ਸਮਾਣਾ, 25 ਮਾਰਚ (ਸਾਹਿਬ ਸਿੰਘ)-ਖ਼ਾਲਸਾ ਕਾਲਜ, ਪਟਿਆਲਾ ਵਿਖੇ ਕਰਵਾਏ ਗਏ ਜ਼ੋਨਲ ਪੱਧਰੀ ਜੌਗਰਾਫੀਕਲ ਕੁਇਜ਼ ਵਿਚ ਪਹਿਲਾ ਸਥਾਨ ਹਾਸਿਲ ਕਰਨ ਤੋਂ ਬਾਅਦ ਪਬਲਿਕ ਕਾਲਜ ਸਮਾਣਾ ਦੀ ਜੌਗਰਫੀ ਟੀਮ ਨੇ ਕਾਲਜ ਪਿ੍ੰਸੀਪਲ ਡਾ. ਹਰਕੀਰਤ ਸਿੰਘ ਸਿੱਧੂ ਅਤੇ ਪ੍ਰੋਫੈਸਰ ਦਵਿੰਦਰ ਸਿੰਘ ਜੌਗਰਫੀ ਵਿਭਾਗ ਦੀ ਅਗਵਾਈ ਹੇਠ 'ਡਾ. ਜੇ. ਪੀ. ਸਿੰਘ ਮੈਮੋਰੀਅਲ ਸਟੇਟ ਲੈਵਲ ਜੌਗਰਫੀ ਕੁਇਜ਼-2026' ਵਿਚ ਦੂਜਾ ਸਥਾਨ ਹਾਸਿਲ ਕੀਤਾ | ਇਹ ਕੁਇਜ਼ ਮੁਕਾਬਲੇ 'ਐਸੋਸੀਏਸ਼ਨ ਆਫ਼ ਪੰਜਾਬ ਜੌਗਰਾਫਰਜ' ਦੇ ਸਹਿਯੋਗ ਨਾਲ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਲੁਧਿਆਣਾ ਵਲੋਂ ਕੀਤਾ ਗਿਆ ਜਿਸ ਵਿਚ ਇਸ ਕਾਲਜ ਦੇ ਜੌਗਰਫ਼ੀ ਵਿਭਾਗ ਦੀ ਟੀਮ ਹਰਕੀਰਤ ਕੌਰ ਬੀ.ਏ. ਭਾਗ-ਦੂਜਾ, ਲਛਮੀ ਬੀ.ਏ. ਭਾਗ-ਤੀਜਾ ਅਤੇ ਹੁਸਨਪ੍ਰੀਤ ਕੌਰ ਬੀ.ਏ. ਭਾਗ-ਤੀਜਾ ਨੇ ਭਾਗ ਲਿਆ ਅਤੇ ਦੂਜਾ ਸਥਾਨ ਪ੍ਰਾਪਤ ਕਰਕੇ ਅੰਤਰਰਾਜੀ ਜੌਗਰਫ਼ੀ ਕੁਇਜ਼ ਮੁਕਾਬਲੇ ਲਈ ਚੁਣੀਆਂ ਗਈਆਂ | ਇਸ ਸ਼ਾਨਦਾਰ ਪ੍ਰਾਪਤੀ ਲਈ ਕਾਲਜ ਪਿ੍ੰਸੀਪਲ ਡਾ. ਹਰਕੀਰਤ ਸਿੰਘ ਸਿੱਧੂ ਨੇ ਜੇਤੂ ਵਿਦਿਆਰਥੀਆਂ ਅਤੇ ਜੌਗਰਫੀ ਵਿਭਾਗ ਨੂੰ ਮੁਬਾਰਕਾਂ ਦਿੱਤੀਆਂ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਵੀ ਪ੍ਰੇਰਿਤ ਕੀਤਾ | ਕਾਲਜ ਦੇ ਸਮੂਹ ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ਼ ਨੇ ਵੀ ਵਿਦਿਆਰਥੀਆਂ ਤੇ ਕਾਲਜ ਦੇ ਜੌਗਰਫੀ ਵਿਭਾਗ ਨੂੰ ਮੁਬਾਰਕਬਾਦ ਦਿੱਤੀ |