28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ੍ਰੀ ਪੀ. ਐਮ. ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦਾ ਸਾਲਾਨਾ ਤੇ ਇਨਾਮ ਵੰਡ ਸਮਾਗਮ

ਅਜੀਤ ਡੈਸਕ 01-02-2026
ਸਮਾਣਾ, 31 ਜਨਵਰੀ (ਸਾਹਿਬ ਸਿੰਘ)-ਸ਼੍ਰੀ ਪੀ.ਐਮ. ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸਮਾਣਾ ਦਾ ਸਲਾਨਾ ਤੇ ਇਨਾਮ ਵੰਡ ਸਮਾਗਮ ਕਾਰਜਕਾਰੀ ਪਿ੍ੰਸੀਪਲ ਸੁਸ਼ੀਲ ਕੁਮਾਰ ਦੀ ਅਗਵਾਈ ਵਿਚ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਸਨ | ਸਮਾਗਮ ਵਿਚ ਮਨਜਿੰਦਰ ਸਿੰਘ ਨੋਡਲ ਅਫ਼ਸਰ, ਅਧਿਆਪਕ ਕੰਵਲਦੀਪ ਸਿੰਘ, ਸੰਜੇ ਮੰਤਰੀ, ਸੁਨੈਣਾ ਮਿੱਤਲ ਤੇ ਸਮੂਹ ਸਟਾਫ਼ ਅਤੇ ਬੱਚਿਆਂ ਦੇ ਮਾਪੇ ਵੀ ਹਾਜ਼ਰ ਸਨ | ਇਸ ਤੋਂ ਪਹਿਲਾਂ ਸਕੂਲ ਪਿ੍ੰਸੀਪਲ ਅਤੇ ਬੱਚਿਆਂ ਨੇ ਵਿਧਾਇਕ ਦਾ ਸਕੂਲ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ | ਸਕੂਲ ਪਿ੍ੰਸੀਪਲ ਨੇ ਸਕੂਲ ਦੀ ਸਲਾਨਾ ਰਿਪੋਰਟ ਪੜ੍ਹਦਿਆਂ ਸਕੂਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ | ਸਕੂਲ ਦੇ ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ | ਵੱਖ-ਵੱਖ ਖੇਤਰਾਂ ਵਿਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਇਨਾਮ ਦਿੱਤੇ ਗਏ | ਵਿਧਾਇਕ ਸ. ਜੌੜਾਮਾਜਰਾ ਨੇ ਆਖਿਆ ਕਿ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਵਿਚ ਬੱਚੇ ਮਿਆਰੀ ਵਿਦਿਆ ਹਾਸਲ ਕਰ ਰਹੇ ਹਨ | ਉਨ੍ਹਾਂ ਆਖਿਆ ਕਿ ਸਰਕਾਰ ਦੇ ਯਤਨ ਤਾਂ ਹੀ ਸਫਲ ਹੋਣਗੇ ਜੇਕਰ ਸਟਾਫ਼ ਤੇ ਬੱਚੇ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਵਾਉਣਗੇ ਤੇ ਕਰਨਗੇ | ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਹੀ ਅਸਰ ਹੈ ਕਿ ਸਰਕਾਰੀ ਸਕੂਲਾਂ ਵਿਚ ਬੱਚੇ ਨਿੱਜੀ ਸਕੂਲਾਂ ਵਿਚ ਵੀ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਂਦੇ ਹਨ | ਉਨ੍ਹਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿਚ ਸਹਿਯੋਗ ਕਰਨ |
ਪਿਛਲੀ ਖ਼ਬਰ ਮੰਡੀ ਬੋਰਡ ਵਲੋਂ ਹਲਕਾ ਸਨÏਰ ਦੀਆਂ ਸੜਕਾਂ ਦੇ ਨਿਰਮਾਣ 'ਚ ਘੋਟਾਲਾ ਅਗਲੀ ਖ਼ਬਰ ਡੀ. ਸੀ. ਪਟਿਆਲਾ ਵਲੋਂ ਫ਼ੀਲਖ਼ਾਨਾ ਦੇ ਵਿਦਿਆਰਥੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।