19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਡਾ. ਬੀ.ਐੱਸ. ਸੰਧੂ ਸਕੂਲ 'ਚ ਇੰਟਰ-ਕਲਾਸ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਅਤੇ ਪਿ੍ੰਸੀਪਲ ਤਰਨਦੀਪ ਕੌਰ ਅਰੋੜਾ | ਅਜੀਤ ਤਸਵੀਰ <br/> 03-02-2026
ਦੇਵੀਗੜ੍ਹ, 2 ਫਰਵਰੀ (ਰਾਜਿੰਦਰ ਸਿੰਘ ਮੌਜੀ)-ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ ਜੁਲਾਹਖੇੜੀ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਿਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਕ 'ਇੰਟਰ-ਕਲਾਸ ਪੋਸਟਰ ਮੇਕਿੰਗ ਮੁਕਾਬਲਾ' ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ | ਇਸ ਮੁਕਾਬਲੇ 'ਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ | ਮੁਕਾਬਲੇ ਦੌਰਾਨ ਨੰਨ੍ਹੇ ਕਲਾਕਾਰਾਂ ਨੇ ਆਪਣੀ ਕਲਪਨਾ ਸਕਤੀ ਅਤੇ ਰੰਗਾਂ ਰਾਹੀਂ ਵੱਖ-ਵੱਖ ਸਮਾਜਿਕ ਵਿਸ਼ਿਆਂ 'ਤੇ ਬਹੁਤ ਹੀ ਖ਼ੂਬਸੂਰਤ ਅਤੇ ਦਿਲਚਸਪ ਪੋਸਟਰ ਤਿਆਰ ਕੀਤੇ | ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਰਜਿੰਦਰ ਕੌਰ ਸੰਧੂ ਅਤੇ ਪਿ੍ੰਸੀਪਲ ਤਰਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਬੱਚਿਆਂ ਦੀਆਂ ਕਲਾਕਿ੍ਤੀਆਂ ਦਾ ਨਿਰੀਖਣ ਕੀਤਾ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੇ ਮਾਨਸਿਕ ਵਿਕਾਸ ਲਈ ਬੇਹੱਦ ਜ਼ਰੂਰੀ ਹਨ | ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਅੰਦਰ ਛੁਪੀ ਹੋਈ ਪ੍ਰਤਿਭਾ ਨਿੱਖਰ ਕੇ ਸਾਹਮਣੇ ਆਉਂਦੀ ਹੈ ਅਤੇ ਉਨ੍ਹਾਂ 'ਚ ਆਤਮ-ਵਿਸ਼ਵਾਸ ਪੈਦਾ ਹੁੰਦਾ ਹੈ | ਮੁਕਾਬਲੇ ਦੇ ਅੰਤ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਚੋਣ ਕੀਤੀ ਗਈ | ਜੇਤੂਆਂ ਨੂੰ ਮੈਨੇਜਿੰਗ ਡਾਇਰੈਕਟਰ ਅਤੇ ਪਿ੍ੰਸੀਪਲ ਵਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਹਲਕਾ ਸਨੌਰ ਅੰਦਰ ਮੰਡੀ ਬੋਰਡ ਦੀਆਂ ਲਿੰਕ ਸੜਕ ਸਵਾਲਾਂ ਦੇ ਘੇਰੇ 'ਚ ਅਗਲੀ ਖ਼ਬਰ ਹਲਕਾ ਸਨੌਰ ਅੰਦਰ ਮੰਡੀ ਬੋਰਡ ਦੀਆਂ ਲਿੰਕ ਸੜਕ ਸਵਾਲਾਂ ਦੇ ਘੇਰੇ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।