05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦੀ ਮੰਗ, ਧਰਨਾ ਨੌਵੇਂ ਦਿਨ ਵੀ ਜਾਰੀ, ਸੁਰਜੀਤ ਸਿੰਘ ਰੱਖੜਾ ਨੇ ਕੀਤੀ ਸ਼ਿਰਕਤ <br/>

ਅਜੀਤ ਡੈਸਕ 07-03-2026
ਸਮਾਣਾ, 6 ਮਾਰਚ (ਹਰਵਿੰਦਰ ਸਿੰਘ ਟੋਨੀ)-ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਮ ਯੁੱਧ ਮੋਰਚੇ ਦੌਰਾਨ ਸਿੱਖ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਲਗਾਇਆ ਗਿਆ ਧਰਨਾ ਤੇ ਰੋਸ ਪ੍ਰਦਰਸ਼ਨ ਅੱਜ ਨੌਵੇਂ ਦਿਨ ਵੀ ਜਾਰੀ ਰਿਹਾ | ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿਚ ਧਰਨੇ ਦੌਰਾਨ ਸਾਬਕਾ ਕੈਬਨਿਟ ਮੰਤਰੀ ਤੇ ਪੁਨਰ ਸੁਰਜੀਤ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਸੁਰਜੀਤ ਸਿੰਘ ਰੱਖੜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਆਪਣੀ ਹਾਜ਼ਰੀ ਲਗਵਾਈ | ਇਸ ਮੌਕੇ ਰੱਖੜਾ ਨੇ ਬੋਲਦਿਆਂ ਕਿਹਾ ਕਿ ਸਾਰੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਸੰਬੰਧੀ ਸਖ਼ਤ ਕਾਨੂੰਨ ਬਣਾਉਣਾ ਸਰਕਾਰਾਂ ਦੇ ਅਧਿਕਾਰ ਵਿਚ ਹੈ | ਇਸ ਮਾਮਲੇ ਵਿਚ ਸਰਕਾਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਜੋ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਹੋਈਆਂ ਉਨ੍ਹਾਂ ਦੀ ਮਾਫ਼ੀ ਮੰਗਣ ਲਈ ਅਸੀਂ ਦੋ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਜਿੱਥੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਉਨ੍ਹਾਂ ਨੂੰ ਤਨਖ਼ਾਹੀਆ ਅਤੇ ਗੁਰੂ ਘਰ ਦੀ ਸੇਵਾ ਕਰਨ ਦੀ ਸੇਵਾ ਲਗਾਈ ਸੀ ਜੋ ਅਸਾਂ ਨੇ ਤਨਦੇਹੀ ਨਾਲ ਨਿਭਾਈ | ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਜਲਦੀ ਬਣਾਉਣਾ ਚਾਹੀਦਾ ਹੈ | ਕਿਉਂਕਿ ਇਹ ਧਰਮ ਯੁੱਧ ਮੋਰਚਾ ਭਾਈ ਗੁਰਜੀਤ ਸਿੰਘ ਖ਼ਾਲਸਾ ਵਲੋਂ ਕਰੀਬ ਕਰੀਬ ਡੇਢ ਸਾਲ ਤੋਂ ਬੜੇ ਸਿਰੜ ਨਾਲ 400 ਫੁੱਟ ਉੱਚੇ ਟਾਵਰ 'ਤੇ ਲਗਾਇਆ ਹੋਇਆ ਹੈ | ਇਸ ਮੌਕੇ ਉਨ੍ਹਾਂ ਧਰਮ ਯੁੱਧ ਮੋਰਚੇ ਦੇ ਆਗੂਆਂ ਵਲੋਂ ਕੀਤੇ ਸਵਾਲਾਂ ਦੇ ਜਵਾਬ ਵੀ ਦਿੱਤੇ | ਕੁਆਰਡੀਨੇਟਰ ਗੁਰਪ੍ਰੀਤ ਸਿੰਘ, ਤਲਵਿੰਦਰ ਸਿੰਘ ਔਲਖ, ਖੁਸ਼ਇੰਦਰ ਸਿੰਘ, ਅਮਿਤੋਜ ਮਾਨ, ਸਾਬਕਾ ਚੇਅਰਮੈਨ ਹਰਿੰਦਰ ਸਿੰਘ ਕੁਲਬੁਰਛਾ, ਅਸ਼ੋਕ ਮੋਦਗਿਲ, ਬਲਦੇਵ ਸਿੰਘ, ਰਾਣਾ ਸੇਖੋਂ, ਮਹਿੰਦਰ ਧੀਮਾਨ ਤੋਂ ਇਲਾਵਾ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ |

ਪਿਛਲੀ ਖ਼ਬਰ ਟਿੱਪਰ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ ਅਗਲੀ ਖ਼ਬਰ ਅਮਰਦੀਪ ਸਿੰਘ ਅਮਰ ਸੰਘੇੜਾ ਵਲੋਂ ਨਵੇਂ ਚੇਅਰਮੈਨ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।