25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਬਾਬਾ ਗੁਰਚਰਨ ਸਿੰਘ ਵਲੋਂ ਲੰਗਰ ਲਈ ਭਾਫ਼ ਵਾਲੀ ਭੱਠੀ ਤੇ ਪਾਰਕਿੰਗ ਦਾ ਉਦਘਾਟਨ

ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਭਾਫ਼ ਵਾਲੀਆਂ ਭੱਠੀਆਂ ਤੇ ਪਾਰਕਿੰਗ ਦਾ ਉਦਘਾਟਨ ਕਰਨ ਮੌਕੇ ਬਾਬਾ ਗੁਰਚਰਨ ਸਿੰਘ ਤੇ ਨਾਲ ਸੰਗਤਾਂ | ਅਜੀਤ ਤਸਵੀਰ <br/> 02-02-2026
ਭਾਦਸੋਂ, 1 ਫਰਵਰੀ (ਪ੍ਰਦੀਪ ਦੰਦਰਾਲਾ)-ਸੰਤ ਬਾਬਾ ਪੂਰਨ ਦਾਸ ਜੀ ਦੇ ਤਪ ਅਸਥਾਨ ਫ਼ਕੀਰੋ-ਕੇ-ਬਖਸ਼ਿਸ-ਏ-ਤਖਤ ਗੁਰਦੁਆਰਾ ਗੁਫਾਸਰ ਰੋੜੇਵਾਲ ਸਾਹਿਬ ਵਿਖੇ ਲੰਗਰ ਲਈ ਭਾਫ਼ ਵਾਲੀ ਭੱਠੀ ਅਤੇ ਪਾਰਕਿੰਗ ਦਾ ਉਦਘਾਟਨ ਗੱਦੀਨਸ਼ੀਨ ਬਾਬਾ ਗੁਰਚਰਨ ਸਿੰਘ ਵਲੋਂ ਕੀਤਾ ਗਿਆ | ਇਸ ਸਮੇਂ ਬਾਬਾ ਗੁਰਚਰਨ ਸਿੰਘ ਨੇ ਆਖਿਆ ਕਿ ਇਹ ਮਸ਼ੀਨ ਲੱਗਣ ਨਾਲ ਲੰਗਰ ਬਣਾਉਣ ਵਿੱਚ ਸੌਖਿਆਈ ਹੋਵੇਗੀ ਅਤੇ ਪਾਰਕਿੰਗ ਨਾਲ ਸਾਧਨ ਖੜ੍ਹਾਉਣ ਦੀ ਸਮੱਸਿਆ ਦਾ ਹੱਲ ਹੋ ਜਾਵੇਗਾ | ਇਸ ਮੌਕੇ ਰਣਬੀਰ ਸਿੰਘ ਖੱਟੜਾ ਆਈ.ਜੀ., ਲਖਵੀਰ ਸਿੰਘ ਲੌਟ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਬਲਵਿੰਦਰ ਸਿੰਘ ਕੰਗ ਸਰਪੰਚ, ਸੁਖਦੀਪ ਸਿੰਘ ਟੋਡਰਮਾਜਰਾ ਮੁਹਾਲੀ, ਨੰਬਰਦਾਰ ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਕਾਲਾ, ਨੰਬਰਦਾਰ ਜਗਤਾਰ ਸਿੰਘ, ਜਗਦੀਸ ਸਿੰਘ ਐੱਸ.ਡੀ.ਓ., ਗੁਰਚਰਨ ਸਿੰਘ ਸਿਉਣਾ, ਮਨਜੀਤ ਸਿੰਘ ਕਾਠਮੱਠੀ, ਜਸਮਿੰਦਰ ਸਿੰਘ ਕਾਠਮੱਠੀ, ਚਰਨਜੀਤ ਸਿੰਘ ਟਿਵਾਣਾ, ਬਲਜੀਤ ਸਿੰਘ ਰੋੜੇਵਾਲ, ਦਰਸ਼ਨ ਸਿੰਘ ਪੰਚ, ਗੁਰਜੰਟ ਸਿੰਘ ਸੇਖੋ, ਹਰਵਿੰਦਰ ਸਿੰਘ ਖਰੌੜ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਨਵਜੋਤ ਕੌਰ ਸਿੱਧੂ ਦਾ ਕਾਂਗਰਸ ਛੱਡਣਾ ਪਾਰਟੀ ਲਈ ਵੱਡਾ ਝਟਕਾ-ਸ਼ੈਰੀ ਰਿਆੜ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ 'ਚ ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਕਮੇਟੀ ਵਲੋਂ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।