28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਕਿ੍ਪਾਲ ਸਿੰਘ ਮੋਹੀ ਨੇ ਸਾਂਭਿਆ ਸਦਰ ਥਾਣੇ ਦਾ ਚਾਰਜ

ਅਜੀਤ ਡੈਸਕ 01-02-2026
ਰਾਜਪੁਰਾ, 31 ਜਨਵਰੀ (ਰਣਜੀਤ ਸਿੰਘ)-ਇੱਥੋਂ ਦੇ ਸਦਰ ਪੁਲਿਸ ਸਟੇਸ਼ਨ ਵਿਚ ਇੰਸਪੈਕਟਰ ਕਿ੍ਪਾਲ ਸਿੰਘ ਮੋਹੀ ਨੇ ਚਾਰਜ ਸਾਂਭ ਲਿਆ ਹੈ | ਹਲਕੇ ਦੇ ਪੰਚ ਸਰਪੰਚਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਧਾਨਾਂ ਵਲੋਂ ਉਨ੍ਹਾਂ ਦਾ ਵੈਲਕਮ ਕੀਤਾ ਜਾ ਰਿਹਾ ਹੈ | ਕਿ੍ਪਾਲ ਸਿੰਘ ਮੋਹੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹਲਕੇ ਵਿਚ ਅਮਨ ਸ਼ਾਂਤੀ ਬਣਾਈ ਰੱਖਣਾ ਅਤੇ ਨਸ਼ੇ ਤਸਕਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਉਨ੍ਹਾਂ ਦੀ ਮੁੱਖ ਤਰਜ਼ੀਹ ਹੋਵੇਗੀ | ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸਦਰ ਥਾਣੇ ਵਿਚ ਆਉਣ ਵਾਲੇ ਹਰ ਇਨਸਾਫ਼ ਪਸੰਦ ਵਿਅਕਤੀ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਭਿ੍ਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਨੇ ਆਮ ਲੋਕਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਹਲਕੇ ਪਿੰਡ ਜਾਂ ਆਂਢ-ਗੁਆਂਢ ਵਿਚ ਕੋਈ ਵੀ ਵਿਅਕਤੀ ਨਸ਼ੇ ਦੀ ਤਸਕਰੀ ਕਰਦਾ ਹੈ | ਉਸ ਬਾਰੇ ਪੁਲਿਸ ਨੂੰ ਦੱਸਿਆ ਜਾਵੇ |
ਪਿਛਲੀ ਖ਼ਬਰ ਨਾਭਾ ਦੇ ਸ਼ਾਹੀ ਕਿਲ੍ਹੇ ਹੀਰਾ ਮਹਿਲ 'ਚ ਤਿੰਨ ਦਿਨਾ ਧਾਰਮਿਕ ਸਮਾਗਮ ਹੋਇਆ ਸ਼ੁਰੂ ਅਗਲੀ ਖ਼ਬਰ ਅਕਾਲੀ ਆਗੂ ਵਿੰਦਾ ਗਰੋਵਰ ਵਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।