24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਨਫ਼ਰਤ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਭਾਈਚਾਰੇ ਨੂੰ ਕਰਨਾ ਹੋਵੇਗਾ ਮਜ਼ਬੂਤ-ਹਡਾਣਾ

ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਧਾਰਮਿਕ ਸਮਾਗਮਾਂ ਵਿਚ ਨਤਮਸਤਕ ਹੋਣ ਮੌਕੇ ਰਣਜੋਧ ਸਿੰਘ ਹਡਾਣਾ ਅਤੇ ਹੋਰ | ਅਜੀਤ ਤਸਵੀਰ <br/> 02-02-2026
ਸਨੌਰ, 1 ਫਰਵਰੀ (ਸੋਖਲ)-ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਮੌਕੇ ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਵਲੋਂ ਹਲਕੇ ਦੇ ਵੱਖ-ਵੱਖ ਧਾਰਮਿਕ ਅਸਥਾਨਾਂ 'ਤੇ ਨਤਮਸਤਕ ਹੋ ਕੇ ਸੰਗਤਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਉਨ੍ਹਾਂ ਨੇ ਗੁਰੂ ਰਵਿਦਾਸ ਜੀ ਦੀ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣ ਲਈ ਸਮਾਜਿਕ ਬਰਾਬਰੀ, ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨੂੰ ਉਜਾਗਰ ਕੀਤਾ | ਇਸ ਮੌਕੇ ਉਨ੍ਹਾਂ ਨਾਲ ਆਪ ਆਗੂ ਗੁਰਮੀਤ ਸਿੰਘ ਸਰਪੰਚ, ਹਰਪ੍ਰੀਤ ਸਿੰਘ ਘੁੰਮਣ, ਰਮਿੰਦਰ ਜਮਨਾ, ਹੈਪੀ ਪਹਾੜੀਪੁਰ ਅਤੇ ਹੋਰ ਕਈ 'ਆਪ' ਆਗੂਆਂ ਤੋਂ ਇਲਾਵਾ, ਪਾਰਟੀ ਵਲੰਟੀਅਰ ਅਤੇ ਵੱਖ-ਵੱਖ ਪਿੰਡਾਂ ਦੇ ਲੋਕ ਮੌਜੂਦ ਸਨ | ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਾਰੀ ਮਨੁੱਖਤਾ ਨੂੰ ਬਿਨਾਂ ਕਿਸੇ ਭੇਦਭਾਵ ਦੇ ਏਕਤਾ, ਪ੍ਰੇਮ ਅਤੇ ਕਰੁਣਾ ਦਾ ਰਸਤਾ ਦਿਖਾਇਆ |
ਉਨ੍ਹਾਂ ਦੀ ਬਾਣੀ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿੰਦੀ ਹੈ | ਉਨ੍ਹਾਂ ਨੇ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਾਨੂੰ ਨਿਆਂਪੂਰਨ, ਸਮਾਨਤਾ-ਅਧਾਰਿਤ ਅਤੇ ਸੇਵਾ-ਮੁਖੀ ਸਮਾਜ ਦੀ ਨਿਰਮਾਣ ਵੱਲ ਪ੍ਰੇਰਿਤ ਕਰਦੀਆਂ ਹਨ | ਇਸ ਮੌਕੇ ਰਣਜੋਧ ਸਿੰਘ ਹਡਾਣਾ ਵਲੋਂ ਹਲਕੇ ਸਨੌਰ ਦੇ ਪਿੰਡ ਚੌਰਾ , ਸਨੌਰ, ਫ਼ਤਿਹਪੁਰ ਰਾਜਪੂਤਾ, ਸ਼ਾਦੀਪੁਰ ਸਮੇਤ ਹੋਰ ਕਈ ਪਿੰਡਾਂ ਦੇ ਧਾਰਮਿਕ ਅਸਥਾਨਾਂ 'ਤੇ ਨਤਮਸਤਕ ਹੋਏ | ਹਡਾਣਾ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਦਰਸ਼ਨ-ਵਿਚਾਰ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਦਾ ਹੈ ਅਤੇ ਹਰ ਵਰਗ ਨੂੰ ਸਨਮਾਨ ਨਾਲ ਜੀਣ ਦੀ ਪੇ੍ਰਰਨਾ ਦਿੰਦਾ ਹੈ | ਸਾਨੂੰ ਮਿਲਜੁਲ ਕੇ ਨਫ਼ਰਤ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਭਾਈਚਾਰੇ ਨੂੰ ਮਜ਼ਬੂਤ ਕਰਨਾ ਹੋਵੇਗਾ | ਉਨ੍ਹਾਂ ਕਿਹਾ ਕਿ ਸੇਵਾ ਹੀ ਸੱਚੀ ਭਗਤੀ ਹੈ | ਗੁਰੂ ਰਵਿਦਾਸ ਜੀ ਦੇ ਮਾਰਗ 'ਤੇ ਚੱਲਦਿਆਂ ਅਸੀਂ ਸਨੌਰ ਹਲਕੇ ਦੇ ਹਰ ਪਿੰਡ ਵਿਚ ਵਿਕਾਸ, ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਅੱਗੇ ਵਧਾਉਣ ਲਈ ਵਚਨਬੱਧ ਹਾਂ | ਉਨ੍ਹਾਂ ਨੇ ਨੌਜਵਾਨਾਂ ਨੂੰ ਗੁਰੂ ਜੀ ਦੀ ਬਾਣੀ ਤੋਂ ਪੇ੍ਰਰਨਾ ਲੈ ਕੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਸੇਵਾ ਨਾਲ ਜੁੜਨ ਦਾ ਸੱਦਾ ਦਿੱਤਾ | ਇਸ ਮੌਕੇ ਸਥਾਨਕ ਸੰਗਤਾਂ ਵਲੋਂ ਰਣਜੋਧ ਸਿੰਘ ਹਡਾਣਾ ਦਾ ਸਨਮਾਨ ਕਰਕੇ ਸਵਾਗਤ ਕੀਤਾ ਗਿਆ | ਸੰਗਤਾਂ ਨੇ ਕਿਹਾ ਕਿ ਅਜਿਹੀਆਂ ਧਾਰਮਿਕ ਤੇ
ਪਿਛਲੀ ਖ਼ਬਰ ਡਾ. ਬੀ.ਐੱਸ. ਸੰਧੂ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਨਿੱਘੀ ਵਿਦਾਇਗੀ ਅਗਲੀ ਖ਼ਬਰ 'ਮਾਨਵ ਸੇਵਾ ਉੱਤਮ ਸੇਵਾ' ਵਲੋਂ ਲਾਇਨਜ਼ ਕਲੱਬ ਦੇ ਸਹਿਯੋਗ ਨਾਲ ਲਗਾਇਆ ਮੈਡੀਕਲ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।