04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਹਡਾਣਾ ਦੀ ਅਗਵਾਈ 'ਚ ਨਵ-ਨਿਯੁਕਤ ਚੇਅਰਮੈਨਾਂ ਨੇ ਗੁਰਦੁਆਰਾ ਮਗਰ ਸਾਹਿਬ ਵਿਖੇ ਟੇਕਿਆ ਮੱਥਾ <br/>

ਅਜੀਤ ਡੈਸਕ 07-03-2026
ਦੇਵੀਗੜ੍ਹ, 6 ਮਾਰਚ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਸਿਆਸੀ ਮੈਦਾਨ ਵਿਚ ਅੱਜ ਉਸ ਵੇਲੇ ਇਕ ਨਵੀਂ ਊਰਜਾ ਦੇਖਣ ਨੂੰ ਮਿਲੀ ਜਦੋਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਬਲਾਕ ਸੰਮਤੀ ਦੇ ਨਵ-ਨਿਯੁਕਤ ਅਹੁਦੇਦਾਰਾਂ ਨੇ ਅਧਿਆਤਮਿਕ ਆਸ਼ੀਰਵਾਦ ਨਾਲ ਆਪਣੇ ਸਫ਼ਰ ਦੀ ਸ਼ੁਰੂਆਤ ਕੀਤੀ | ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ, ਬਲਾਕ ਸੰਮਤੀ ਦੇ ਨਵੇਂ ਚੁਣੇ ਗਏ ਚੇਅਰਮੈਨ ਚਰਨਜੀਤ ਸਿੰਘ ਅਤੇ ਵਾਈਸ ਚੇਅਰਮੈਨ ਸਿਮਰਜੀਤ ਸਿੰਘ ਸੋਹਲ ਨੇ ਇਤਿਹਾਸਕ ਗੁਰਦੁਆਰਾ ਮਗਰ ਸਾਹਿਬ ਵਿਖੇ ਨਤਮਸਤਕ ਹੋ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਇਲਾਕੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮਨੋਰਥ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਹੈ | ਉਨ੍ਹਾਂ ਭਰੋਸਾ ਜਤਾਇਆ ਕਿ ਚਰਨਜੀਤ ਸਿੰਘ ਅਤੇ ਸਿਮਰਜੀਤ ਸਿੰਘ ਸੋਹਲ ਦੀ ਇਹ ਜੋੜੀ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਇੱਕ ਨਵੀਂ ਦਿਸ਼ਾ ਦੇਵੇਗੀ | ਹਡਾਣਾ ਨੇ ਅੱਗੇ ਕਿਹਾ, ਸਾਡੀ ਟੀਮ ਰਵਾਇਤੀ ਰਾਜਨੀਤੀ ਤੋਂ ਹਟ ਕੇ ਆਪਣੇ ਖ਼ਾਸ ਢੰਗ ਨਾਲ ਪਿੰਡਾਂ ਦੀਆਂ ਲੋੜਾਂ ਨੂੰ ਸਮਝੇਗੀ ਅਤੇ ਬਿਨਾਂ ਕਿਸੇ ਪੱਖਪਾਤ ਦੇ ਫੰਡਾਂ ਦੀ ਸਹੀ ਵਰਤੋਂ ਯਕੀਨੀ ਬਣਾਏਗੀ | ਹਲਕਾ ਸਨੌਰ ਦੇ ਲੋਕਾਂ ਨੇ ਜੋ ਵਿਸ਼ਵਾਸ ਸਾਡੇ 'ਤੇ ਜਤਾਇਆ ਹੈ, ਅਸੀਂ ਉਸ ਨੂੰ ਟੁੱਟਣ ਨਹੀਂ ਦਿਆਂਗੇ | ਇਸ ਮੌਕੇ ਵਾਈਸ ਚੇਅਰਮੈਨ ਸਿਮਰਜੀਤ ਸਿੰਘ ਸੋਹਲ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ ਇੱਕ ਸੇਵਾ ਦਾ ਮੌਕਾ ਹੈ | ਉਨ੍ਹਾਂ ਕਿਹਾ, ਮੈਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਲਗਨ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ | ਸਾਡਾ ਮਕਸਦ ਸਿਰਫ਼ ਕਾਗਜ਼ੀ ਵਿਕਾਸ ਨਹੀਂ, ਸਗੋਂ ਜ਼ਮੀਨੀ ਪੱਧਰ 'ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਹੈ | ਨਵ-ਨਿਯੁਕਤ ਚੇਅਰਮੈਨ ਚਰਨਜੀਤ ਸਿੰਘ ਨੇ ਵੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਰ ਵਰਗ ਨੂੰ ਨਾਲ ਲੈ ਕੇ ਚੱਲਣਗੇ | ਇਸ ਮੌਕੇ ਸੁਖਵਿੰਦਰ ਸਿੰਘ ਬਾਜਵਾ, ਗੁਰਵਿੰਦਰ ਸਿੰਘ ਅਦਾਲਤੀਵਾਲਾ, ਸੁਰਿੰਦਰ ਸਿੰਘ ਤਾਲਿਬ,ਸਵਰਨ ਸਿੰਘ ਕਛਵਾ, ਭਾਈ ਹਰਪ੍ਰੀਤ ਸਿੰਘ, ਸਰਪੰਚ ਮਨਪ੍ਰੀਤ ਕੌਰ ਕਛਵਾ ਗੁਰਮੀਤ ਸਿੰਘ ਸਰਪੰਚ,ਗਿਆਨੀ ਕਰਤਾਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਨੌਰ 'ਚ 'ਆਪ' ਨੂੰ ਛੱਡ ਕੇ ਦਰਜਨਾਂ ਪਰਿਵਾਰ ਚੰਦੂਮਾਜਰਾ ਦੀ ਅਗਵਾਈ 'ਚ ਸ਼ਾਮਿਲ <br/> ਅਗਲੀ ਖ਼ਬਰ ਪਬਲਿਕ ਕਾਲਜ 'ਚ ਰਾਸ਼ਟਰੀ ਸੇਵਾ ਸਕੀਮ ਦਾ ਕੈਂਪ-ਕਾਲਜ ਕੈਂਪਸ ਦੀ ਸਫ਼ਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।