28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪ੍ਰੋਜੈਕਟ ਜੀਵਨਜੋਤ 2.0 ਨਾਲ ਭੀਖ ਮੰਗਣ ਵਿਰੁੱਧ ਸਖ਼ਤ ਕਾਰਵਾਈ, 55 ਬੱਚੇ ਤੇ 8 ਮਹਿਲਾਵਾਂ ਰੈਸਕਿਊ

ਅਜੀਤ ਡੈਸਕ 01-02-2026
ਪਟਿਆਲਾ, 31 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਦੇ ਮਾਣਯੋਗ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਪਟਿਆਲਾ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੱਚਿਆਂ ਨੂੰ ਭੀਖ ਮੰਗਣ ਦੀ ਲਾਹਨਤ ਤੋਂ ਮੁਕਤ ਕਰਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਦੇ ਮੰਤਵ ਨੂੰ ਲਗਾਤਾਰ ਸਫਲਤਾ ਮਿਲ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼ਾਇਨਾ ਕਪੂਰ ਨੇ ਦੱਸਿਆ ਕਿ ਹੁਣ ਤੱਕ ਭੀਖ ਮੰਗਣ ਵਿਰੁੱਧ ਚਲਾਈਆਂ ਗਈਆਂ ਛਾਪੇਮਾਰ ਕਾਰਵਾਈਆਂ ਦੌਰਾਨ 55 ਬੱਚਿਆਂ ਅਤੇ ਨਾਬਾਲਗ ਬੱਚਿਆਂ ਸਮੇਤ 8 ਮਹਿਲਾਵਾਂ ਨੂੰ ਸੁਰੱਖਿਅਤ ਤਰੀਕੇ ਨਾਲ ਰੈਸਕਿਊ ਕੀਤਾ ਗਿਆ ਹੈ | ਸ਼ਾਇਨਾ ਕਪੂਰ ਨੇ ਕਿਹਾ ਕਿ ਰੈਸਕਿਊ ਕੀਤੇ ਗਏ ਬੱਚਿਆਂ ਵਿੱਚੋਂ 44 ਬੱਚਿਆਂ ਨੂੰ ਕੌਂਸਲਿੰਗ ਅਤੇ ਲੋੜੀਂਦੀ ਜਾਂਚ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨਾਲ ਮੁੜ ਜੋੜ ਦਿੱਤਾ ਗਿਆ ਹੈ, ਜਦਕਿ 11 ਬੱਚੇ ਅਜੇ ਵੀ ਚਾਈਲਡ ਕੇਅਰ ਇੰਸਟੀਚਿਊਸ਼ਨਜ਼ ਵਿਚ ਰਹਿ ਰਹੇ ਹਨ | ਉਨ੍ਹਾਂ ਅਨੁਸਾਰ ਸਾਡਾ ਮੁੱਖ ਮਕਸਦ ਸਿਰਫ਼ ਰੈਸਕਿਊ ਕਰਨਾ ਨਹੀਂ, ਸਗੋਂ ਬੱਚਿਆਂ ਜੀਵਨ ਨੂੰ ਇੱਕ ਸੁਰੱਖਿਅਤ, ਉਚੇਰੀ ਸਿੱਖਿਆ ਅਤੇ ਆਤਮਨਿਰਭਰ ਜੀਵਨ ਵੱਲ ਲੈ ਜਾਣਾ ਹੈ | ਸ਼ਾਇਨਾ ਕਪੂਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਤੇ ਵੀ ਬੱਚਿਆਂ ਤੋਂ ਭੀਖ ਮੰਗਵਾਈ ਜਾਂਦੀ ਦਿਖਾਈ ਦੇਵੇ ਤਾਂ ਤੁਰੰਤ ਜ਼ਿਲਾ ਬਾਲ ਸੁਰੱਖਿਆ ਯੂਨਿਟ ਜਾਂ ਸੰਬੰਧਿਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਨਾਲ ਹੀ ਅਸੀਂ ਬੱਚਿਆਂ ਨੂੰ ਇਸ ਸਮੱਸਿਆ ਤੋਂ ਬਚਾ ਸਕਦੇ ਹਾਂ | ਉਨ੍ਹਾਂ ਵਲੋਂ ਦੱਸਿਆ ਗਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ 1098 ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਜੀਵਨਜੋਤ 2.0 ਤਹਿਤ ਆਉਣ ਵਾਲੇ ਸਮੇਂ ਵਿੱਚ ਵੀ ਇਹ ਮੁਹਿੰਮ ਪੂਰੀ ਸਖ਼ਤੀ ਨਾਲ ਜਾਰੀ ਰਹੇਗੀ, ਤਾਂ ਜੋ ਕੋਈ ਵੀ ਬੱਚਾ ਭੀਖ ਮੰਗਣ ਲਈ ਮਜਬੂਰ ਨਾ ਹੋਵੇ ਅਤੇ ਹਰ ਬੱਚੇ ਨੂੰ ਇੱਜ਼ਤਦਾਰ ਜੀਵਨ ਮਿਲੇ |
ਪਿਛਲੀ ਖ਼ਬਰ ਸੰਤ ਨਿਰੰਜਨ ਦਾਸ ਨੂੰ 'ਪਦਮ ਸ੍ਰੀ' ਸਨਮਾਨ ਮਿਲਣ 'ਤੇ ਕਬੀਰ ਦਾਸ ਤੇ ਵਰਿੰਦਰ ਕੁਮਾਰ ਵਲੋਂ ਸਵਾਗਤ ਅਗਲੀ ਖ਼ਬਰ ਟ੍ਰੈਫ਼ਿਕ ਪੁਲਿਸ ਨੇ ਮਨਾਇਆ ਸੜਕ ਸੁਰੱਖਿਆ ਹਫ਼ਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।