24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਸ਼ਰਧਾ ਨਾਲ ਮਨਾਇਆ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ-ਮੇਅਰ

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਮਗਾਮ 'ਚ ਹਾਜ਼ਰੀ ਲਗਵਾਉਂਦੇ ਹੋਏ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ ਤੇ ਹੋਰ | ਅਜੀਤ ਤਸਵੀਰ <br/> 02-02-2026
ਪਟਿਆਲਾ, 1 ਫਰਵਰੀ (ਅ.ਸ. ਆਹਲੂਵਾਲੀਆ)-ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾਵਾਂ ਨਾਲ ਮਨਾਇਆ ਗਿਆ | ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਸਥਾਨਾਂ, ਧਾਰਮਿਕ ਅਸਥਾਨਾਂ ਅਤੇ ਸਮਾਗਮਾਂ ਵਿਚ ਵਿਸ਼ੇਸ਼ ਪ੍ਰਾਰਥਨਾਵਾਂ, ਸ਼ਬਦ ਕੀਰਤਨ ਅਤੇ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਗਿਆ | ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੀ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਤੌਰ ਤੇ ਪੁੱਜ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਚਰਨਾਂ ਵਿਚ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਕਈ ਪਾਰਟੀ ਆਗੂ ਅਤੇ ਵਲੰਟੀਅਰ ਮੌਜੂਦ ਰਹੇ | ਇਸ ਮੌਕੇ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਸਮਾਗਮਾਂ ਦੌਰਾਨ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਇਕ ਮਹਾਨ ਸੰਤ ਅਤੇ ਸਮਾਜ ਸੁਧਾਰਕ ਸਨ, ਜਿਨ੍ਹਾਂ ਨੇ ਆਪਣੀ ਬਾਣੀ ਰਾਹੀਂ ਸਮਾਜ ਨੂੰ ਸਚਾਈ, ਬਰਾਬਰੀ ਅਤੇ ਮਨੁੱਖਤਾ ਦਾ ਰਸਤਾ ਵਿਖਾਇਆ | ਮੇਅਰ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਜਾਤ-ਪਾਤ, ਊਚ-ਨੀਚ ਅਤੇ ਭੇਦਭਾਵ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਕੇ ਇੱਕ ਐਸੇ ਸਮਾਜ ਦੀ ਕਲਪਨਾ ਕੀਤੀ ਜਿੱਥੇ ਹਰ ਵਿਅਕਤੀ ਆਜ਼ਾਦੀ ਅਤੇ ਆਦਰ ਨਾਲ ਜੀਅ ਸਕੇ | ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸੰਤ ਰਵਿਦਾਸ ਜੀ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਉਨ੍ਹਾਂ ਦੀ ਸਿੱਖਿਆ ਸਰਵਉੱਤਮ ਅਤੇ ਮਨੁੱਖਤਾ ਲਈ ਸਮਰਪਿਤ ਹੈ | ਉਨ੍ਹਾਂ ਕਿਹਾ ਕਿ ਸਿੱਖਿਆ, ਮਿਹਨਤ ਅਤੇ ਨੈਤਿਕਤਾ ਹੀ ਸਮਾਜ ਨੂੰ ਅੱਗੇ ਵਧਾਉਂਦੀਆਂ ਹਨ | ਅੰਤ ਵਿਚ ਮੇਅਰ ਨੇ ਕਿਹਾ ਕਿ ਸਾਨੂੰ ਸਭ ਨੂੰ ਮਿਲਜੁਲ ਕੇ ਇਕ ਐਸਾ ਪਟਿਆਲਾ ਬਣਾਉਣਾ ਹੈ ਜਿੱਥੇ ਭਾਈਚਾਰਕ ਸਾਂਝ, ਆਪਸੀ ਪਿਆਰ ਅਤੇ ਸਮਾਜਿਕ ਸਦਭਾਵਨਾ ਹੋਵੇ |
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਦਾ ਹਲਕੇ 'ਚ ਪਹੁੰਚਣ 'ਤੇ ਐਡਵੋਕੇਟ ਸ਼ਾਹਪੁਰ ਦੀ ਅਗਵਾਈ 'ਚ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।