28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਆਮ ਆਦਮੀ ਪਾਰਟੀ ਬੀ.ਸੀ. ਵਿੰਗ ਜ਼ਿਲ੍ਹਾ ਪ੍ਰਧਾਨ ਬਣੇ ਮਨਿੰਦਰ ਸਿੰਘ ਫਰਾਂਸਵਾਲਾ

ਅਜੀਤ ਡੈਸਕ 01-02-2026
ਭੁੱਨਰਹੇੜੀ, 31 ਜਨਵਰੀ (ਧਨਵੰਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਮਨਿੰਦਰ ਸਿੰਘ ਫਰਾਂਸਵਾਲਾ ਨੂੰ ਬੀ.ਸੀ. ਜ਼ਿਲ੍ਹਾ ਪਟਿਆਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਮਨਿੰਦਰ ਸਿੰਘ ਫਰਾਂਸਵਾਲਾ ਨੇ ਪਾਰਟੀ ਦੀ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕੀਤਾ | ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਮਨਿੰਦਰ ਸਿੰਘ ਫਰਾਂਸਵਾਲਾ ਦਾ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਫਰਾਂਸਵਾਲਾ ਨੇ ਭਰੋਸਾ ਦਿੰਦਿਆਂ ਕਿਹਾ ਕਿ ਉਹ ਹਲਕਾ ਸਨੌਰ ਅੰਦਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਆਪਣੇ ਫ਼ਰਜ਼ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਏ ਗਏ ਲੋਕ-ਹਿਤੈਸੀ ਫ਼ੈਸਲੇ ਸ਼ਲਾਘਾਯੋਗ ਹਨ ਅਤੇ ਇਨ੍ਹਾਂ ਫ਼ੈਸਲਿਆਂ ਸੰਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨਾ ਪਾਰਟੀ ਦਾ ਮੁੱਖ ਨਿਸ਼ਾਨਾ ਹੈ | ਜਿਸ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਕੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ |
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਰਵਿਦਾਸ ਸਾਹਿਬ ਵਿਖੇ ਮਨਾਇਆ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਦਾ ਟਰੈਕਟਰ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।