30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਵਿਧਾਇਕ ਦੇਵ ਮਾਨ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਵੱਖ-ਵੱਖ ਪਿੰਡਾਂ ਵਿਚ ਲਵਾਈ ਹਾਜ਼ਰੀ

ਅਜੀਤ ਡੈਸਕ 04-02-2026
ਨਾਭਾ, 3 ਫਰਵਰੀ (ਕਰਮਜੀਤ ਸਿੰਘ)-ਭਗਤ ਰਵਿਦਾਸ ਜੀ ਦੇ 649ਵੇਂ ਜਨਮ ਦਿਹਾੜੇ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵਲੋਂ ਹਲਕਾ ਨਾਭਾ ਦੇ ਵੱਖ-ਵੱਖ ਪਿੰਡਾਂ ਵਿਚ ਧਾਰਮਿਕ ਸਮਾਗਮਾਂ ਵਿਚ ਹਾਜ਼ਰੀ ਲਗਵਾਈ ਅਤੇ ਸਮੂਹ ਹਲਕਾ ਨਿਵਾਸੀਆਂ ਨੂੰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਅੱਜ ਵਿਧਾਇਕ ਦੇਵ ਮਾਨ ਵੱਲੋਂ ਪਿੰਡ ਚੌਧਰੀ ਮਾਜਰਾ, ਰਾਮਗੜ੍ਹ ਬੋੜਾਂ, ਬੋੜਾਂ ਖ਼ੁਰਦ ਕਕਰਾਲਾ, ਕੁਲਾਰਾਂ, ਸਾਧੋਹੜੀ, ਭਾਦਸੋਂ, ਚਾਸਵਾਲ ਆਦਿ ਪਿੰਡਾਂ ਅਤੇ ਸ਼ਹਿਰ ਨਾਭਾ ਵਿਚ ਵੱਖ-ਵੱਖ ਸਮਾਗਮਾਂ ਵਿਚ ਹਾਜ਼ਰੀ ਲਗਵਾਈ | ਇਸ ਮੌਕੇ ਵੱਖ-ਵੱਖ ਪਿੰਡਾਂ ਵਿਚ ਪ੍ਰਬੰਧਕਾਂ ਵਲੋਂ ਵਿਧਾਇਕ ਦੇਵ ਮਾਨ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ, ਮਨਪ੍ਰੀਤ ਸਿੰਘ ਧਾਰੋਂਕੀ ਪ੍ਰਧਾਨ ਟਰੱਕ ਯੂਨੀਅਨ ਨਾਭਾ, ਸੁਖਦੀਪ ਸਿੰਘ ਖਹਿਰਾ, ਭੁਪਿੰਦਰ ਸਿੰਘ ਕੱਲਰ ਮਾਜਰੀ, ਜਸਵੀਰ ਸਿੰਘ ਵਜੀਦਪੁਰ, ਦਵਿੰਦਰ ਸਿੰਘ ਕੁਲਾਰਾਂ, ਭੁਪਿੰਦਰ ਸਿੰਘ ਸਰਪੰਚ ਕਕਰਾਲਾ ਅਤੇ ਅਹੁਦੇਦਾਰ ਮੌਜੂਦ ਸਨ |
ਪਿਛਲੀ ਖ਼ਬਰ ਗੁਰਦੁਆਰਾ ਕੰਬਲੀ ਵਾਲਾ ਵਿਖੇ ਭਗਤ ਰਵਿਦਾਸ ਤੇ ਪੂਰਨਮਾਸ਼ੀ ਦਿਹਾੜੇ ਮੌਕੇ ਸਮਾਗਮ ਅਗਲੀ ਖ਼ਬਰ ਨਿਵੇਸ਼ ਦੇ ਨਾਂਅ 'ਤੇ ਵਿਦੇਸ਼ੀ ਦੌਰੇ, ਪੰਜਾਬ ਦੇ ਨੌਜਵਾਨਾਂ ਨਾਲ ਧੋਖਾ-ਮੋਹਿਤ ਮੋਹਿੰਦਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।