29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਡਕੌਂਦਾ 'ਚ ਮੁੱਖ ਮੰਤਰੀ ਸਿਹਤ ਯੋਜਨਾ ਬੀਮਾ ਕੈਂਪ

ਅਜੀਤ ਡੈਸਕ 26-03-2026
ਭਾਦਸੋਂ, 25 ਮਾਰਚ (ਪ੍ਰਦੀਪ ਦੰਦਰਾਲਾ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਡਕੌਂਦਾ ਵਿਖੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ 'ਚ ਮੁੱਖ ਮੰਤਰੀ ਸਿਹਤ ਯੋਜਨਾ ਬੀਮਾ ਦੇ 10 ਲੱਖ ਰੁਪਏ ਦੇ ਇਲਾਜ ਦੇ ਕਾਰਡ ਬਣਾਉਣ ਲਈ ਚਾਰ ਦਿਨਾਂ ਕੈਂਪ ਲਗਾਇਆ ਗਿਆ | ਇਸ ਮੌਕੇ ਨਿਰਲੇਪ ਸਿੰਘ ਗੋਲਡੀ ਬਲਾਕ ਇੰਚਾਰਜ ਨੇ ਦੱਸਿਆ ਕਿ 'ਆਪ' ਸਰਕਾਰ ਵਲੋਂ ਲਿਆਂਦੀ ਇਹ ਯੋਜਨਾ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ | ਜਿਸ ਦਾ ਲਾਭ ਹਰ ਇਕ ਨੂੰ ਨਿਸ਼ਚਿਤ ਤੌਰ 'ਤੇ ਮਿਲੇਗਾ | ਇਸ ਮੌਕੇ ਹਰਜਿੰਦਰ ਸਿੰਘ ਹੈਪੀ, ਰਘਵੀਰ ਸਿੰਘ ਪੰਚ, ਗੁਰਸੇਵਕ ਸਿੰਘ, ਦਲਜੀਤ ਸਿੰਘ, ਮਲਕੀਤ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਜਿੰਦਰਪਾਲ ਸਿੰਘ ਸੰਧੂ ਨੇ ਗੁਰਦੀਪ ਸਿੰਘ ਸੇਖਪੁਰਾ ਨੂੰ ਬੀ.ਸੀ. ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਕੀਤਾ ਸਨਮਾਨ ਅਗਲੀ ਖ਼ਬਰ ਮਲਕੀਤ ਕੰਬਾਈਨ ਦੇ ਐਮ.ਡੀ. ਮਲਕੀਤ ਸਿੰਘ ਤੇ ਚਰਨ ਸਿੰਘ ਨੂੰ ਸਦਮਾ, ਭਰਾ ਦਾ ਹੋਇਆ ਦੇਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।