾਰਟੀ

ਜੇਤੂ ਬੱਚਿਆਂ ਨੂੰ ਇਨਾਮ ਦਿੰਦੇ ਹੋਏ ਪ੍ਰਧਾਨ ਪਰਦਮਨ ਸਿੰਘ ਵਿਰਕ | ਤਸਵੀਰ : ਸਾਹਿਬ ਸਿੰਘ <br/> 01-02-2026
ਸਮਾਣਾ, 31 ਜਨਵਰੀ (ਸਾਹਿਬ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ ਜਿਸ ਵਿਚ ਬੱਚਿਆਂ ਨੇ ਗਿੱਧਾ, ਭੰਗੜਾ ਅਤੇ ਸਕਿੱਟਾਂ ਆਦਿ ਪੇਸ਼ ਕੀਤੀਆਂ | ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਹੋਣਹਾਰ ਵਿਦਿਆਰਥੀ ਜਗਦੀਪ ਸਿੰਘ ਨੂੰ ਮਿਸਟਰ ਬੀ. ਬੀ. ਐੱਸ. ਬੀ.ਸਕੂਲ ਅਤੇ ਵਿਦਿਆਰਥਣ ਕਰਮਜੀਤ ਕੌਰ ਨੂੰ ਮਿਸ ਬੀ. ਬੀ. ਐੱਸ. ਬੀ. ਸਕੂਲ ਨਾਲ ਸਨਮਾਨਿਤ ਕੀਤਾ ਗਿਆ | ਜੋਬਨਪ੍ਰੀਤ ਸਿੰਘ ਨੂੰ ਪੂਰੇ ਸਾਲ ਵਿਚ ਸਭ ਤੋਂ ਵੱਧ ਹਾਜ਼ਰੀਆਂ ਪ੍ਰਾਪਤ ਕਰਨ ਵਾਲਾ ਵਿਦਿਆਰਥੀ, ਅਨੁਸ਼ਾਸਨ/ਸਾਦਗੀ ਵਿਚ ਰਹਿਣ ਵਾਲੀ ਵਿਦਿਆਰਥਣ ਰਮਨਪ੍ਰੀਤ ਕੌਰ, ਰਮਨਦੀਪ ਕੌਰ ਅਤੇ ਸਰਬ ਖੇਤਰੀ ਇਨਾਮ ਨਾਲ ਅਰਸ਼ਪ੍ਰੀਤ ਕੌਰ ਨੂੰ ਨਿਵਾਜਿਆ ਗਿਆ | ਕਿਰਨਜੋਤ ਕੌਰ ਨੂੰ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਸਕੂਲ ਪ੍ਰਧਾਨ ਪਰਦਮਨ ਸਿੰਘ ਵਿਰਕ, ਜਸਵੰਤ ਸਿੰਘ, ਪਿ੍ੰਸੀਪਲ ਸੁਨੀਤਾ ਰਾਣੀ ਅਤੇ ਸਮੂਹ ਅਧਿਆਪਕ ਹਾਜ਼ਰ ਸਨ |
ਪਿਛਲੀ ਖ਼ਬਰ ਟ੍ਰੈਫ਼ਿਕ ਪੁਲਿਸ ਨੇ ਮਨਾਇਆ ਸੜਕ ਸੁਰੱਖਿਆ ਹਫ਼ਤਾ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।