13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ 'ਚ ਸਾਲਾਨਾ ਕਾਨਵੋਕੇਸ਼ਨ ਕਰਵਾਈ

ਅਜੀਤ ਡੈਸਕ 08-03-2026
ਬਹਾਦਰਗੜ੍ਹ, 7 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਕੌਲੀ 'ਚ ਸਲਾਨਾ ਕਨਵੋਕੇਸ਼ਨ ਸਮਾਗਮ ਕਾਲਜ ਦੇ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਬੜੀ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਲਗਭਗ 170 ਬੀ.ਐਂਡ. ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਡਿਗਰੀ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਣ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਨੇ ਕਿਹਾ ਕਿ ਇਕ ਅਧਿਆਪਕ ਸਿਰਫ਼ ਪਾਠ ਨਹੀਂ ਪੜ੍ਹਾਉਂਦਾ, ਸਗੋਂ ਵਿਦਿਆਰਥੀਆਂ ਦੇ ਚਰਿੱਤਰ ਅਤੇ ਭਵਿੱਖ ਦੀ ਘੜਤ ਵੀ ਕਰਦਾ ਹੈ |
ਧਾਮੀ ਨੇ ਇਸ ਮੌਕੇ ਸਵਰਗਵਾਸੀ ਜਸਦੇਵ ਸਿੰਘ ਦੀ ਉਸਤਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਯਾਦ ਨੂੰ ਸਦਾ ਕਾਇਮ ਰੱਖਣ ਲਈ ਬਣਾਇਆ ਗਿਆ ਇਹ ਸਿੱਖਿਆ ਸੰਸਥਾਨ ਇਕ ਸਰਾਹਣਯੋਗ ਉਪਰਾਲਾ ਹੈ | ਉਨ੍ਹਾਂ ਨੇ ਕਿਹਾ ਕਿ ਜਸਦੇਵ ਸਿੰਘ ਨੇ ਸਮਾਜਿਕ ਅਤੇ ਸਿੱਖਿਅਕ ਮੁੱਲਾਂ ਨੂੰ ਉੱਚਾ ਚੁੱਕਣ ਲਈ ਜੋ ਸੋਚ ਦਿੱਤੀ ਸੀ, ਉਸ ਨੂੰ ਅੱਗੇ ਵਧਾਉਣ ਦਾ ਕੰਮ ਇਹ ਕਾਲਜ ਕਰ ਰਿਹਾ ਹੈ | ਕਾਲਜ ਦੇ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਕਾਲਜ ਦੀ ਕੋਸ਼ਿਸ਼ ਰਹੀ ਹੈ ਕਿ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਦੇ ਨਾਲ ਨਾਲ ਚੰਗੀਆਂ ਸੰਸਕਾਰਕ ਮੁੱਲਾਂ ਨਾਲ ਵੀ ਜੋੜਿਆ ਜਾਵੇ | ਕਾਲਜ ਦੀ ਸਕੱਤਰ ਮੈਡਮ ਅਨੂਪਿੰਦਰ ਕੌਰ ਨੇ ਕਿਹਾ ਕਿ ਅਧਿਆਪਕ ਬਣਨਾ ਇਕ ਵੱਡੀ ਜ਼ਿੰਮੇਵਾਰੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੀ ਸਿੱਖਿਆ ਅਤੇ ਗਿਆਨ ਨੂੰ ਸਮਾਜ ਦੀ ਭਲਾਈ ਲਈ ਵਰਤਣ ਅਤੇ ਨਵੀਂ ਪੀੜ੍ਹੀ ਨੂੰ ਸਹੀ ਦਿਸ਼ਾ ਦਿਖਾਉਣ | ਇਸ ਮੌਕੇ ਐੱਸ.ਜੀ.ਪੀ.ਸੀ. ਐਗਜ਼ੈਕਟਿਵ ਮੈਂਬਰ ਸੁਰਜੀਤ ਸਿੰਘ ਗੜੀ ਅਤੇ ਐੱਸ.ਜੀ.ਪੀ.ਸੀ. ਮੈਂਬਰ ਅਜਮੇਰ ਸਿੰਘ ਲਾਛੜੂ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਤੋਂ ਇਲਾਵਾ ਸਰਤਾਜ ਸਿੰਘ ਸੰਧੂ, ਦਿਲਰੀਨ ਕੌਰ ਸੰਧੂ ਅਤੇ ਹੋਰ ਪ੍ਰਬੰਧਕ ਮੈਂਬਰ ਵੀ ਸਮਾਗਮ 'ਚ ਸ਼ਾਮਲ ਹੋਏ | ਕਾਲਜ ਦੀ ਪਿ੍ੰਸੀਪਲ ਡਾ. ਨਵਨੀਤ ਕੌਰ ਨੇ ਆਏ ਹੋਏ ਮੁੱਖ ਮਹਿਮਾਨ, ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਸਟਾਫ਼ ਅਤੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਸਦਾ ਹੀ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਰਹੇਗਾ | ਇਸ ਮੌਕੇ ਕਾਲਜ ਰਜਿਸਟਰਾਰ ਰਾਜ ਕੁਮਾਰ ਗੁਲੇਰੀਆ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ਼ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਨਗਰ ਨਿਗਮ ਪਟਿਆਲਾ ਵਿਖੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ ਅਗਲੀ ਖ਼ਬਰ ਓਵਰਲੋਡ ਟਿੱਪਰਾਂ ਨੂੰ ਪੇਂਡੂ ਸੜਕਾਂ 'ਤੇ ਰੋਕਣ ਲਈ ਲਾਇਆ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।