05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਅਮਰਦੀਪ ਸਿੰਘ ਅਮਰ ਸੰਘੇੜਾ ਵਲੋਂ ਨਵੇਂ ਚੇਅਰਮੈਨ ਦਾ ਸਨਮਾਨ <br/>

ਅਜੀਤ ਡੈਸਕ 07-03-2026
ਸਨੌਰ, 6 ਮਾਰਚ (ਸੋਖਲ)-ਯੂਥ ਪ੍ਰਧਾਨ ਅਮਰਦੀਪ ਸਿੰਘ ਅਮਰ ਸੰਘੇੜਾ ਵਲੋਂ ਬਲਾਕ ਭੁਨਰਹੇੜੀ ਅਤੇ ਬਲਾਕ ਸਨੌਰ ਵਿਚ ਨਵੇਂ ਚੁਣੇ ਗਏ ਚੇਅਰਮੈਨ ਅਤੇ ਵਾਇਸ ਚੇਅਰਮੈਨਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਨਵੇਂ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਇਲਾਕੇ ਲਈ ਮਾਣ ਵਾਲੀ ਗੱਲ ਹੈ ਕਿ ਸਮਰਪਿਤ ਅਤੇ ਮਿਹਨਤੀ ਆਗੂਆਂ ਨੂੰ ਇਹ ਜ਼ਿੰਮੇਵਾਰੀ ਮਿਲੀ ਹੈ ਅਮਰਦੀਪ ਸਿੰਘ ਅਮਰ ਸੰਘੇੜਾ ਨੇ ਬਲਾਕ ਭੁਨਰਹੇੜੀ ਤੋਂ ਚੇਅਰਮੈਨ ਬਣੇ ਚਰਨਜੀਤ ਸਿੰਘ ਨੈਨਾ ਅਤੇ ਵਾਇਸ ਚੇਅਰਮੈਨ ਸਿਮਰਜੀਤ ਸਿੰਘ ਸੋਹਲ ਦਾ ਸਨਮਾਨ ਕਰਦਿਆਂ ਕਿਹਾ ਕਿ ਦੋਵੇਂ ਆਗੂ ਲੰਮੇ ਸਮੇਂ ਤੋਂ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਦੀ ਮਿਹਨਤ ਦੇ ਸਦਕਾ ਹੀ ਉਨ੍ਹਾਂ ਨੂੰ ਇਹ ਮਾਣਯੋਗ ਜ਼ਿੰਮੇਵਾਰੀ ਮਿਲੀ ਹੈ ਇਸੇ ਤਰ੍ਹਾਂ ਬਲਾਕ ਸਨੌਰ ਤੋਂ ਚੇਅਰਮੈਨ ਬਣੇ ਗੁਰਵਿੰਦਰ ਸਿੰਘ ਹੈਪੀ ਪਾਹੜੀਪੁਰ ਅਤੇ ਵਾਇਸ ਚੇਅਰਮੈਨ ਕਿਰਨਜੀਤ ਕੌਰ ਘੁਮਣ ਨੂੰ ਵੀ ਯੂਥ ਪ੍ਰਧਾਨ ਵੱਲੋਂ ਸਨਮਾਨਿਤ ਕਰਕੇ ਮੁਬਾਰਕਬਾਦ ਦਿੱਤੀ ਗਈ | ਉਨ੍ਹਾਂ ਕਿਹਾ ਕਿ ਇਹ ਸਾਰੇ ਆਗੂ ਆਪਣੇ ਇਲਾਕਿਆਂ ਵਿੱਚ ਲੋਕਾਂ ਨਾਲ ਨਜ਼ਦੀਕੀ ਸੰਪਰਕ ਰੱਖਦੇ ਹਨ ਅਤੇ ਹਮੇਸ਼ਾਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਗੇ ਰਹੇ ਹਨ | ਅਮਰ ਸੰਘੇੜਾ ਨੇ ਆਸ ਜਤਾਈ ਕਿ ਨਵੇਂ ਚੁਣੇ ਗਏ ਚੇਅਰਮੈਨ ਅਤੇ ਵਾਇਸ ਚੇਅਰਮੈਨ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਇਲਾਕੇ ਦੇ ਵਿਕਾਸ ਲਈ ਇਕੱਠੇ ਹੋ ਕੇ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਬਲਾਕਾਂ ਵਿਚ ਵਿਕਾਸ ਦੇ ਕੰਮ ਹੋਰ ਤੇਜ਼ੀ ਨਾਲ ਅੱਗੇ ਵਧਣਗੇ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਾਪਤ ਹੋਣਗੀਆਂ |

ਪਿਛਲੀ ਖ਼ਬਰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦੀ ਮੰਗ, ਧਰਨਾ ਨੌਵੇਂ ਦਿਨ ਵੀ ਜਾਰੀ, ਸੁਰਜੀਤ ਸਿੰਘ ਰੱਖੜਾ ਨੇ ਕੀਤੀ ਸ਼ਿਰਕਤ <br/> ਅਗਲੀ ਖ਼ਬਰ ਸਰਕਾਰ ਵਲੋਂ ਨੰਬਰਦਾਰਾਂ ਨੂੰ ਅਣਗੌਲਿਆ ਕਰਨ ਵਿਰੁੱਧ ਘਨੌਰ ਵਿਖੇ ਰੋਸ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।