29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਅਜੋਕੀ ਪੀੜ੍ਹੀ ਨੂੰ ਭਗਤ ਰਵਿਦਾਸ ਜੀ ਵਲੋਂ ਦਰਸਾਏ ਰਸਤੇ 'ਤੇ ਚੱਲ ਕੇ ਅਪਣਾ ਜੀਵਨ ਸਫ਼ਲ ਕਰਨਾ ਚਾਹੀਦਾ ਹੈ-ਲਖਵੀਰ ਸਿੰਘ ਲੌਟ

ਅਜੀਤ ਡੈਸਕ 01-02-2026
ਪਟਿਆਲਾ, 31 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਰਵਿਦਾਸ ਕਮੇਟੀ ਚੋਰਾ ਵਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ 'ਤੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਚੇਅਰਮੈਨ ਲਖਵੀਰ ਸਿੰਘ ਲੌਟ ਨੇ ਕਿਹਾ ਭਗਤ ਰਵਿਦਾਸ ਜੀ ਨੇ ਸਮਾਜ ਸੁਧਾਰਨ ਲਈ ਬਹੁਤ ਵੱਡੀ ਸੇਵਾ ਕੀਤੀ | ਉਨ੍ਹਾਂ ਵਲੋਂ ਪ੍ਰਮਾਤਮਾ ਦੀ ਭਗਤੀ ਅਤੇ ਬਾਣੀ ਦੀ ਰਚਨਾ ਕੀਤੀ ਗਈ ਜੋ ਗੁਰੂ ਗ੍ਰੰਥ 'ਚ ਦਰਜ ਹੈ | ਉਨ੍ਹਾਂ ਕਿਹਾ ਕਿ ਸਾਨੂੰ ਅਜੋਕੀ ਪੀੜੀ ਨੂੰ ਭਗਤ ਰਵਿਦਾਸ ਜੀ ਵਲੋਂ ਦਰਸਾਏ ਰਸਤੇ 'ਤੇ ਚੱਲਕੇ ਅਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਵੀ ਉਨ੍ਹਾਂ ਦੇ ਸੰਦੇਸ਼ ਨਾਲ ਜੋੜਨਾ ਚਾਹੀਦਾ ਹੈ | ਇਸ ਮੌਕੇ ਕਮੇਟੀ ਮੈਂਬਰ ਰਵਿੰਦਰ ਸਿੰਘ, ਗੱਜਣ ਸਿੰਘ, ਮੇਵਾ ਸਿੰਘ, ਜਸਵਿੰਦਰ ਸਿੰਘ, ਰਘਵੀਰ ਸਿੰਘ, ਬਲਵਿੰਦਰ ਸਿੰਘ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਹਿੰਦਰ ਸਿੰਘ, ਸ਼ਿੰਦਾ ਅਤੇ ਜੀਤ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਦੋਸ਼ ਹੇਠ ਮਾਮਲਾ ਦਰਜ ਅਗਲੀ ਖ਼ਬਰ ਨੈਸ਼ਨਲ ਟੈਰਿਨ ਬਾਈਕ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਦੀ ਚੋਣ ਸੰਬੰਧੀ ਟਰਾਇਲ ਸਫਲਤਾਪੂਰਵਕ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।