ਪਟਿਆਲਾ, 25 ਮਾਰਚ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਕੈਨੇਡਾ ਦੀ ਪੀ.ਆਰ. ਅਪਲਾਈ ਕਰਵਾਉਣ ਦਾ ਝਾਂਸਾ ਦੇ ਕੇ 5.50 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਜਸਦੀਪ ਕੌਰ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਸੁਰਿੰਦਰ ਕੌਰ, ਜਗਦੀਸ਼ ਸਿੰਘ ਵਾਸੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਤੇ ਇਮੀਗੇ੍ਰਸ਼ਨ ਦਾ ਕੰਮ ਕਰਨ ਵਾਲੇ ਸੁਖਦੀਪ ਕੌਰ ਅਤੇ ਕੁਲਦੀਪ ਸਿੰਘ ਨੇ ਉਸ ਨੂੰ ਕੈਨੇਡਾ ਦੀ ਪੀ.ਆਰ. ਅਪਲਾਈ ਕਰਨ ਦਾ ਝਾਂਸਾ ਦੇ ਕੇ 5.50 ਲੱਖ ਤੋਂ ਵਧ ਰੁਪਏ ਲਏ ਸੀ ਪਰ ਬਾਅਦ 'ਚ ਨਾ ਤਾਂ ਉਸ ਦੀ ਪੀ.ਆਰ. ਅਪਲਾਈ ਕੀਤੀ ਅਤੇ ਨਾ ਹੀ ਉਸ ਦੀ ਰਕਮ ਵਾਪਸ ਕੀਤੀ | ਜਿਸ ਆਧਾਰ 'ਤੇ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ |