29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਜਿੰਦਰਪਾਲ ਸਿੰਘ ਸੰਧੂ ਨੇ ਗੁਰਦੀਪ ਸਿੰਘ ਸੇਖਪੁਰਾ ਨੂੰ ਬੀ.ਸੀ. ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਕੀਤਾ ਸਨਮਾਨ

ਅਜੀਤ ਡੈਸਕ 26-03-2026
ਪਟਿਆਲਾ, 25 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਐਸ.ਐਸ. ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਵਲੋਂ ਹਲਕਾ ਸਨੌਰ ਨਾਲ ਸੰਬੰਧਤ ਗੁਰਦੀਪ ਸਿੰਘ ਸੇਖਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ (ਬੀ.ਸੀ.) ਵਿੰਗ ਜ਼ਿਲ੍ਹਾ ਪਟਿਆਲਾ ਦਾ ਪ੍ਰਧਾਨ ਬਣਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤੇਜਿੰਦਰਪਾਲ ਸਿੰਘ ਸੰਧੂ ਨੇ ਗੁਰਦੀਪ ਸਿੰਘ ਸੇਖਪੁਰਾ ਨੂੰ ਨਵੀਂ ਜਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਨਿਭਾਉਂਦਿਆਂ ਉਹ ਜਨਤਾ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇਣਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਥਕ ਅਤੇ ਲੋਕਹਿਤੀ ਵਿਚਾਰਧਾਰਾ 'ਤੇ ਕਾਇਮ ਰਹੀ ਹੈ ਅਤੇ ਪਾਰਟੀ ਵਰਕਰਾਂ ਨੂੰ ਚਾਹੀਦਾ ਹੈ ਕਿ ਉਹ ਇਸ ਵਿਚਾਰਧਾਰਾ ਨੂੰ ਹੋਰ ਮਜ਼ਬੂਤੀ ਨਾਲ ਲੋਕਾਂ ਤੱਕ ਪਹੁੰਚਾਉਣ | ਸੰਧੂ ਨੇ ਅੱਗੇ ਕਿਹਾ ਕਿ ਅੱਜ ਦੇ ਸਮੇਂ 'ਚ ਸੂਬੇ ਨੂੰ ਸਚੇ ਤੇ ਨਿਭੇ ਹੋਏ ਨੇਤਿ੍ਤਵ ਦੀ ਲੋੜ ਹੈ ਅਤੇ ਅਕਾਲੀ ਦਲ ਦੇ ਵਰਕਰ ਹੀ ਇਸ ਜਿੰਮੇਵਾਰੀ ਨੂੰ ਬਖੂਬੀ ਨਿਭਾ ਸਕਦੇ ਹਨ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ | ਗੁਰਦੀਪ ਸਿੰਘ ਸੇਖਪੁਰਾ ਨੇ ਇਸ ਮੌਕੇ ਸਨਮਾਨ ਲਈ ਤੇਜਿੰਦਰਪਾਲ ਸਿੰਘ ਸੰਧੂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਉਮੀਦਾਂ 'ਤੇ ਖਰਾ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ ਅਤੇ ਬੀ.ਸੀ. ਵਰਗ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਗੇ | ਇਸ ਮੌਕੇ ਭੁਪਿੰਦਰ ਸਿੰਘ ਸੈਫਦੀਪੁਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
ਪਿਛਲੀ ਖ਼ਬਰ ਪਬਲਿਕ ਕਾਲਜ ਸਮਾਣਾ ਦੀ ਜੌਗਰਫ਼ੀ ਟੀਮ ਨੇ ਰਾਜ ਪੱਧਰੀ ਮੁਕਾਬਲੇ 'ਚ ਦੂਜਾ ਸਥਾਨ ਪ੍ਰਾਪਤ ਕੀਤਾ ਅਗਲੀ ਖ਼ਬਰ ਡਕੌਂਦਾ 'ਚ ਮੁੱਖ ਮੰਤਰੀ ਸਿਹਤ ਯੋਜਨਾ ਬੀਮਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।