28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਅਕਾਲੀ ਦਲ ਬੂਥ ਕਮੇਟੀਆਂ ਬਣਾਏਗਾ-ਜਥੇਦਾਰ ਸੁਰਜੀਤ ਗੜ੍ਹੀ

ਅਜੀਤ ਡੈਸਕ 01-02-2026
ਬਨੂੜ, 31 ਜਨਵਰੀ (ਭੁਪਿੰਦਰ ਸਿੰਘ)-ਅਕਾਲੀ ਦਲ ਦੀ ਇਕ ਬੈਠਕ ਅਸ਼ੋਕ ਕੁਮਾਰ ਖੇੜਾ ਗੱਜੂ ਸਾਬਕਾ ਸਰਪੰਚ ਅਤੇ ਨੰਬਰਦਾਰ ਰਘਵੀਰ ਸਿੰਘ ਅਗਵਾਈ ਹੇਠ ਹੋਈ¢ ਜਿਸ ਵਿਚ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਤÏਰ 'ਤੇ ਸ਼ਾਮਿਲ ਹੋਏ¢ ਇਸ ਬੈਠਕ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਬੂਥ ਪੱਧਰ 'ਤੇ ਕਮੇਟੀਆਂ ਬਣਾਈਆਂ ਜਾਣਗੀਆਂ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ¢ ਸ. ਗੜ੍ਹੀ ਨੇ ਕਿਹਾ ਕਿ ਸੂਬੇ ਦੇ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਹੋ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦÏਰਾਨ ਸੂਬੇ ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਤਾਂ ਜੋ ਪਿਛਲੀ ਅਕਾਲੀ ਦਲ ਦੀ ਸਰਕਾਰ ਸਮੇਂ ਕਿਸਾਨਾਂ ਨੂੰ ਸੂਬੇ ਦੇ ਹੋਰ ਵਰਗਾਂ ਨੂੰ ਸਹੂਲਤਾਂ ਮਿਲ ਸਕਣ¢ ਇਸ ਮÏਕੇ ਅਕਾਲੀ ਆਗੂਆਂ ਵਲੋਂ ਨਵ ਨਿਯੁਕਤ ਹਲਕਾ ਇੰਚਾਰਜ ਸੁਰਜੀਤ ਸਿੰਘ ਗੜੀ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ¢ ਇਸ ਮÏਕੇ ਸੁਖਵਿੰਦਰ ਸਿੰਘ ਖੇੜਾ ਗੱਜੂ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ ਘੁਮਾਣਾ ,ਕੁਲਦੀਪ ਸਿੰਘ ਫÏਜੀ, ਪਰਮਜੀਤ ਸਿੰਘ, ਅਮਰਿੰਦਰ ਸਿੰਘ, ਬਾਬਾ ਕੁਲਦੀਪ ਸਿੰਘ ਤੋਂ ਇਲਾਵਾ ਹੋਰ ਬਹੁਤ ਸਾਰੇ ਅਕਾਲੀ ਵਰਕਰ ਹਾਜ਼ਰ ਸਨ¢
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਰਵਿਦਾਸ ਜੀ ਨੇ ਸਾਰੀ ਲੋਕਾਈ ਨੂੰ ਸੱਚ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ-ਹਰਿਆਊ ਅਗਲੀ ਖ਼ਬਰ ਮੰਡੀ ਬੋਰਡ ਵਲੋਂ ਹਲਕਾ ਸਨÏਰ ਦੀਆਂ ਸੜਕਾਂ ਦੇ ਨਿਰਮਾਣ 'ਚ ਘੋਟਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।