29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਮੁੱਖ ਮੰਤਰੀ ਹਲਕਾ ਸਨÏਰ 'ਚ ਦੁੱਧਣ ਸਾਧਾਂ 30 ਨੂੰ ਆਉਣਗੇ

ਅਜੀਤ ਡੈਸਕ 26-03-2026
ਭੁੱਨਰਹੇੜੀ, 25 ਮਾਰਚ (ਧਨਵੰਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਲਕਾ ਸਨੌਰ ਦੇ ਦੁੱਧਣ ਸਾਧਾਂ ਵਿਖੇ, 30 ਮਾਰਚ ਨੂੰ ਹੋਣ ਜਾ ਰਹੀ ਆਮਦ ਨੂੰ ਲੈ ਕੇ ਤਿਆਰੀਆਂ ਪੂਰੇ ਜੋਰਾਂ-ਸ਼ੋਰਾਂ 'ਤੇ ਹਨ ¢ ਇਸ ਸੰਬੰਧੀ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਟੀਮ ਨਾਲ ਰੈਲੀ ਵਾਲੀ ਜਗ੍ਹਾ ਦਾ ਵਿਸ਼ੇਸ਼ ਦÏਰਾ ਕੀਤਾ ਗਿਆ¢ ਇਸ ਮÏਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕÏਰ ਸੇਖੋਂ, ਐਸ.ਪੀ ਪਲਵਿੰਦਰ ਸਿੰਘ ਚੀਮਾ, ਡੀ.ਐਸ.ਪੀ. ਰੂਰਲ ਹਰਸਿਮਰਨ ਸਿੰਘ, ਜੁਆਇੰਟ ਕਮਿਸ਼ਨਰ ਨਗਰ ਨਿਗਮ ਰਵਦੀਪ ਸਿੰਘ, ਐਕਸੀਅਨ ਪੀ.ਡਬਲਿਊ. ਡੀ. ਪਿਯੂਸ਼, ਐਕਸੀਅਨ ਪੀ.ਆਰ.ਟੀ.ਸੀ. ਜਤਿੰਦਰ ਗਰੇਵਾਲ ਅਤੇ ਹੋਰ ਕਈ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮÏਜੂਦ ਸਨ¢ ਆਪ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਜਿਲ੍ਹਾ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਵਲੋ ਰੈਲੀ ਵਾਲੀ ਥਾਂ 'ਤੇ ਬੈਠਣ ਦੇ ਪ੍ਰਬੰਧਾਂ, ਪੀਣ ਵਾਲੇ ਪਾਣੀ, ਪਾਰਕਿੰਗ ਅਤੇ ਸੁਰੱਖਿਆ ਘੇਰੇ ਦਾ ਬਾਰੀਕੀ ਨਾਲ ਜਾਇਜ਼ਾ ਲਿਆ ¢ ਮੁੱਖ ਮੰਤਰੀ ਜੀ ਦੀ ਆਮਦ ਦÏਰਾਨ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਇਹ ਯੁਕੀਨਨ ਬਣਿਆ ਜਾ ਰਿਹਾ ਹੈ¢ ਇਸ ਮÏਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਹਡਾਣਾ ਨੇ ਕਿਹਾ ਕਿ ਮਾਨ ਸਰਕਾਰ ਦੇ 4 ਸਾਲ ਬੇਮਿਸਾਲ ਕਾਰਜਕਾਲ ਦੌਰਾਨ ਪੰਜਾਬ ਵਿਚ ਇਮਾਨਦਾਰ ਰਾਜਨੀਤੀ ਦੀ ਸ਼ੁਰੂਆਤ ਹੋਈ ਹੈ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਦੀ ਦੁੱਧਣ ਸਾਧਾਂ ਫੇਰੀ ਦÏਰਾਨ ਹਲਕੇ ਦੇ ਵਿਕਾਸ ਲਈ ਕਈ ਵੱਡੇ ਐਲਾਨ ਹੋਣ ਦੀ ਸੰਭਾਵਨਾ ਹੈ¢
ਰਣਜੋਧ ਸਿੰਘ ਹਡਾਣਾ ਨੇ ਸਮੂਹ ਹਲਕਾ ਨਿਵਾਸੀਆਂ, ਮਾਵਾਂ-ਭੈਣਾਂ ਅਤੇ ਨÏਜਵਾਨ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਇਸ ਇਤਿਹਾਸਕ ਇਕੱਠ ਵਿੱਚ ਪਹੁੰਚਣ ¢
ਪਿਛਲੀ ਖ਼ਬਰ ਸਿਹਤ ਮੰਤਰੀ ਨੇ ਐੱਸ.ਐੱਚ.ਓ. ਗਿੱਲ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਕੈਨੇਡਾ 'ਚ ਪੀ.ਆਰ. ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 5.50 ਲੱਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।