30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸੈਕੰਡਰੀ ਸਕੂਲ ਟੌਹੜਾ ਵਿਖੇ ਇੰਟਰੈਕਟਿਵ ਫਲੈਟ ਪੈਨਲਾਂ ਦਾ ਉਦਘਾਟਨ

ਅਜੀਤ ਡੈਸਕ 26-03-2026
ਪਟਿਆਲਾ, 25 ਮਾਰਚ (ਪ੍ਰਦੀਪ ਦੰਦਰਾਲਾ)-ਪੰਜਾਬ ਸਰਕਾਰ ਦੁਆਰਾ ਸਰਕਾਰੀ ਸਕੂਲਾਂ 'ਚ ਲਗਾਏ ਗਏ ਇੰਟ੍ਰੈਕਟਿਵ ਫਲੈਟ ਪੈਨਲਾਂ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਟੌਹੜਾ ਵਿਖੇ ਪਿ੍ੰਸੀਪਲ ਹਰਪ੍ਰੀਤ ਕੌਰ, ਸਰਪੰਚ ਸੁਖਜਿੰਦਰ ਸਿੰਘ ਟੌਹੜਾ ਤੇ ਚੇਅਰਮੈਨ ਮਨਵੀਰ ਸਿੰਘ ਨੇ ਉਦਘਾਟਨ ਕੀਤਾ | ਇਸ ਮੌਕੇ ਸਕੂਲ ਮੁਖੀ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਲਗਨ ਨਾਲ ਪੜ੍ਹਾਈ ਕਰਨ ਅਤੇ ਨਸ਼ਿਆਂ ਜਿਹੀਆਂ ਬੁਰਾਈਆਂ ਤੋਂ ਦੂਰ ਰਹਿਣਾ ਸਮੇਂ ਦੀ ਮੁੱਖ ਲੋੜ ਹੈ, ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਮੇਂ-ਸਮੇਂ 'ਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜੋ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਇਸ ਤੋਂ ਇਲਾਵਾ ਸਕੂਲ ਮੁਖੀ ਨੇ ਵਿਦਿਆਰਥੀਆਂ ਨਾਲ ਸਿੱਖਿਆ ਦੇ ਖੇਤਰ 'ਚ ਟੈਕਨਾਲੋਜੀ ਦੀ ਸੁਚੱਜੀ ਵਰਤੋਂ ਕਰਨ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |
ਪਿਛਲੀ ਖ਼ਬਰ ਵਿਜੀਲੈਂਸ ਵਲੋਂ ਵੀਹ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕਾਬੂ <br/> ਅਗਲੀ ਖ਼ਬਰ ਬਰਸਾਤੀ ਪਾਣੀ ਨੂੰ ਰੋਕਣ ਲਈ ਲਾਈ ਮਿੱਟੀ ਚੋਰੀ ਕਰਨ ਵਾਲਿਆਂ ਦੇ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਪ੍ਰਧਾਨ ਸ਼ਾਸਤਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।