04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸਨੌਰ 'ਚ 'ਆਪ' ਨੂੰ ਛੱਡ ਕੇ ਦਰਜਨਾਂ ਪਰਿਵਾਰ ਚੰਦੂਮਾਜਰਾ ਦੀ ਅਗਵਾਈ 'ਚ ਸ਼ਾਮਿਲ <br/>

ਅਜੀਤ ਡੈਸਕ 07-03-2026
ਸਨੌਰ, 6 ਮਾਰਚ (ਸੋਖਲ)-ਹਲਕਾ ਸਨੌਰ ਦੀ ਸਿਆਸਤ ਵਿਚ ਉਸ ਸਮੇਂ ਹਲਚਲ ਤੇਜ਼ ਹੋ ਗਈ ਜਦੋਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਦਰਜਨਾਂ ਪਰਿਵਾਰਾਂ ਨੇ ਪਾਰਟੀ ਛੱਡ ਕੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਆਪਣਾ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ | ਇਸ ਮੌਕੇ ਨਵੇਂ ਜੁੜੇ ਵਰਕਰਾਂ ਅਤੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਹਲਕਾ ਸਨੌਰ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਹਨ ਅਤੇ ਵਿਕਾਸ ਦੀ ਕਮੀ ਕਾਰਨ ਲੋਕਾਂ ਵਿਚ ਨਿਰਾਸ਼ਾ ਵਧ ਰਹੀ ਹੈ | ਇਸ ਮੌਕੇ ਚੰਦੂਮਾਜਰਾ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਵਲੋਂ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ, ਜਿਸ ਕਾਰਨ ਲੋਕ ਹੁਣ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਰਹਿਣਾ ਪੈ ਰਿਹਾ ਹੈ ਅਤੇ ਸਰਕਾਰ ਵਲੋਂ ਵਿਕਾਸ ਦੇ ਨਾਂ 'ਤੇ ਸਿਰਫ ਦਾਅਵੇ ਕੀਤੇ ਜਾ ਰਹੇ ਹਨ ਪਾਰਟੀ ਛੱਡ ਕੇ ਚੰਦੂਮਾਜਰਾ ਨਾਲ ਜੁੜਨ ਵਾਲਿਆਂ ਵਿੱਚ ਬਲਦੇਵ ਸਿੰਘ, ਯਾਦਵਿੰਦਰ ਸਿੰਘ, ਜਸਵੀਰ ਸਿੰਘ, ਅਮਨਦੀਪ ਸਿੰਘ, ਨਿਰਮਲ ਸਿੰਘ, ਗੁਰਜੀਤ ਸਿੰਘ, ਭਜਨ ਸਿੰਘ, ਸਰਵਨ ਸਿੰਘ, ਆਸਾ ਕੌਰ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਭੁਪਿੰਦਰ ਸਿੰਘ ਸਮੇਤ ਕਈ ਹੋਰ ਪਰਿਵਾਰ ਸ਼ਾਮਲ ਹਨ | ਇਨ੍ਹਾਂ ਸਾਰਿਆਂ ਨੇ ਚੰਦੂਮਾਜਰਾ ਦੀ ਅਗਵਾਈ 'ਤੇ ਭਰੋਸਾ ਜਤਾਉਂਦਿਆਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਿਲ ਕੇ ਕੰਮ ਕਰਨਗੇ | ਇਸ ਮੌਕੇ ਜਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਮੈਂਬਰ ਐਸ.ਜੀ.ਪੀ.ਸੀ., ਜਥੇਦਾਰ ਪ੍ਰੀਤਮ ਸਿੰਘ, ਜਥੇਦਾਰ ਅਰਜਨ ਸਿੰਘ, ਕਿਸਨ ਸਿੰਘ, ਬਲਵਿੰਦਰ ਸਿੰਘ ਸਰੁਸਤੀਗੜ੍ਹ ਅਤੇ ਪੀ.ਏ. ਗੁਰਮੁੱਖ ਸਿੰਘ ਸੁਹਾਗਹੇੜੀ ਸਮੇਤ ਕਈ ਸਿਆਸੀ ਅਤੇ ਸਮਾਜਿਕ ਆਗੂ ਵੀ ਮੌਜੂਦ ਸਨ | ਆਗੂਆਂ ਨੇ ਕਿਹਾ ਕਿ ਦਰਜਨਾਂ ਪਰਿਵਾਰਾਂ ਦੇ ਚੰਦੂਮਾਜਰਾ ਨਾਲ ਜੁੜਨ ਨਾਲ ਹਲਕਾ ਸਨੌਰ ਦੀ ਸਿਆਸਤ ਵਿਚ ਨਵਾਂ ਸਮੀਕਰਨ ਬਣ ਸਕਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਵੱਡਾ ਪ੍ਰਭਾਵ ਦੇਖਣ ਨੂੰ ਮਿਲੇਗਾ |

ਪਿਛਲੀ ਖ਼ਬਰ ਚੇਅਰਮੈਨ ਹਰਪਾਲ ਜੁਨੇਜਾ ਵਲੋਂ ਨਵੇਂ ਬੱਸ ਅੱਡੇ ਤੇ ਵਰਕਸ਼ਾਪ ਦਾ ਦੌਰਾ <br/> ਅਗਲੀ ਖ਼ਬਰ ਹਡਾਣਾ ਦੀ ਅਗਵਾਈ 'ਚ ਨਵ-ਨਿਯੁਕਤ ਚੇਅਰਮੈਨਾਂ ਨੇ ਗੁਰਦੁਆਰਾ ਮਗਰ ਸਾਹਿਬ ਵਿਖੇ ਟੇਕਿਆ ਮੱਥਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।