24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਗਿਆਨੀ ਹਰਪ੍ਰੀਤ ਸਿੰਘ ਦਾ ਹਲਕੇ 'ਚ ਪਹੁੰਚਣ 'ਤੇ ਐਡਵੋਕੇਟ ਸ਼ਾਹਪੁਰ ਦੀ ਅਗਵਾਈ 'ਚ ਭਰਵਾਂ ਸਵਾਗਤ

ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੇ ਸੁਰਜੀਤ ਸਿੰਘ ਰੱਖੜਾ ਸਾਬਕਾ ਮੰਤਰੀ ਦਾ ਸਨਮਾਨ ਕਰਦੇ ਹੋਏ ਰਣਧੀਰ ਸਿੰਘ ਰੱਖੜਾ ਤੇ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਤੇ ਨਾਲ ਹੋਰ | ਅਜੀਤ ਤਸਵੀਰ <br/> 02-02-2026
ਭਾਦਸੋਂ, 1 ਫਰਵਰੀ (ਪ੍ਰਦੀਪ ਦੰਦਰਾਲਾ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡਾਂ 'ਚ ਗਿਆਨੀ ਹਰਪ੍ਰੀਤ ਸਿੰਘ (ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ) ਦਾ ਪਹੁੰਚਣ 'ਤੇ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਦੀ ਅਗਵਾਈ 'ਚ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਇਕੱਤਰ ਹੋਏ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪੰਥਕ ਕਦਰਾਂ-ਕੀਮਤਾਂ 'ਤੇ ਪਹਿਰਾ ਦੇਣ ਅਤੇ ਪੰਜਾਬ ਦੇ ਉੱਜਵਲ ਭਵਿੱਖ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ | ਉਨ੍ਹਾਂ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਲਕੇ ਨੂੰ ਅਜਿਹੇ ਪੜ੍ਹੇ-ਲਿਖੇ, ਕਾਨੂੰਨੀ ਮਾਹਿਰ ਅਤੇ ਸੂਝਵਾਨ ਆਗੂ ਦੀ ਲੋੜ ਹੈ ਜੋ ਲੋਕਾਂ ਦੀਆਂ ਮੁਸ਼ਕਲਾਂ ਨੂੰ ਹਰ ਪੱਧਰ 'ਤੇ ਹੱਲ ਕਰਨ ਦੀ ਸਮਰੱਥਾ ਰੱਖਦਾ ਹੋਵੇ | ਇਸ ਮੌਕੇ ਸੁਰਜੀਤ ਸਿੰਘ ਰੱਖੜਾ ਸਾਬਕਾ ਮੰਤਰੀ ਅਤੇ ਰਣਧੀਰ ਸਿੰਘ ਰੱਖੜਾ ਜ਼ਿਲ੍ਹਾ ਪ੍ਰਧਾਨ ਤੋਂ ਇਲਾਵਾ ਮੁੱਖ ਤੌਰ 'ਤੇ ਧਰਮਿੰਦਰ ਸਿੰਘ, ਗੁਰਮੀਤ ਸਿੰਘ, ਬਲਦੇਵ ਸਿੰਘ, ਅਨਿਲ ਗੁਪਤਾ, ਜਗਦੀਪ ਸਿੰਘ ਐਮ.ਡੀ., ਮਨਜੀਤ ਸਿੰਘ ਮੱਲੇਵਾਲ, ਰਣਜੀਤ ਸਿੰਘ ਰਾਮਗੜ੍ਹ, ਦਾਰਾ ਸਿੰਘ ਬਾਬਰਪੁਰ, ਗੁਰਚਰਨ ਸਿੰਘ ਬਾਬਰਪੁਰ, ਸਤਨਾਮ ਸਿੰਘ ਬੁੱਗਾ, ਹਰਵਿੰਦਰ ਸਿੰਘ ਭੋਲਾ ਟੌਹੜਾ, ਬਹਾਦਰ ਸਿੰਘ ਟੌਹੜਾ, ਰਵਿੰਦਰਪਾਲ ਬਿੱਟਾ ਸਹੌਲੀ, ਸੰਦੀਪ ਸਿੰਘ ਮਟੋਰੜ੍ਹਾ, ਜਰਨੈਲ ਸਿੰਘ ਨੰਬਰਦਾਰ, ਅਤੇ ਕੁਲਦੀਪ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਸ਼ਰਧਾ ਨਾਲ ਮਨਾਇਆ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ-ਮੇਅਰ ਅਗਲੀ ਖ਼ਬਰ ਰਾਸ਼ਟਰੀ ਪੱਧਰ ਦੇ ਕਵੀ ਸੰਮੇਲਨ 'ਚ ਕੀਤਾ ਕਵੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।