24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਗੁਰੂ ਰਵਿਦਾਸ ਜੀ ਦੇ ਮਨਾਏ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦਾ ਧੰਨਵਾਦ ਕਰਨ ਸੰਬੰਧੀ ਗੱਲਬਾਤ ਕਰਦੇ ਹੋਏ | (ਸੱਜੇ) ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਾਜ਼ਰ ਸੰਗਤਾਂ | ਤਸਵੀਰਾਂ : ਗੁਰਇਕਬਾਲ ਸਿੰਘ ਖ਼ਾਲਸਾ <br/> 02-02-2026
ਪਾਤੜਾਂ, 1 ਫਰਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਭਗਤ ਰਵਿਦਾਸ ਮੰਦਰ ਪਾਤੜਾਂ ਵਿਖੇ ਬਾਬਾ ਭਗਤ ਰਵਿਦਾਸ ਮੰਦਰ ਕਮੇਟੀ ਪਾਤੜਾਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਬਾਬਾ ਰਾਮਫਲ ਸਿੰਘ ਦੇ ਰਾਗੀ ਜਥੇ ਵਲੋਂ ਗੁਰਬਾਣੀ ਦੇ ਇਲਾਹੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ 'ਚ ਸਮਾਜ ਸੇਵੀ ਆਗੂ ਸੁਖਦੇਵ ਸਿੰਘ ਬੈਲੀਅਮ ਨੇ ਵੀ ਹਾਜ਼ਰੀ ਲਗਵਾਈ | ਇਸ ਮੌਕੇ ਸਮਾਜ ਸੇਵੀ ਆਗੂ ਸੁਖਦੇਵ ਸਿੰਘ ਬੈਲਜੀਅਮ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਪੂਰੀ ਦੁਨੀਆਂ ਨੂੰ ਸਰਬ ਸਾਂਝੀ ਵਾਲਤਾ ਦਾ ਸੁਨੇਹਾ ਦਿੱਤਾ ਹੈ ਅਤੇ ਇਹ ਸਿੱਖਿਆ ਦਿੱਤੀ ਹੈ ਕਿ ਆਪਣੀ ਕਿਰਤ ਕਮਾਈ ਕਰਨ ਦੇ ਨਾਲ-ਨਾਲ ਪ੍ਰਮਾਤਮਾ ਦਾ ਸਿਮਰਨ ਕਰਨਾ ਵੀ ਬਹੁਤ ਜ਼ਰੂਰੀ ਹੈ | ਇਸ ਮੌਕੇ ਬਾਬਾ ਭਗਤ ਰਵਿਦਾਸ ਮੰਦਰ ਕਮੇਟੀ ਦੇ ਪ੍ਰਧਾਨ ਮੇਹਰ ਸਿੰਘ, ਸੇਵਾਮੁਕਤ ਏ.ਐੱਸ.ਆਈ. ਭੋਲਾ ਸਿੰਘ, ਜਗਸੀਰ ਸਿੰਘ ਨੇ ਗੱਲਬਾਤ ਕਰਦਿਆ ਦੱਸਿਆ ਕਿ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਬੀਤੇ ਕੱਲ੍ਹ ਸ਼ਹਿਰ ਅੰਦਰ ਨਗਰ ਕੀਰਤਨ ਵੀ ਕੱਢਿਆ ਗਿਆ ਸੀ | ਜਿਸ 'ਚ ਸਮੁੱਚੇ ਸ਼ਹਿਰ ਦੀਆਂ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਸਹਿਯੋਗ ਦਿੱਤਾ | ਉਕਤ ਆਗੂਆਂ ਨੇ ਗੁਰੂ ਰਵਿਦਾਸ ਜੀ ਦੇ ਮਨਾਏ ਗਏ ਪ੍ਰਕਾਸ਼ ਪੁਰਬ ਸੰਬੰਧੀ ਸਹਿਯੋਗ ਦੇਣ ਲਈ ਸਮੁੱਚੇ ਇਲਾਕੇ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਇੱਥੇ ਜਸਪਾਲ ਸਿੰਘ ਖ਼ਾਲਸਾ, ਸੰਤੋਖ ਸਿੰਘ ਸੈਕਟਰੀ, ਗੁਰਮੇਲ ਸਿੰਘ, ਬਲਦੇਵ ਸਿੰਘ, ਗੁਰਬਖ਼ਸ਼ ਸਿੰਘ, ਬਘੇਲ ਸਿੰਘ, ਜੋਰਾ ਸਿੰਘ, ਗੁਲਜ਼ਾਰ ਸਿੰਘ, ਸੁਖਵਿੰਦਰ ਸਿੰਘ, ਭਗਤ ਰਵਿਦਾਸ ਮੰਦਰ ਦੇ ਹੈੱਡ ਗ੍ਰੰਥੀ ਬਾਬਾ ਲਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਕਾਰ ਸਵਾਰਾਂ ਵਲੋਂ ਵਿਅਕਤੀ ਦੀ ਕੁੱਟਮਾਰ ਕਰ ਕੇ 3 ਹਜ਼ਾਰ ਰੁਪਏ ਖੋਹ ਕੇ ਹੋਏ ਫ਼ਰਾਰ ਅਗਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਸ਼ਰਧਾ ਨਾਲ ਮਨਾਇਆ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ-ਮੇਅਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।