29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰਦੁਆਰਾ ਗੁਰੂ ਰਵਿਦਾਸ ਸਾਹਿਬ ਵਿਖੇ ਮਨਾਇਆ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ

ਅਜੀਤ ਡੈਸਕ 01-02-2026
ਸਮਾਣਾ, 31 ਜਨਵਰੀ (ਸਾਹਿਬ ਸਿੰਘ)-ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਅਤੇ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਬੱਚਿਆਂ ਨੇ ਕੀਰਤਨ ਕੀਤਾ | ਭਾਈ ਮਨਪ੍ਰੀਤ ਸਿੰਘ ਖ਼ਾਲਸਾ ਨੇ ਧੰਨੁ ਬਾਬਾ ਦੀਪ ਸਿੰਘ ਜੀ ਦੀਆਂ ਸਿੱਖ ਕੌਮ ਪ੍ਰਤੀ ਕੀਤੀਆਂ ਵਿਲੱਖਣ ਸੇਵਾਵਾਂ 'ਤੇ ਚਾਨਣਾ ਪਾਇਆ | ਉਨ•ਾਂ ਕਿਹਾ ਕਿ ਬਾਬਾ ਜੀ ਨੇ 75 ਸਾਲ ਦੀ ਉਮਰ ਵਿਚ ਸ੍ਰੀ ਦਰਬਾਰ ਸਾਹਿਬ ਜੀ ਦੀ ਬੇਅਦਬੀ ਨਾ ਸਹਾਰਦੇ ਹੋਏ ਕੁਰਬਾਨੀ ਕੀਤੀ | ਬਾਬਾ ਬਲਵਿੰਦਰ ਸਿੰਘ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਰਾਜ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ 1 ਫ਼ਰਵਰੀ ਨੂੰ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ 'ਤੇ ਸਤਿਕਾਰ ਨਾਲ ਮਨਾਇਆ ਜਾਵੇਗਾ | ਇਸ ਮੌਕੇ ਬਲਰਾਜ ਸਿੰਘ ਫ਼ੌਜੀ, ਸਾਬਕਾ ਇੰਸਪੈਕਟਰ ਅਵਤਾਰ ਸਿੰਘ, ਗੁਰਸੇਵਕ ਸਿੰਘ, ਜਰਨੈਲ ਸਿੰਘ ਫ਼ੌਜੀ, ਜਗਰੂਪ ਸਿੰਘ, ਸਤਨਾਮ ਸਿੰਘ, ਗੁਰਮੁਖ ਸਿੰਘ, ਮਾ. ਬਲਦੇਵ ਸਿੰਘ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਨੈਸ਼ਨਲ ਟੈਰਿਨ ਬਾਈਕ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਦੀ ਚੋਣ ਸੰਬੰਧੀ ਟਰਾਇਲ ਸਫਲਤਾਪੂਰਵਕ ਸੰਪੰਨ ਅਗਲੀ ਖ਼ਬਰ ਆਮ ਆਦਮੀ ਪਾਰਟੀ ਬੀ.ਸੀ. ਵਿੰਗ ਜ਼ਿਲ੍ਹਾ ਪ੍ਰਧਾਨ ਬਣੇ ਮਨਿੰਦਰ ਸਿੰਘ ਫਰਾਂਸਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।