14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਮਹਿਲਾ ਦਿਵਸ 'ਤੇ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਦਾ ਸਿਹਤ ਮੰਤਰੀ ਵਲੋਂ ਸਨਮਾਨ

ਅੰਤਰਰਾਸ਼ਟਰੀ ਮਹਿਲਾ ਦਿਵਸ ਮÏਕੇ ਪਟਿਆਲਾ ਦੇ ਮੈਡੀਕਲ ਕਾਲਜ ਦੇ ਆਡੀਟੋਰੀਅਮ 'ਚ ਕਰਵਾਏ ਪ੍ਰੋਗਰਾਮ ਦਾ ਦਿ੍ਸ਼ | ਅਜੀਤ ਤਸਵੀਰ <br/> 08-03-2026
ਪਟਿਆਲਾ, 7 ਮਾਰਚ (ਮਨਦੀਪ ਸਿੰਘ ਖਰੌੜ)-ਅੰਤਰਰਾਸ਼ਟਰੀ ਮਹਿਲਾ ਦਿਵਸ ਮÏਕੇ ਪਟਿਆਲਾ ਦੇ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਚ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਲਾਕ ਪੱਧਰ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦÏਰਾਨ ਵੱਖ-ਵੱਖ ਖੇਤਰਾਂ ਵਿੱਚ ਮਿਹਨਤ ਅਤੇ ਸਮਰਪਣ ਨਾਲ ਕੰਮ ਕਰਨ ਵਾਲੀਆਂ ਮਹਿਲਾਵਾਂ ਨੂੰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ ¢ ਇਸ ਸਮਾਗਮ ਵਿਚ ਉਨ੍ਹਾਂ ਮਿਹਨਤੀ ਅÏਰਤਾਂ ਨੂੰ ਸਨਮਾਨਿਤ ਕੀਤਾ ਗਿਆ ਜੋ ਸਵੈ ਸਹਾਇਤਾ ਸਮੂਹਾਂ ਰਾਹੀਂ ਕਾਰਜ ਲੈ ਕੇ ਛੋਟੇ ਕਾਰੋਬਾਰ ਤੋਂ ਵੱਡੇ ਕਾਰੋਬਾਰ ਕਰ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੀਆਂ ਹਨ¢ ਇਸ ਮÏਕੇ ਡਾ. ਬਲਬੀਰ ਸਿੰਘ ਨੇ ਵਧਾਈ ਦਿੰਦਿਆਂ ਕਿਹਾ ਕਿ ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਉਨ੍ਹਾਂ ਦੀ ਭੂਮਿਕਾ ਹਰ ਖੇਤਰ ਵਿੱਚ ਬਹੁਤ ਮਹੱਤਵਪੂਰਨ ਹੈ¢ ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਸਨਮਾਨਿਤ ਕਰਨ ਦੀ ਇਹ ਪ੍ਰਕਿਰਿਆ ਬਲਾਕ ਪੱਧਰ ਤੋਂ ਸ਼ੁਰੂ ਕੀਤੀ ਗਈ ਹੈ¢ ਇਸ ਤੋਂ ਬਾਅਦ ਜ਼ਿਲ੍ਹਾ ਪੱਧਰ 'ਤੇ ਅਤੇ ਫਿਰ ਸਟੇਟ ਲੈਵਲ 'ਤੇ ਵੀ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ¢ ਇਸ ਮÏਕੇ ਵਿਭਾਗਾਂ ਦੇ ਅਧਿਕਾਰੀ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਮਹਿਲਾਵਾਂ ਹਾਜ਼ਰ ਸਨ¢
ਪਿਛਲੀ ਖ਼ਬਰ ਪਾਤੜਾਂ ਪੁਲਿਸ ਨੇ ਗੁੰਮ ਹੋਏ ਦੋ ਦਰਜਨ ਮੋਬਾਈਲ ਬਰਾਮਦ ਕਰਕੇ ਮਾਲਕਾਂ ਨੂੰ ਸੌਂਪੇ ਅਗਲੀ ਖ਼ਬਰ ਹਾਦਸੇ 'ਚ ਜ਼ਖਮੀ ਦੀ ਇਲਾਜ ਦੌਰਾਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।