13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਔਰਤਾਂ ਨੂੰ 48,000 ਰੁਪਏ ਦਿਵਾਉਣ ਲਈ ਗੁਰਸ਼ਰਨ ਕੌਰ ਰੰਧਾਵਾ ਤੇ ਕਾਂਗਰਸੀ ਵਰਕਰਾਂ ਨੇ ਕੀਤਾ ਵਿਧਾਨ ਸਭਾ ਦਾ ਘਿਰਾਓ

ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਤੇ ਕਾਂਗਰਸੀ ਆਗੂਆਂ ਨੂੰ ਘੇਰਾਬੰਦੀ ਕਰਕੇ ਅੱਗੇ ਜਾਣ ਤੋੋਂ ਰੋਕਦੇ ਹੋਏ ਪੁਲਿਸ ਮੁਲਾਜ਼ਮ | ਅਜੀਤ ਤਸਵੀਰ <br/> 08-03-2026
ਪਟਿਆਲਾ, 7 ਮਾਰਚ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਲੋਂ ਪੰਜਾਬ ਦੀਆਂ ਔਰਤਾਂ ਨੂੰ ਹਜ਼ਾਰ ਰੁਪਿਆ ਪ੍ਰਤੀ ਮਹੀਨਾ ਦੇ ਹਿਸਾਬ ਨਾਲ 48 ਹਜ਼ਾਰ ਬਕਾਇਆ ਰਾਸ਼ੀ ਦਿਵਾਉਣ ਲਈ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ | ਜਿਸ 'ਚ ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਤੇ ਉਨ੍ਹਾਂ ਦੀ ਟੀਮ ਨੇ ਵੱਡਾ ਯੋਗਦਾਨ ਪਾਇਆ | ਪੰਜਾਬ ਕਾਂਗਰਸ ਦੇ ਦਫ਼ਤਰ ਵਿਖੇ ਧਰਨਾ ਪ੍ਰਦਰਸ਼ਨ ਕਰਨ ਉਪਰੰਤ ਰਾਜਾ ਵੜਿੰਗ ਤੇ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਪੰਜਾਬ ਦੇ ਸੀਨੀਅਰ ਕਾਂਗਰਸੀ ਤੇ ਮਹਿਲਾ ਕਾਂਗਰਸ ਦੇ ਅਹੁਦੇਦਾਰ ਤੇ ਵਰਕਰ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਰਵਾਨਾ ਹੋਏ ਤਾਂ ਮਟਕਾ ਚੌਂਕ ਅੱਗੇ ਪੁਲਿਸ ਵਲੋਂ ਘੇਰਾਬੰਦੀ ਕਰਕੇ ਉਨ੍ਹਾਂ ਨੂੰ ਰੋਕਿਆ ਗਿਆ | ਇਸੇ ਦੌਰਾਨ ਰਾਜਾ ਵੜਿੰਗ ਨੂੰ ਹਿਰਾਸਤ 'ਚ ਲਿਆ ਗਿਆ ਤਾਂ ਗੁਰਸ਼ਰਨ ਰੰਧਾਵਾ ਦੀ ਟੀਮ ਨੇ ਡਟ ਕੇ ਵਿਰੋਧ ਕੀਤਾ ਤੇ ਬੱਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤੇ ਬਾਅਦ 'ਚ ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਤੇ ਉਨ੍ਹਾਂ ਦੀ ਟੀਮ ਨੂੰ ਮਰਦ ਪੁਲਿਸ ਮੁਲਾਜਮਾਂ ਵਲੋਂ ਧੱਕੇ ਮਾਰਨ ਉੱਪਰ ਵਫ਼ਾ ਪੰਜਾਬ ਮਹਿਲਾ ਕਾਂਗਰਸ ਤੇ ਕਾਂਗਰਸੀ ਵਰਕਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਜਿਸ ਦੌਰਾਨ ਪੁਲਿਸ ਨਾਲ ਕਾਫੀ ਵੱਡੀ ਝੜਪ ਹੋਈ ਤੇ ਗੁਰਸ਼ਰਨ ਕੌਰ ਰੰਧਾਵਾ ਮਰਦ ਮੁਲਾਜਮਾਂ ਨੂੰ ਪਿੱਛੇ ਹਟਵਾਉਣ 'ਚ ਸਫਲ ਰਹੇ | ਜਦੋਂ ਮਹਿਲਾ ਪੁਲਿਸ ਮੁਲਾਜ਼ਮ ਔਰਤਾਂ ਦੇ ਰੋਹ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਰੋਕਣ 'ਚ ਅਸਫਲ ਹੋਏ ਤਾਂ ਪਾਣੀ ਦੀਆਂ ਬੁਛਾੜਾਂ ਅਤੇ ਲਾਠੀਚਾਰਜ ਵੀ ਕੀਤਾ ਗਿਆ | ਗੁਰਸ਼ਰਨ ਕੌਰ ਰੰਧਾਵਾ ਨੇ ਪੁਲਿਸ ਮੁਲਾਜਮਾਂ ਉੱਪਰ ਮਹਿਲਾ ਕਾਂਗਰਸੀ ਆਗੂਆਂ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਦਾ ਇਲਜ਼ਾਮ ਲਾਉਂਦੇ ਹੋਏ ਇਸ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ ਅਤੇ ਕਾਫੀ ਜੱਦੋ-ਜਹਿਦ ਬਾਅਦ ਰਾਜਾ ਵੜਿੰਗ ਅਤੇ ਗੁਰਸ਼ਰਨ ਕੌਰ ਰੰਧਾਵਾ ਨੂੰ ਗਿ੍ਫ਼ਤਾਰ ਕਰਕੇ ਥਾਣੇ ਲਿਜਾਇਆ ਗਿਆ ਜਿੱਥੋਂ ਬਾਅਦ 'ਚ ਉਨ੍ਹਾਂ ਨੂੰ ਛੱਡ ਦਿੱਤਾ ਗਿਆ | ਇਸ ਧਰਨੇ 'ਚ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਡਿਪਟੀ ਸੀ.ਐਮ. ਸੁਖਜਿੰਦਰ ਸਿੰਘ ਰੰਧਾਵਾ, ਡਾ. ਅਮਰ ਸਿੰਘ, ਕੁਲਬੀਰ ਸਿੰਘ ਜੀਰਾ, ਕੁਲਜੀਤ ਨਾਗਰਾ, ਸੰਦੀਪ ਸੰਧੂ, ਕਿਰਨ ਗਰੇਵਾਲ, ਨਵਦੀਪ ਕੌਰ ਸੰਧੂ, ਕਲਸੀ ਫ਼ਰੀਦਕੋਟ ਵੀ ਹਾਜ਼ਰ ਰਹੇ |
ਪਿਛਲੀ ਖ਼ਬਰ ਓਵਰਲੋਡ ਟਿੱਪਰਾਂ ਨੂੰ ਪੇਂਡੂ ਸੜਕਾਂ 'ਤੇ ਰੋਕਣ ਲਈ ਲਾਇਆ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ ਅਗਲੀ ਖ਼ਬਰ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਪੱਤੀ ਮਲਕੋ ਦੀ ਵਿਖੇ ਲੱਗੇ ਕੂੜੇ ਦੇ ਢੇਰ ਸ਼ਰਧਾਲੂ ਤੇ ਇਲਾਕਾ ਨਿਵਾਸੀ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।