ਪਟਿਆਲਾ, 25 ਮਾਰਚ (ਮਨਦੀਪ ਸਿੰਘ ਖਰੌੜ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭਿ੍ਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਾਟਰ ਇੰਟੈਲੀਜੈਂਸ ਦਫ਼ਤਰ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਪਾਲ ਸਿੰਘ ਨੂੰ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਨਾਭਾ ਦੇ ਇਕ ਵਿਅਕਤੀ ਵਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੇ ਸਾਲ 2023 ਵਿਚ ਖ਼ਾਲਿਸਤਾਨ ਲਹਿਰ ਵਿਚ ਸ਼ਾਮਲ ਹੋਣ ਸੰਬੰਧੀ ਜਾਂਚ ਕੀਤੀ ਗਈ ਸੀ | ਇਸ ਸੰਬੰਧ ਵਿਚ ਦੋਸ਼ੀ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਕਾਊਾਟਰ ਇੰਟੈਲੀਜੈਂਸ ਦਫ਼ਤਰ ਬੁਲਾਇਆ ਅਤੇ ਉਸ ਨੂੰ ਕਿਹਾ ਕਿ ਉਹ, ਆਪਣੇ ਰਿਸ਼ਤੇਦਾਰ ਦੇ ਨਾਲ ਖ਼ਾਲਿਸਤਾਨ ਲਹਿਰ ਵਿਚ ਵੀਂ ਸ਼ਾਮਲ ਸੀ | ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏ.ਐੱਸ.ਆਈ. ਨੇ ਸ਼ਿਕਾਇਤਕਰਤਾ ਨੂੰ ਉਸ ਦੇ ਪੱਖ ਵਿਚ ਰਿਪੋਰਟ ਜਾਰੀ ਕਰਨ ਬਦਲੇ ਵੀਹ ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ, ਜੋ ਕਿ ਸ਼ਿਕਾਇਤਕਰਤਾ ਨੂੰ ਵਿਦੇਸ਼ ਜਾਣ ਲਈ ਲੋੜੀਂਦੀ ਸੀ | ਇਸ 'ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਨਾਲ ਸੰਪਰਕ ਕੀਤਾ | ਉਸ ਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ ਵੀਹ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ | ਇਸ ਸੰਬੰਧ ਵਿਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭਿ੍ਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ |