28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜੇ ਮੌਕੇ ਧਾਰਮਿਕ ਸਮਾਗਮ

ਅਜੀਤ ਡੈਸਕ 01-02-2026
ਪਟਿਆਲਾ 31 ਜਨਵਰੀ (ਅ.ਸ. ਆਹਲੂਵਾਲੀਆ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਉਚੇਚੇ ਤੌਰ 'ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ ਵੀ ਪੁੱਜੇ ਹੋਏ ਸਨ | ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜੂਰੀ ਰਾਗੀ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਨਾਲ ਸਾਰਿਆਂ ਨੂੰ ਨਿਹਾਲ ਕੀਤਾ ਗਿਆ | ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਗੁਰੂ ਸਾਹਿਬ ਵਾਤਾਵਰਨ ਪ੍ਰੇਮੀ ਸਨ, ਜਿਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਰਚਿਤ ਬਾਣੀ, ਜਿਨ੍ਹਾਂ 'ਪਵਨ ਗੁਰੂ, ਪਾਣੀ ਪਿਤਾ ਮਾਤਾ ਧਰਤਿ ਮਹੱਤ' ਨੂੰ ਬਚਾਉਣ 'ਤੇ ਹਮੇਸ਼ਾ ਜ਼ੋਰ ਦਿੱਤਾ | ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਗੁਰਬਾਣੀ ਫ਼ਲਸਫ਼ੇ ਅਨੁਸਾਰ ਹਵਾ, ਪਾਣੀ ਅਤੇ ਉਪਜਾਊ ਧਰਤ ਨੂੰ ਬਚਾਈਏ | ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਅਜਿਹੇ ਬੂਟੇ, ਦਰਖਤ ਲਗਾਏ ਜਾਣ ਤਾਂ ਜੋ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਇਆ ਜਾ ਸਕੇ ਅਤੇ ਦਿਨੋਂ-ਦਿਨ ਧਰਤੀ ਹੇਠਲੇ ਪਾਣੀ ਦੇ ਪੱਧਰ ਦਾ ਡਿੱਗਣਾ ਇਸ ਗੱਲ ਵੱਲ ਸੰਕੇਤ ਦਿੰਦਾ ਹੈ ਕਿ ਪਾਣੀ ਦੀ ਦੁਰਵਰਤੋਂ ਨੂੰ ਰੋਕਿਆ ਜਾਵੇ | ਇਸ ਮੌਕੇ ਮੈਨੇਜਰ ਭਾਗ ਸਿੰਘ ਰਾਜਪੁਰਾ, ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਸੁਪਰਵਾਈਜ਼ਰ ਕਰਨੈਲ ਸਿੰਘ ਵਿਰਕ, ਵਰਿੰਦਰ ਸਿੰਘ ਗੋਲਡੀ, ਅਕਾਊਾਟੈਂਟ ਗੁਰਮੀਤ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਕਾਹਲਵਾਂ, ਰਜਨੀਸ਼ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜ਼ੂਰ ਸਿੰਘ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸਮੂਹ ਸਟਾਫ਼ ਮੈਂਬਰ ਅਤੇ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਵਲੋਂ ਮਾਨਵ ਸੇਵਾ ਉੱਤਮ ਸੇਵਾ ਸੰਸਥਾ ਦੇ ਸਹਿਯੋਗ ਨਾਲ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਨਾਭਾ ਦੇ ਸ਼ਾਹੀ ਕਿਲ੍ਹੇ ਹੀਰਾ ਮਹਿਲ 'ਚ ਤਿੰਨ ਦਿਨਾ ਧਾਰਮਿਕ ਸਮਾਗਮ ਹੋਇਆ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।