26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

100 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 01-02-2026
ਰਾਜਪੁਰਾ, 31 ਜਨਵਰੀ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਅਜੈ ਕੁਮਾਰ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਕੌਮੀ ਸ਼ਾਹ ਮਾਰਗ 'ਤੇ ਮਹਿਮਦਪੁਰ ਬੈਰੀਅਰ 'ਤੇ ਪਹੁੰਚੇ ਤਾਂ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਕੀਤੀ ਤਾਂ ਉਕਤ ਦੇ ਕਬਜ਼ੇ 'ਚੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਮੁਲਜ਼ਮ ਦੀ ਪਹਿਚਾਣ ਸੌਰਵ ਕੁਮਾਰ ਪੁੱਤਰ ਸ਼ਿੰਦਰਪਾਲ ਵਾਸੀ ਨਿਊ ਆਬਾਦੀ ਸ਼ਾਹਪੁਰ ਹਰੀਆਬਾਦ ਫਗਵਾੜਾ ਵਜੋਂ ਹੋਈ | ਸ਼ੰਭੂ ਥਾਣੇ ਦੀ ਪੁਲਿਸ ਨੇ ਸੌਰਵ ਕੁਮਾਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਔਰਤ ਦੀ ਮੌਤ ਅਗਲੀ ਖ਼ਬਰ ਸਮਾਣਾ ਸ਼ਹਿਰ ਦੇ ਸੀਵਰੇਜ ਦੀ ਸਫ਼ਾਈ ਆਧੁਨਿਕ ਮਸ਼ੀਨਾਂ ਨਾਲ ਕਰਵਾਉਣ ਦੀ ਜੌੜਾਮਾਜਰਾ ਵਲੋਂ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।